18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦੀਆਂ ਹੋਣਹਾਰ ਵਿਦਿਆਰਥਣਾਂ | ਅਜੀਤ ਤਸਵੀਰਾਂ <br/> 13-05-2026
ਫ਼ਾਜ਼ਿਲਕਾ, 12 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਪਣੀ ਜਿੱਤ ਦਾ ਪਰਚਮ ਲਹਿਰਾਇਆ ਹੈ | ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ, ਜਿਸ ਨਾਲ ਇਲਾਕੇ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਸਕੂਲ ਪਿ੍ੰਸੀਪਲ ਡਾ.ਨਵਜੀਤ ਕੌਰ ਸਰਾਂ ਸਟੇਟ ਅਵਾਰਡੀ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਇਸ ਵਾਰ ਦਸਵੀਂ ਜਮਾਤ ਦੀ ਪ੍ਰੀਖਿਆ ਵਿੱਚ ਸਕੂਲ ਦੇ ਕੁੱਲ 74 ਵਿਦਿਆਰਥੀਆਂ ਨੇ ਭਾਗ ਲਿਆ ਸੀ ਅਤੇ ਸਾਰੇ ਹੀ ਵਿਦਿਆਰਥੀ ਬਹੁਤ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ ਖੁਸ਼ਪ੍ਰੀਤ ਕੌਰ ਨੇ 94.92ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਜਦ ਕਿ ਰਮਨਦੀਪ ਕੌਰ ਨੇ 94.46 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਸਥਾਨ, ਨੇਹਾ ਦੇਵੀ ਨੇ 92.76 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜੇ ਸਥਾਨ 'ਤੇ ਰਹੀ | ਪਿ੍ੰਸੀਪਲ ਡਾ.ਨਵਜੀਤ ਕੌਰ ਸਰਾਂ ਨੇ ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਯੋਗ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਸਿਰ ਬੰਨਿ੍ਹਆ ਹੈ | ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਬਿਹਤਰੀਨ ਨਤੀਜੇ ਜਾਰੀ ਰਹਿਣਗੇ | ਉਨ੍ਹਾਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਉਪਲਬਧੀ ਲਈ ਮੁਬਾਰਕਬਾਦ ਦਿੱਤੀ |

ਪਿਛਲੀ ਖ਼ਬਰ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ <br/> ਅਗਲੀ ਖ਼ਬਰ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ਮਾਂ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।