18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਗਰ ਪੰਚਾਇਤ ਅਰਨੀਵਾਲਾ ਦੇ ਸਾਰੇ ਵਾਰਡਾਂ ਤੋਂ ਅਕਾਲੀ ਦਲ ਕਰੇਗਾ ਸ਼ਾਨਦਾਰ ਜਿੱਤ ਹਾਸਿਲ-ਪ੍ਰਤਾਪ ਭਠੇਜਾ <br/>

ਅਜੀਤ ਡੈਸਕ 13-05-2026
ਮੰਡੀ ਅਰਨੀਵਾਲਾ, 12 ਮਈ (ਨਿਸ਼ਾਨ ਸਿੰਘ ਮੋਹਲ਼ਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਪ੍ਰਤਾਪ ਭਠੇਜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ ਅਤੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਦੀ ਅਗਵਾਈ ਵਿਚ ਨਗਰ ਪੰਚਾਇਤਾਂ ਅਰਨੀਵਾਲਾ ਦੇ ਸਾਰੇ 11 ਵਾਰਡਾਂ ਤੋਂ ਸ਼੍ਰੋਮਣੀ ਅਕਾਲੀ ਦਲ ਚੋਣ ਲੜੇਗਾ ਅਤੇ ਇਨ੍ਹਾਂ ਵਾਰਡਾਂ ਤੋਂ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰੇਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਨਗਰ ਪੰਚਾਇਤ ਬਣਾ ਕੇ ਪਹਿਲਾਂ ਹੀ ਮੰਡੀ ਦਾ ਬਹੁਤ ਵਿਕਾਸ ਕੀਤਾ ਹੈ | ਉਸ ਤੋਂ ਬਾਅਦ ਦੀਆਂ ਸਰਕਾਰਾਂ ਨੇ ਅਰਨੀਵਾਲਾ ਦੇ ਵੱਲ ਕੋਈ ਧਿਆਨ ਨਹੀਂ ਦਿੱਤਾ ਜਿਸ ਕਰਕੇ ਅਰਨੀਵਾਲਾ ਅੱਜ ਵੀ ਵਿਕਾਸ ਦੀਆਂ ਸਹੂਲਤਾਂ ਨੂੰ ਤਰਸ ਰਿਹਾ ਹੈ | ਪ੍ਰਤਾਪ ਭਠੇਜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜਿੱਤ ਪ੍ਰਾਪਤ ਕਰੇਗਾ ਅਤੇ ਆਪਣਾ ਬੋਰਡ ਬਣਾ ਕੇ ਮੰਡੀ ਦਾ ਵਿਕਾਸ ਕਰੇਗਾ |

ਪਿਛਲੀ ਖ਼ਬਰ ਜ਼ੋਨਲ ਪੱਧਰੀ ਯੋਗਾ ਮੁਕਾਬਲਿਆਂ 'ਚ ਜੀ. ਏ. ਵੀ. ਜੈਨ ਆਦਰਸ਼ ਵਿਦਿਆਲਿਆ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <b... ਅਗਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਮਾਂ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।