18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ <br/>

ਅਜੀਤ ਡੈਸਕ 13-05-2026
ਫ਼ਾਜ਼ਿਲਕਾ, 12 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਸ਼ਨਦੀਪ ਸਿੰਘ ਪੁੱਤਰ ਰਾਜਵਿੰਦਰ ਸਿੰਘ ਵਾਸੀ ਸੀਡ ਫਾਰਮ ਪੱਕਾ ਅਬੋਹਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 24 ਮਾਰਚ ਨੂੰ ਸ਼ਾਮ ਕਰੀਬ 6:30 ਵਜੇ ਜਦੋਂ ਉਹ ਡੇਅਰੀ ਤੋਂ ਦੁੱਧ ਲੈ ਕੇ ਆਪਣੇ ਘਰ ਜਾ ਰਿਹਾ ਸੀ ਤਾਂ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਆਏ ਸੰਨ੍ਹੀ ਪੁੱਤਰ ਜੱਗੂ, ਕਾਲੀ ਵਾਸੀ ਸੀਡ ਫਾਰਮ ਪੱਕਾ ਅਬੋਹਰ, ਜਸ਼ਨ ਵਾਸੀ ਅਜੀਤ ਨਗਰ ਅਬੋਹਰ ਅਤੇ 3 ਹੋਰ ਅਣਪਛਾਤੇ ਵਿਅਕਤੀਆਂ ਨੇ ਉਸ ਨਾਲ ਕੁੱਟਮਾਰ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 46 ਤੋਂ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਸਿਮੀਗੋ ਸਕੂਲ ਦੇ ਸਨਮਾਨ ਸਿੰਘ ਨੇ ਭੰਗੜਾ ਮੁਕਾਬਲੇ 'ਚ ਪਹਿਲਾ ਸਥਾਨ ਕੀਤਾ ਹਾਸਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।