18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਚੋਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਦੀ ਨਕਦੀ 'ਤੇ ਸਾਮਾਨ ਕੀਤਾ ਚੋਰੀ <br/>

ਅਜੀਤ ਡੈਸਕ 13-05-2026
ਅਬੋਹਰ, 12 ਮਈ (ਵਿਵੇਕ ਹੂੜੀਆ)-ਅਬੋਹਰ ਦੇ ਸਰਕੁਲਰ ਰੋਡ ਸਥਿਤ ਗਲੀ ਨੰਬਰ 1-ਸੀ ਵਿਚ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਇਕ ਕਰਿਆਨਾ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਦੁਕਾਨ ਵਿਚੋਂ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ ਪਰ ਗੁਆਂਢੀ ਦੇ ਜਾਗਣ ਕਾਰਨ ਚੋਰਾਂ ਨੂੰ ਆਪਣਾ ਮੋਟਰਸਾਈਕਲ ਮੌਕੇ 'ਤੇ ਹੀ ਛੱਡ ਕੇ ਭੱਜਣਾ ਪਿਆ | ਜਾਣਕਾਰੀ ਅਨੁਸਾਰ ਪੰਕਜ ਮਿੱਤਲ ਦੀ ਦੁਕਾਨ ਸਨਾਤਨ ਧਰਮ ਆਰੀਆ ਪੁੱਤਰੀ ਪਾਠਸ਼ਾਲਾ ਦੇ ਨੇੜੇ ਸਥਿਤ ਹੈ | ਬੀਤੀ ਰਾਤ ਕਰੀਬ 4 ਵਜੇ ਤਿੰਨ ਨਕਾਬਪੋਸ਼ ਚੋਰ ਦੁਕਾਨ ਦੇ ਸ਼ਟਰ ਦੇ ਤਾਲੇ ਤੋੜ ਕੇ ਅੰਦਰ ਦਾਖ਼ਲ ਹੋਏ | ਚੋਰਾਂ ਨੇ ਦੁਕਾਨ ਦੀ ਗੋਲਕ ਵਿਚੋਂ ਕਰੀਬ 8 ਹਜ਼ਾਰ ਰੁਪਏ ਦੀ ਨਕਦੀ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ | ਘਟਨਾ ਦੌਰਾਨ ਗੁਆਂਢ ਵਿਚ ਰਹਿਣ ਵਾਲੇ ਸ਼ਕਤੀ ਸੋਨੀ ਨੇ ਕੁੱਤਿਆਂ ਦੇ ਭੌਂਕਣ ਦੀ ਆਵਾਜ਼ ਸੁਣ ਕੇ ਜਦੋਂ ਸੀ.ਸੀ.ਟੀ.ਵੀ ਕੈਮਰੇ ਚੈੱਕ ਕੀਤੇ ਤਾਂ ਉਨ੍ਹਾਂ ਨੇ ਤਿੰਨ ਨੌਜਵਾਨਾਂ ਨੂੰ ਦੁਕਾਨ ਤੋਂ ਬਾਹਰ ਨਿਕਲਦੇ ਦੇਖਿਆ | ਸ਼ਕਤੀ ਸੋਨੀ ਨੇ ਤੁਰੰਤ ਹਿੰਮਤ ਦਿਖਾਉਂਦੇ ਹੋਏ ਚੋਰਾਂ ਨੂੰ ਲਲਕਾਰਿਆ | ਆਪਣੇ ਆਪ ਨੂੰ ਘਿਰਦਾ ਦੇਖ ਚੋਰ ਆਪਣਾ ਮੋਟਰਸਾਈਕਲ ਮੌਕੇ 'ਤੇ ਹੀ ਛੱਡ ਕੇ ਪੈਦਲ ਹੀ ਗਲੀਆਂ ਵਿਚ ਫ਼ਰਾਰ ਹੋ ਗਏ | ਇਸ ਤੋਂ ਬਾਅਦ 112 ਪੁਲਿਸ ਹੈਲਪ ਲਾਈਨ 'ਤੇ ਸੂਚਨਾ ਦਿੱਤੀ ਗਈ | ਸੂਚਨਾ ਮਿਲਣ 'ਤੇ ਥਾਣਾ ਨੰਬਰ-1 ਦੇ ਏ.ਐੱਸ.ਆਈ ਅਮਨਦੀਪ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਪੀੜਤ ਦੇ ਬਿਆਨ ਦਰਜ ਕੀਤੇ | ਪੁਲਿਸ ਨੇ ਚੋਰਾਂ ਵਲੋਂ ਛੱਡਿਆ ਗਿਆ ਮੋਟਰਸਾਈਕਲ ਆਪਣੇ ਕਬਜ਼ੇ ਵਿਚ ਲੈ ਲਿਆ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ, ਜਿਸ ਦੇ ਆਧਾਰ 'ਤੇ ਜਲਦ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਸਿਹਤ ਸੇਵਾਵਾਂ 'ਚ ਨਰਸਿੰਗ ਸਟਾਫ਼ ਦਾ ਅਹਿਮ ਯੋਗਦਾਨ-ਡਾ. ਕਵਿਤਾ ਸਿੰਘ ਸਿਵਲ ਹਸਪਤਾਲ ਵਿਖੇ ਕੇਕ ਕੱਟ ਕੇ ਮਨਾਇਆ ਗਿਆ... ਅਗਲੀ ਖ਼ਬਰ ਜ਼ੋਨਲ ਪੱਧਰੀ ਯੋਗਾ ਮੁਕਾਬਲਿਆਂ 'ਚ ਜੀ. ਏ. ਵੀ. ਜੈਨ ਆਦਰਸ਼ ਵਿਦਿਆਲਿਆ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।