18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਿਹਤ ਸੇਵਾਵਾਂ 'ਚ ਨਰਸਿੰਗ ਸਟਾਫ਼ ਦਾ ਅਹਿਮ ਯੋਗਦਾਨ-ਡਾ. ਕਵਿਤਾ ਸਿੰਘ ਸਿਵਲ ਹਸਪਤਾਲ ਵਿਖੇ ਕੇਕ ਕੱਟ ਕੇ ਮਨਾਇਆ ਗਿਆ ਅੰਤਰਰਾਸ਼ਟਰੀ ਨਰਸ ਦਿਵਸ <br/>

ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਕੇਕ ਕੱਟ ਕੇ ਅੰਤਰਰਾਸ਼ਟਰੀ ਨਰਸ ਦਿਵਸ ਮਨਾਉਂਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ | ਅਜੀਤ ਤਸਵੀਰ <br/> 13-05-2026
ਫ਼ਾਜ਼ਿਲਕਾ, 12 ਮਈ (ਦਵਿੰਦਰ ਪਾਲ ਸਿੰਘ)-ਹਸਪਤਾਲਾਂ ਵਿਚ ਮਰੀਜ਼ਾਂ ਅਤੇ ਜੱਚਾ-ਬੱਚਾ ਦੀ ਦੇਖਭਾਲ, ਇਲਾਜ ਅਤੇ ਟੀਕਾਕਰਨ ਵਿਚ ਨਰਸਿੰਗ ਸਟਾਫ਼ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ | ਨਰਸਾਂ ਮਨੁੱਖਤਾ ਦੀ ਸੇਵਾ ਵਿੱਚ ਨਿਰਸਵਾਰਥ ਭਾਵਨਾ ਨਾਲ ਕੰਮ ਕਰਦੀਆਂ ਹਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਤੋਂ ਬਿਨਾਂ ਮਰੀਜ਼ ਦੇ ਮੁਕੰਮਲ ਇਲਾਜ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਵਲੋਂ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ 'ਅੰਤਰਰਾਸ਼ਟਰੀ ਨਰਸ ਦਿਵਸ' ਮਨਾਉਣ ਦੌਰਾਨ ਕੀਤਾ ਗਿਆ | ਇਸ ਮੌਕੇ ਨਰਸਿੰਗ ਸਟਾਫ਼ ਵਲੋਂ ਕੇਕ ਕੱਟ ਕੇ ਇਹ ਦਿਨ ਬੜੀ ਖ਼ੁਸ਼ੀ ਨਾਲ ਮਨਾਇਆ ਗਿਆ | ਡਾ.ਕਵਿਤਾ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਰਿਕ ਵੱਲੋਂ ਨਰਸਿੰਗ ਸਟਾਫ਼ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਅੰਤਰਰਾਸ਼ਟਰੀ ਨਰਸ ਦਿਵਸ ਹਰ ਸਾਲ 12 ਮਈ ਨੂੰ 'ਫਲੋਰੈਂਸ ਨਾਈਟਿੰਗੇਲ' ਨਾਮਕ ਨਰਸ ਨੂੰ ਸਮਰਪਿਤ ਦਿਵਸ ਵਜੋਂ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ ਸਾਲ 1853-1856 ਦੌਰਾਨ ਕਰੀਮੀਆ ਯੁੱਧ ਵਿਚ ਦਿਨ-ਰਾਤ ਨਿਰਸਵਾਰਥ ਸੇਵਾਵਾਂ ਨਿਭਾਉਂਦੇ ਹੋਏ ਸੈਨਿਕਾਂ ਦੀਆਂ ਜਾਨਾਂ ਬਚਾਈਆਂ ਸਨ | ਅੰਤਰਰਾਸ਼ਟਰੀ ਨਰਸਿੰਗ ਕੌਂਸਲ ਨੇ ਸਾਲ 1974 ਵਿਚ ਇਸ ਦਿਨ ਨੂੰ ਅੰਤਰਰਾਸ਼ਟਰੀ ਨਰਸ ਦਿਵਸ ਵਜੋਂ ਮਨਾਉਣ ਦੀ ਪ੍ਰਵਾਨਗੀ ਦਿੱਤੀ ਸੀ | ਡਾ.ਐਰਿਕ, ਸੀਨੀਅਰ ਮੈਡੀਕਲ ਅਫ਼ਸਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨਰਸਾਂ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ, ਜੋ ਬੱਚੇ ਦੇ ਜਨਮ ਤੋਂ ਲੈ ਕੇ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਅਤੇ ਹਰ ਐਮਰਜੈਂਸੀ ਸਥਿਤੀ ਵਿਚ ਡਾਕਟਰਾਂ ਵਲੋਂ ਸੁਝਾਏ ਗਏ ਇਲਾਜ ਨੂੰ ਪੂਰੀ ਜ਼ਿੰਮੇਵਾਰੀ ਅਤੇ ਸਮਰਪਣ ਨਾਲ ਨਿਭਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਨਰਸਿੰਗ ਸਟਾਫ਼ ਤੋਂ ਬਿਨਾਂ ਹਸਪਤਾਲ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ | ਇਸ ਮੌਕੇ ਨਰਸਿੰਗ ਸਟਾਫ਼, ਗੁਰਪ੍ਰੀਤ ਕੌਰ ਅਤੇ ਪਾਰਸ ਕਟਾਰੀਆ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਿਮੀਗੋ ਸਕੂਲ ਦੇ ਸਨਮਾਨ ਸਿੰਘ ਨੇ ਭੰਗੜਾ ਮੁਕਾਬਲੇ 'ਚ ਪਹਿਲਾ ਸਥਾਨ ਕੀਤਾ ਹਾਸਿਲ <br/> ਅਗਲੀ ਖ਼ਬਰ ਚੋਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਦੀ ਨਕਦੀ 'ਤੇ ਸਾਮਾਨ ਕੀਤਾ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।