18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ਼੍ਰੀ ਗਊ ਰਕਸ਼ਿਣੀ ਸਭਾ ਵਲੋਂ ਸੰਚਾਲਿਤ ਗਊਸ਼ਾਲਾ 'ਚ ਐਫ.ਐਮ.ਡੀ.ਟੀਕਾਕਰਨ ਮੁਹਿੰਮ ਦਾ ਆਗਾਜ਼ <br/>

ਅਜੀਤ ਡੈਸਕ 13-05-2026
ਫ਼ਾਜ਼ਿਲਕਾ, 12 ਮਈ (ਦਵਿੰਦਰ ਪਾਲ ਸਿੰਘ)-ਪਸ਼ੂਆਂ ਨੂੰ ਮੂੰਹ-ਖੁਰ ਵਰਗੀ ਘਾਤਕ ਬਿਮਾਰੀ ਤੋਂ ਬਚਾਉਣ ਦੇ ਉਦੇਸ਼ ਨਾਲ ਸ਼੍ਰੀ ਗਊ ਰਕਸ਼ਿਣੀ ਸਭਾ ਵਲੋਂ ਚਲਾਈ ਜਾ ਰਹੀ ਗਊਸ਼ਾਲਾ ਵਿਚ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ | ਇਹ ਮੁਹਿੰਮ ਸਿਵਲ ਵੈਟਰਨਰੀ ਹਸਪਤਾਲ ਫ਼ਾਜ਼ਿਲਕਾ ਦੇ ਸਹਿਯੋਗ ਨਾਲ ਡਾ.ਨਵਜੋਤ ਵਧਾਵਨ ਦੀ ਅਗਵਾਈ ਹੇਠ ਚਲਾਈ ਗਈ, ਜਿਸ ਤਹਿਤ ਵੱਡੀ ਗਿਣਤੀ ਵਿਚ ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ | ਇਸ ਮੁਹਿੰਮ ਦੌਰਾਨ ਮਾਹਿਰਾਂ ਦੀ ਟੀਮ ਨੇ ਗਊਸ਼ਾਲਾ ਵਿਚ ਮੌਜੂਦ ਪਸ਼ੂਆਂ ਨੂੰ ਮੁਫ਼ਤ ਟੀਕੇ ਲਗਾਏ | ਇਸ ਦੇ ਨਾਲ ਹੀ ਪਸ਼ੂ ਪਾਲਕਾਂ ਨੂੰ ਇਸ ਬਿਮਾਰੀ ਦੇ ਲੱਛਣਾਂ, ਬਚਾਅ ਦੇ ਤਰੀਕਿਆਂ ਅਤੇ ਸਮੇਂ ਸਿਰ ਇਲਾਜ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਡਾਕਟਰਾਂ ਨੇ ਦੱਸਿਆ ਕਿ ਮੂੰਹ-ਖੋਰ ਇਕ ਛੂਤ ਦੀ ਬਿਮਾਰੀ ਹੈ, ਜੋ ਪਸ਼ੂਆਂ ਦੀ ਸਿਹਤ ਅਤੇ ਦੁੱਧ ਉਤਪਾਦਨ ਸਮਰੱਥਾ 'ਤੇ ਮਾੜਾ ਅਸਰ ਪਾਉਂਦੀ ਹੈ, ਇਸ ਲਈ ਸਮੇਂ ਸਿਰ ਟੀਕਾਕਰਨ ਬਹੁਤ ਜ਼ਰੂਰੀ ਹੈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਕੁਲਵੰਤ ਸਿੰਘ (ਵੀ.ਆਈ.) ਨੇ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਸ਼ੂ ਧਨ ਦੀ ਸੁਰੱਖਿਆ ਲਈ ਅਜਿਹੇ ਉਪਰਾਲੇ ਬਹੁਤ ਲੋੜੀਂਦੇ ਹਨ | ਗਊਸ਼ਾਲਾ ਪ੍ਰਬੰਧਕੀ ਕਮੇਟੀ ਨੇ ਵੀ ਇਸ ਪਹਿਲਕਦਮੀ ਨੂੰ ਸਲਾਹਿਆ ਅਤੇ ਕਿਹਾ ਕਿ ਅਜਿਹੇ ਕੈਂਪਾਂ ਨਾਲ ਨਾ ਸਿਰਫ਼ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ, ਸਗੋਂ ਪਸ਼ੂ ਧਨ ਦੀ ਗੁਣਵੱਤਾ ਵਿਚ ਵੀ ਸੁਧਾਰ ਹੁੰਦਾ ਹੈ | ਸ਼੍ਰੀ ਗਊ ਰਕਸ਼ਿਣੀ ਸਭਾ ਦੇ ਪ੍ਰਧਾਨ ਅਸ਼ੋਕ ਗੁਲਬੱਧਰ, ਸਕੱਤਰ ਮਾਸਟਰ ਰੌਸ਼ਨ ਲਾਲ ਭੁਸਰੀ ਅਤੇ ਖ਼ਜ਼ਾਨਚੀ ਰਾਜਾ ਰਾਮ ਸਚਦੇਵਾ ਨੇ ਪ੍ਰਸ਼ਾਸਨ ਅਤੇ ਪਸ਼ੂ ਪਾਲਨ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿਚ ਵੀ ਪਸ਼ੂਆਂ ਦੀ ਸਿਹਤ ਸੰਭਾਲ ਲਈ ਅਜਿਹੇ ਪ੍ਰੋਗਰਾਮ ਜਾਰੀ ਰੱਖੇ ਜਾਣਗੇ | ਉਨ•ਾਂ ਸਮੂਹ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਸ਼ੂਆਂ ਦਾ ਨਿਯਮਿਤ ਟੀਕਾਕਰਨ ਕਰਵਾਉਣ |

ਪਿਛਲੀ ਖ਼ਬਰ ਖ਼ਸਰੇ ਦੀ ਰੋਕਥਾਮ ਲਈ ਸਿਹਤ ਵਿਭਾਗ ਸਰਗਰਮ, ਪਿੰਡਾਂ 'ਚ ਸਰਵੇਖਣ ਦੇ ਨਾਲ-ਨਾਲ ਅਧਿਕਾਰੀਆਂ ਨੇ ਕੀਤੀ ਅਹਿਮ ਬੈਠਕ <br/>... ਅਗਲੀ ਖ਼ਬਰ ਬੱਲੂਆਣਾ ਹਲਕੇ ਤੋਂ ਭਾਜਪਾ ਵਫ਼ਦ ਨੇ ਸੁਨੀਲ ਜਾਖੜ ਨਾਲ ਮੁਲਾਕਾਤ ਕਰਕੇ ਰਾਜਸੀ ਗਤੀਵਿਧੀਆਂ ਬਾਰੇ ਦਿੱਤੀ ਜਾਣਕਾਰੀ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।