18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਬੀ.ਕਾਮ. ਦੇ ਪਹਿਲੇ ਸਮੈਸਟਰ ਵਿਚ ਗੋਪੀ ਚੰਦ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 13-05-2026
ਅਬੋਹਰ, 12 ਮਈ (ਤੇਜਿੰਦਰ ਸਿੰਘ ਖ਼ਾਲਸਾ, ਵਿਵੇਕ ਹੂੜੀਆ)-ਖੇਤਰ ਦੇ ਮੋਹਰੀ ਵਿੱਦਿਅਕ ਅਦਾਰੇ ਗੋਪੀ ਚੰਦ ਆਰਿਆ ਮਹਿਲਾ ਕਾਲਜ ਦੀਆਂ ਵਿਦਿਆਰਥਣਾਂ ਨੇ ਇਕ ਵਾਰ ਫਿਰ ਆਪਣੀ ਵਿੱਦਿਅਕ ਉੱਤਮਤਾ ਦਾ ਸਬੂਤ ਦਿੱਤਾ ਹੈ | ਹਾਲ ਹੀ ਵਿਚ ਐਲਾਨੇ ਗਏ ਬੀ.ਕਾਮ ਪਹਿਲੇ ਸਮੈਸਟਰ ਦੇ ਯੂਨੀਵਰਸਿਟੀ ਨਤੀਜਿਆਂ ਵਿਚ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ ਦੀ ਮਾਣਮੱਤੀ ਪਰੰਪਰਾ ਨੂੰ ਅੱਗੇ ਵਧਾਇਆ ਹੈ | ਇਸ ਸਾਲ ਵੀ ਕਾਲਜ ਦਾ ਨਤੀਜਾ ਸੋ ਫ਼ੀਸਦੀ ਰਿਹਾ ਜੋ ਕਿ ਸੰਸਥਾ ਦੀ ਗੁਣਵੱਤਾ ਦਾ ਪ੍ਰਮਾਣ ਹੈ | ਇਸ ਪ੍ਰੀਖਿਆ ਵਿਚ ਵਿਦਿਆਰਥਣਾਂ ਨੇ ਆਪਣੀ ਮਿਹਨਤ, ਲਗਨ ਅਤੇ ਅਨੁਸ਼ਾਸਨ ਦੀ ਵਧੀਆ ਮਿਸਾਲ ਪੇਸ਼ ਕੀਤੀ ਹੈ | ਕਾਲਜ ਦੀ ਵਿਦਿਆਰਥਣ ਗੁਰਕਮਲਪ੍ਰੀਤ ਕੌਰ ਨੇ 8.00 ਐੱਸ.ਜੀ.ਪੀ.ਏ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਮਹਿਕਮੀਤ ਕੌਰ ਨੇ 7.92 ਐੱਸ.ਜੀ.ਪੀ.ਏ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ ਜਦ ਕਿ ਅਵੰਸ਼ਿਕਾ ਨੇ 7.50 ਐੱਸ.ਜੀ.ਪੀ.ਏ ਲੈ ਕੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਮਾਣ ਨਾਲ ਉੱਚਾ ਕੀਤਾ ਹੈ | ਇਸ ਮੌਕੇ ਕਾਲਜ ਦੀ ਪਿ੍ੰਸੀਪਲ ਡਾ.ਰੇਖਾ ਸੂਦ ਹਾਂਡਾ ਨੇ ਇਸ ਮਾਣਮੱਤੀ ਪ੍ਰਾਪਤੀ 'ਤੇ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਸਾਰੀਆਂ ਸਫਲ ਵਿਦਿਆਰਥਣਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਉਨ•ਾਂ ਨੇ ਖ਼ਾਸ ਤੌਰ 'ਤੇ ਕਾਮਰਸ ਵਿਭਾਗ ਦੇ ਮੁਖੀ ਡਾ.ਮਨੋਜ ਫੁਟੇਲਾ ਅਤੇ ਸਮੁੱਚੇ ਸਟਾਫ਼ ਦੀ ਸ਼ਲਾਘਾ ਕੀਤੀ | ਜਿਨ੍ਹਾਂ ਦੇ ਮਾਰਗਦਰਸ਼ਨ ਹੇਠ ਵਿਦਿਆਰਥਣਾਂ ਨੇ ਇਹ ਮੁਕਾਮ ਹਾਸਲ ਕੀਤਾ | ਪਿ੍ੰਸੀਪਲ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥਣਾਂ ਦੇ ਦਿ੍ੜ ਸੰਕਲਪ ਅਤੇ ਅਧਿਆਪਕਾਂ ਦੇ ਸਮਰਪਣ ਦਾ ਸਬੂਤ ਹੈ | ਸਾਡਾ ਕਾਲਜ ਨਾ ਸਿਰਫ਼ ਸਿੱਖਿਆ, ਸਗੋਂ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਇਕ ਸਕਾਰਾਤਮਿਕ ਮਾਹੌਲ ਪ੍ਰਦਾਨ ਕਰਨ ਲਈ ਹਮੇਸ਼ਾ ਵਚਨਬੱਧ ਹੈ |

ਪਿਛਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਵਿਖੇ ਸ਼ਹੀਦਾਂ ਨੂੰ ਨਮਨ ਕਰਦਿਆਂ ਵਿਸ਼ੇਸ਼ ਸਮਾਗਮ ਦਾ ਆਯੋਜਨ <br/> ਅਗਲੀ ਖ਼ਬਰ ਵਿਧਾਇਕ ਸਵਨਾ ਨੇ ਜੰਡਵਾਲਾ ਮੀਰਾਸਾਂਗਲਾ ਵਿਖੇ ਖਾਲ਼ਿਆਂ ਦਾ ਨੀਂਹ-ਪੱਥਰ ਰੱਖਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।