18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਵਿਧਾਇਕ ਸਵਨਾ ਨੇ ਪਿੰਡ ਬਕੈਣ ਵਾਲਾ ਵਿਖੇ 8 ਲੱਖ ਦੀ ਲਾਗਤ ਨਾਲ ਬਣੀ ਨਵੀਂ ਲਾਇਬ੍ਰੇਰੀ ਦਾ ਕੀਤਾ ਉਦਘਾਟਨ <br/>

ਪਿੰਡ ਬਕੈਣ ਵਾਲਾ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਨਾਲ ਹਾਜ਼ਰ ਪਿੰਡ ਵਾਸੀ | ਅਜੀਤ ਤਸਵੀਰ <br/> 13-05-2026
ਫ਼ਾਜ਼ਿਲਕਾ, 12 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਬਕੈਣ ਵਾਲਾ ਵਿਖੇ 8 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਨਵੀਂ ਲਾਇਬ੍ਰੇਰੀ ਦਾ ਉਦਘਾਟਨ ਕੀਤਾ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਿੱਖਿਆ ਦੇ ਖੇਤਰ ਵਿਚ ਸਹੀ ਸੇਧ ਦੇਣਾ ਹੈ | ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਪੜ੍ਹ-ਲਿਖ ਕੇ ਅੱਗੇ ਵਧਣਗੇ, ਤਾਂ ਹੀ ਉਹ ਦੇਸ਼ ਅਤੇ ਸੂਬੇ ਦੀ ਤਰੱਕੀ ਵਿੱਚ ਆਪਣਾ ਅਹਿਮ ਯੋਗਦਾਨ ਪਾ ਸਕਣਗੇ | ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀ ਪਿੰਡ ਦੇ ਨੌਜਵਾਨਾਂ ਦੇ ਰੌਸ਼ਨ ਭਵਿੱਖ ਲਈ ਦੇਖੇ ਗਏ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਬਹੁਤ ਮਦਦਗਾਰ ਸਾਬਤ ਹੋਵੇਗੀ | ਉਨ੍ਹਾਂ ਜਾਣਕਾਰੀ ਦਿੱਤੀ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਲੋੜੀਂਦੀਆਂ ਕਿਤਾਬਾਂ, ਮੈਗਜ਼ੀਨ ਅਤੇ ਅਖ਼ਬਾਰਾਂ ਮੁਹੱਈਆ ਕਰਵਾਈਆਂ ਜਾਣਗੀਆਂ | ਇਸ ਦਾ ਮੁੱਖ ਮਕਸਦ ਇਹ ਹੈ ਕਿ ਪਿੰਡਾਂ ਦੇ ਬੱਚੇ ਪੰਜਾਬ ਸਰਕਾਰ ਵਲੋਂ ਕੱਢੀਆਂ ਜਾਂਦੀਆਂ ਸਰਕਾਰੀ ਨੌਕਰੀਆਂ ਲਈ ਚੰਗੀ ਤਰ੍ਹਾਂ ਤਿਆਰੀ ਕਰ ਸਕਣ ਅਤੇ ਰੁਜ਼ਗਾਰ ਹਾਸਲ ਕਰ ਸਕਣ |

ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿੜਿਆਂਵਾਲਾ ਦਾ ਦਸਵੀਂ ਦਾ ਨਤੀਜਾ ਰਿਹਾ 100 ਫ਼ੀਸਦੀ <br/> ਅਗਲੀ ਖ਼ਬਰ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 46 ਤੋਂ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।