17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 13-05-2026

ਜਲਾਲਾਬਾਦ, 12 ਮਈ (ਕਰਨ ਚੁਚਰਾ)-ਥਾਣਾ ਵੈਰੋਕਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਕਾਰਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਚੱਕ ਕਬਰ ਵਾਲਾ ਸੂਏ ਦੇ ਪੁਲ ਕੋਲ ਮੌਜੂਦ ਸੀ ਤਾਂ ਸਾਹਮਣੇ ਤੋਂ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ | ਪੁਲਿਸ ਦੀ ਗੱਡੀ ਦੇਖ ਕੇ ਉਸ ਨੇ ਆਪਣੇ ਸੱਜੇ ਹੱਥ ਵਿਚ ਫੜਿਆ ਕਾਲੇ ਰੰਗ ਦਾ ਮੋਮੀ ਲਿਫ਼ਾਫ਼ਾ ਜ਼ਮੀਨ 'ਤੇ ਸੁੱਟ ਦਿੱਤਾ ਅਤੇ ਤੇਜ਼ ਕਦਮੀਂ ਚੱਲਣ ਲੱਗਿਆ, ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਤਲਾਸ਼ੀ ਲਈ ਤਾਂ ਗਣੇਸ਼ ਸਿੰਘ ਪੁੱਤਰ ਜੀਤ ਸਿੰਘ ਵਾਸੀ ਕਾਠਗੜ੍ਹ ਕੋਲੋਂ 5 ਪੱਤੇ (ਕੁੱਲ 50 ਨਸ਼ੀਲੀਆਂ ਗੋਲੀਆਂ ) ਬਰਾਮਦ ਹੋਈਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਜਲਾਲਾਬਾਦ ਸ਼ਹਿਰ 'ਚ ਲੱਗੇ ਗੰਦਗੀ ਦੇ ਢੇਰ ਅਗਲੀ ਖ਼ਬਰ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿਚ ਸਥਾਨਕ ਵਾਸੀ ਕਰਨ ਸਹਿਯੋਗ-ਐਸ. ਡੀ. ਐਮ. ਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।