18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਭਾਜਪਾ ਆਗੂ ਹਰਦੇਵ ਮੇਘ ਨੇ ਪਿੰਡ ਵਜੀਦਪੁਰ ਕੱਟਿਆਂ ਵਾਲੀ 'ਚ ਕੀਤੀ ਵਰਕਰ ਮੀਟਿੰਗ <br/>

ਅਜੀਤ ਡੈਸਕ 13-05-2026
ਅਬੋਹਰ, 12 ਮਈ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਤੋਂ ਭਾਜਪਾ ਦੇ ਸੀਨੀਅਰ ਆਗੂ ਹਰਦੇਵ ਮੇਘਵਾਲ ਵਾਸੀ ਪਿੰਡ ਗੋਬਿੰਦਗੜ੍ਹ ਵਲੋਂ ਹਲਕੇ ਦੇ ਪਿੰਡ ਵਜੀਦਪੁਰ ਕੱਟਿਆ ਵਾਲੀ ਵਿਖੇ ਭਾਜਪਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਭਾਜਪਾ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਪੰਜਾਬ ਵਿਚ ਵੀ ਡਬਲ ਇੰਜਨ ਸਰਕਾਰ ਜ਼ਰੂਰੀ ਹੈ | ਕੇਂਦਰ ਵਿਚ ਭਾਜਪਾ ਦੀ ਸਰਕਾਰ ਹੈ | ਜੇਕਰ ਪੰਜਾਬ ਵਿਚ ਵੀ ਭਾਜਪਾ ਦੀ ਸਰਕਾਰ ਬਣੇਗੀ ਤਾਂ ਸੂਬੇ ਦਾ ਵਿਕਾਸ ਦੁੱਗਣਾ ਹੋਵੇਗਾ | ਜਿਨ੍ਹਾਂ ਸੂਬਿਆਂ ਵਿਚ ਭਾਜਪਾ ਦੀ ਸਰਕਾਰ ਹੈ ਉਹ ਸੂਬੇ ਵਿਕਾਸ ਪੱਖੋਂ ਕਾਫ਼ੀ ਅੱਗੇ ਲੰਘ ਗਏ ਹਨ | ਹੁਣ 2027 ਦੀਆਂ ਚੋਣਾਂ ਨੇੜੇ ਆ ਗਈਆਂ ਹਨ | ਤੁਸੀਂ ਵੀ ਇਸ ਵਾਰ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਜਿਤਾਉਣ ਲਈ ਪੂਰੀ ਵਾਹ ਲਾ ਦਿਓ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਵੇਦ ਪ੍ਰਕਾਸ਼, ਜਸਪ੍ਰੀਤ ਸਿੰਘ, ਓਮ ਪ੍ਰਕਾਸ਼ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਜੰਡਵਾਲਾ ਮੀਰਾਸਾਂਗਲਾ ਵਿਖੇ ਖਾਲ਼ਿਆਂ ਦਾ ਨੀਂਹ-ਪੱਥਰ ਰੱਖਿਆ <br/> ਅਗਲੀ ਖ਼ਬਰ ਫ਼ਾਜ਼ਿਲਕਾ ਫਲਾਈਓਵਰ 'ਤੇ ਖਿੱਲਰੇ ਪੱਥਰਾਂ ਕਾਰਨ ਵਾਪਰਿਆ ਭਿਆਨਕ ਹਾਦਸਾ, ਦੋ ਨੌਜਵਾਨ ਹੋਏ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।