18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਬੱਲੂਆਣਾ ਹਲਕੇ ਤੋਂ ਭਾਜਪਾ ਵਫ਼ਦ ਨੇ ਸੁਨੀਲ ਜਾਖੜ ਨਾਲ ਮੁਲਾਕਾਤ ਕਰਕੇ ਰਾਜਸੀ ਗਤੀਵਿਧੀਆਂ ਬਾਰੇ ਦਿੱਤੀ ਜਾਣਕਾਰੀ <br/>

ਅਜੀਤ ਡੈਸਕ 13-05-2026
ਅਬੋਹਰ, 12 ਮਈ (ਤੇਜਿੰਦਰ ਸਿੰਘ ਖ਼ਾਲਸਾ) ਬੱਲੂਆਣਾ ਵਿਧਾਨ ਸਭਾ ਹਲਕੇ ਦੇ ਸੀਨੀਅਰ ਭਾਜਪਾ ਆਗੂਆਂ ਦੇ ਵਫ਼ਦ ਨੇ ਉਚੇਚੇ ਤੌਰ 'ਤੇ ਵਿਸ਼ਨੂੰ ਭਗਵਾਨ ਡੇਲੂ, ਸੁਸ਼ੀਲ ਸਿਆਗ ਢੀਂਗਾ ਵਾਲੀ, ਹਰਦੇਵ ਮੇਘ ਗੋਬਿੰਦਗੜ੍ਹ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਬਿਹਾਰੀ ਲਾਲ, ਰਣਵੀਰ ਸਿਆਗ, ਸ਼੍ਰਵਣ ਸਿਆਗ, ਸੀਤੋ ਮੰਡਲ ਪ੍ਰਧਾਨ ਸੁਰਿੰਦਰ ਬੈਨੀਵਾਲ, ਬੱਲੂਆਣਾ ਮੰਡਲ ਪ੍ਰਧਾਨ ਚਮਕੌਰ ਸਿੰਘ ਬਰਾੜ, ਰਾਮ ਕੁਮਾਰ ਪ੍ਰਧਾਨ, ਸਰਪੰਚ ਸੋਹਣ ਲਾਲ, ਜੋਗਿੰਦਰ ਸਿੰਘ ਘੱਲੂ, ਇੰਦਰਾਜ ਮਲੇਠੀਆ, ਮਦਨ ਲਾਲ ਮਾਲ, ਮਦਨ ਲਾਲ ਨੋਖਵਾਲ, ਸਾਬਕਾ ਮੰਡਲ ਪ੍ਰਧਾਨ ਡਾ.ਬਿਹਾਰੀ ਲਾਲ, ਡਾ.ਰੂਪ ਰਾਮ, ਸਤਿੰਦਰ ਭਾਦੂ, ਜਸਪ੍ਰੀਤ ਗੋਬਿੰਦਗੜ੍ਹ, ਸਰਪੰਚ ਬਿ੍ਜ ਮੋਹਨ, ਰਿੱਕੀ ਆਦਿ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਉਨ੍ਹਾਂ ਦੇ ਜੱਦੀ ਪਿੰਡ ਪੰਜਕੋਸੀ ਵਿਖੇ ਮੁਲਾਕਾਤ ਕੀਤੀ | ਵਫ਼ਦ ਨੇ ਸੁਨੀਲ ਜਾਖੜ ਨੂੰ ਬੰਗਾਲ ਚੋਣਾਂ ਵਿਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨਾਲ ਬੱਲੂਆਣਾ ਹਲਕੇ ਨਾਲ ਸੰਬੰਧਿਤ ਤਾਜ਼ਾ ਸਿਆਸੀ ਗਤੀਵਿਧੀਆਂ ਬਾਰੇ ਚਰਚਾ ਕਰਦੇ ਹੋਏ ਬੱਲੂਆਣਾ ਹਲਕੇ ਦੀ ਤਾਜ਼ਾ ਸਥਿਤੀ ਤੋਂ ਜਾਣੂ ਕਰਵਾਇਆ | ਵਫ਼ਦ ਨੇ ਜਾਖੜ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੱਲੂਆਣਾ ਹਲਕੇ ਵਿਚ ਨਸ਼ੇ ਦੀ ਰੋਕਥਾਮ ਕਰਨ ਵਿਚ ਨਾਕਾਮ ਰਹੀ ਹੈ ਅਤੇ ਹਲਕੇ ਵਿਚ ਕਾਨੂੰਨ ਵਿਵਸਥਾ ਦੀ ਮਾੜੀ ਸਥਿਤੀ ਤੋਂ ਲੋਕ ਬੁਰੀ ਤਰ੍ਹਾਂ ਪ੍ਰੇਸ਼ਾਨ ਹਨ | ਸੀਨੀਅਰ ਭਾਜਪਾ ਆਗੂਆਂ ਨੇ ਸੂਬਾ ਪ੍ਰਧਾਨ ਜਾਖੜ ਨੂੰ ਭਰੋਸਾ ਦਿੱਤਾ ਕਿ ਪੱਛਮੀ ਬੰਗਾਲ ਵਾਂਗ ਪੰਜਾਬ ਦੇ ਲੋਕ ਵੀ ਭਾਜਪਾ ਦਾ ਸਮਰਥਨ ਕਰਨਗੇ ਅਤੇ ਉਨ੍ਹਾਂ ਦੀ ਅਗਵਾਈ ਹੇਠ ਭਾਜਪਾ ਇਕ ਨਵਾਂ ਇਤਿਹਾਸ ਸਿਰਜੇਗੀ | ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਸੁਝਾਅ 'ਤੇ ਵਿਚਾਰ ਕੀਤਾ ਜਾਵੇਗਾ |

ਪਿਛਲੀ ਖ਼ਬਰ ਸ਼੍ਰੀ ਗਊ ਰਕਸ਼ਿਣੀ ਸਭਾ ਵਲੋਂ ਸੰਚਾਲਿਤ ਗਊਸ਼ਾਲਾ 'ਚ ਐਫ.ਐਮ.ਡੀ.ਟੀਕਾਕਰਨ ਮੁਹਿੰਮ ਦਾ ਆਗਾਜ਼ <br/> ਅਗਲੀ ਖ਼ਬਰ ਅੰਤਰਰਾਸ਼ਟਰੀ ਨਰਸਿੰਗ ਦਿਵਸ 'ਤੇ ਸਿਵਲ ਸਰਜਨ ਫ਼ਾਜ਼ਿਲਕਾ ਨੇ ਨਰਸਿੰਗ ਸਟਾਫ਼ ਨੂੰ ਦਿੱਤੀ ਮੁਬਾਰਕਬਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।