18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਫ਼ਾਜ਼ਿਲਕਾ ਫਲਾਈਓਵਰ 'ਤੇ ਖਿੱਲਰੇ ਪੱਥਰਾਂ ਕਾਰਨ ਵਾਪਰਿਆ ਭਿਆਨਕ ਹਾਦਸਾ, ਦੋ ਨੌਜਵਾਨ ਹੋਏ ਗੰਭੀਰ ਜ਼ਖ਼ਮੀ

ਅਜੀਤ ਡੈਸਕ 13-05-2026
ਫ਼ਾਜ਼ਿਲਕਾ, 12 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਬਾਰਡਰ ਰੋਡ 'ਤੇ ਬਣੇ ਨਵੇਂ ਫਲਾਈਓਵਰ 'ਤੇ ਸਾਫ਼-ਸਫਾਈ ਦੀ ਘਾਟ ਕਾਰਨ ਹਾਦਸੇ ਲਗਾਤਾਰ ਵਧ ਰਹੇ ਹਨ | ਤਾਜ਼ਾ ਘਟਨਾ 'ਚ ਫਲਾਈਓਵਰ 'ਤੇ ਪਏ ਪੱਥਰਾਂ ਕਾਰਨ ਇਕ ਮੋਟਰਸਾਈਕਲ ਫਿਸਲਣ ਨਾਲ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਫ਼ਾਜ਼ਿਲਕਾ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਇਕ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਫ਼ਰੀਦਕੋਟ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਹੈ | ਜਾਣਕਾਰੀ ਦਿੰਦਿਆਂ ਵਿਕਾਸ ਕੁਮਾਰ ਨੇ ਦੱਸਿਆ ਕਿ ਪਿੰਡ ਠਗਣੀ ਦਾ ਰਹਿਣ ਵਾਲਾ ਜੱਸਾ ਆਪਣੇ ਸਾਥੀ ਗੁਰਨੂਰ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰ ਜਾ ਰਿਹਾ ਸੀ | ਜਦੋਂ ਉਹ ਬਾਰਡਰ ਰੋਡ 'ਤੇ ਨਵੇਂ ਬਣੇ ਫਲਾਈਓਵਰ 'ਤੋਂ ਗੁਜ਼ਰ ਰਹੇ ਸਨ ਤਾਂ ਸੜਕ 'ਤੇ ਖਿੱਲਰੇ ਪੱਥਰਾਂ ਕਾਰਨ ਮੋਟਰਸਾਈਕਲ ਅਚਾਨਕ ਫਿਸਲ ਗਿਆ | ਹਾਦਸੇ ਵਿਚ ਗੁਰਨੂਰ ਦੇ ਸਿਰ ਅਤੇ ਅੱਖ 'ਤੇ ਗੰਭੀਰ ਸੱਟਾਂ ਲੱਗੀਆਂ ਹਨ | ਡਾਕਟਰਾਂ ਨੇ ਉਸ ਦੀ ਹਾਲਤ ਚਿੰਤਾਜਨਕ ਦੱਸਦੇ ਹੋਏ ਮੁੱਢਲੀ ਸਹਾਇਤਾ ਤੋਂ ਬਾਅਦ ਫ਼ਰੀਦਕੋਟ ਮੈਡੀਕਲ ਕਾਲਜ ਲਈ ਰੈਫ਼ਰ ਕਰ ਦਿੱਤਾ ਹੈ ਜਦਕਿ ਜੱਸਾ ਦਾ ਇਲਾਜ ਫ਼ਾਜ਼ਿਲਕਾ ਦੇ ਹਸਪਤਾਲ ਵਿਚ ਚੱਲ ਰਿਹਾ ਹੈ | ਸਥਾਨਕ ਲੋਕਾਂ ਅਨੁਸਾਰ ਇਸ ਫਲਾਈਓਵਰ ਦਾ ਉਦਘਾਟਨ ਤਾਂ ਕਰ ਦਿੱਤਾ ਗਿਆ ਹੈ ਪਰ ਸੜਕ 'ਤੇ ਪਏ ਮਲਬੇ ਅਤੇ ਪੱਥਰਾਂ ਦੀ ਸਫ਼ਾਈ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਵੀ ਇੱਥੇ ਹਾਦਸੇ ਹੋ ਚੁੱਕੇ ਹਨ | ਉਨ੍ਹਾਂ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਤੁਰੰਤ ਇਸ ਵੱਲ ਧਿਆਨ ਦੇਵੇ ਤਾਂ ਜੋ ਅੱਗੇ ਤੋਂ ਕਿਸੇ ਕੀਮਤੀ ਜਾਨ ਦਾ ਨੁਕਸਾਨ ਨਾ ਹੋਵੇ |

ਪਿਛਲੀ ਖ਼ਬਰ ਭਾਜਪਾ ਆਗੂ ਹਰਦੇਵ ਮੇਘ ਨੇ ਪਿੰਡ ਵਜੀਦਪੁਰ ਕੱਟਿਆਂ ਵਾਲੀ 'ਚ ਕੀਤੀ ਵਰਕਰ ਮੀਟਿੰਗ <br/> ਅਗਲੀ ਖ਼ਬਰ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।