18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਰੇਡੀਐਂਟ ਪਬਲਿਕ ਸਕੂਲ ਵਿਖੇ ਸ਼ਹੀਦਾਂ ਨੂੰ ਨਮਨ ਕਰਦਿਆਂ ਵਿਸ਼ੇਸ਼ ਸਮਾਗਮ ਦਾ ਆਯੋਜਨ <br/>

ਅਜੀਤ ਡੈਸਕ 13-05-2026
ਮੰਡੀ ਅਰਨੀਵਾਲਾ,12 ਮਈ (ਨਿਸ਼ਾਨ ਸਿੰਘ ਮੋਹਲ਼ਾ)-ਰੇਡੀਐਂਟ ਪਬਲਿਕ ਸਕੂਲ, ਮਾਹੂਆਣਾ ਬੋਦਲਾ ਜੋ ਕਿ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮੰਨੀ ਜਾਂਦੀ ਹੈ | ਦੇਸ਼ ਦੇ ਸ਼ਹੀਦਾਂ ਨੂੰ ਸਮਰਪਿਤ ਸਕੂਲ ਦੇ ਵਲੋਂ ਇਕ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ | ਇਸ ਮੌਕੇ 'ਤੇ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਕਾਂ ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਵੀਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਅਤੇ ਦੋ ਮਿੰਟ ਦੇ ਮੌਨ ਨਾਲ ਕੀਤੀ ਗਈ | ਵਿਦਿਆਰਥੀਆਂ ਨੇ ਹੱਥਾਂ ਵਿਚ ਤਿਰੰਗੇ ਝੰਡੇ ਲੈ ਕੇ ਸ਼ਹੀਦਾਂ ਨੂੰ ਨਮਨ ਕੀਤਾ ਅਤੇ Tਭਾਰਤ ਮਾਤਾ ਕੀ ਜੈUਦੇ ਨਾਅਰੇ ਲਗਾਏ | ਇਸ ਮੌਕੇ 'ਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਭਾਰਤੀ ਸੈਨਾ ਵੱਲੋਂ ਚਲਾਏ ਗਏ ਆਪੇ੍ਰਸ਼ਨ ਸਿੰਦੂਰ ਬਾਰੇ ਜਾਣਕਾਰੀ ਦਿੱਤੀ ਗਈ | ਅਧਿਆਪਕਾਂ ਨੇ ਦੱਸਿਆ ਕਿ ਇਹ ਅਭਿਆਨ ਦੇਸ਼ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਸਰਹੱਦ ਪਾਰ ਮੌਜੂਦ ਆਤੰਕੀ ਢਾਂਚਿਆਂ ਨੂੰ ਨਿਸ਼ਾਨਾ ਬਣਾਉਣ ਲਈ ਚਲਾਇਆ ਗਿਆ ਸੀ | ਐਨ.ਸੀ.ਸੀ. ਦੇ ਵਿਦਿਆਰਥੀਆਂ ਵੱਲੋਂ ਦੇਸ਼-ਭਗਤੀ ਨਾਲ ਭਰਪੂਰ ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ਗਏ | ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਸ਼ਹੀਦਾਂ ਦੀ ਕੁਰਬਾਨੀ ਅਤੇ ਭਾਰਤੀ ਸੈਨਿਕਾਂ ਦੀ ਅਟੱਲ ਹਿੰਮਤ ਨੂੰ ਸਲਾਮ ਕੀਤਾ | ਇਸ ਮੌਕੇ 'ਤੇ ਵਿਦਿਆਰਥੀਆਂ ਨੇ ਦੇਸ਼ ਦੀ ਸੇਵਾ ਕਰਨ ਦਾ ਸੰਕਲਪ ਵੀ ਲਿਆ | ਇਸ ਮੌਕੇ ਸਕੂਲ ਦੇ ਐਗਜ਼ੀਕਿਊਟਿਵ ਡਾਇਰੈਕਟਰ ਡਾ. ਪੰਕਜ ਧਮੀਜਾ ਨੇ ਆਪਣੇ ਸ਼ਬਦਾਂ ਵਿਚ ਕਿਹਾ ਕਿ ਦੇਸ਼ ਦੀ ਰੱਖਿਆ ਕਰਨ ਵਾਲੇ ਜਵਾਨ ਸਾਡੇ ਅਸਲ ਹੀਰੋ ਹਨ | ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਸਾਡੇ ਲਈ ਪੇ੍ਰਰਨਾ ਸਰੋਤ ਹੈ ਅਤੇ ਹਰ ਵਿਦਿਆਰਥੀ ਨੂੰ ਦੇਸ਼ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣਾ ਚਾਹੀਦਾ ਹੈ | ਸਕੂਲ ਦੀ ਪਿ੍ੰਸੀਪਲ ਮੈਡਮ ਸ਼੍ਰੀਮਤੀ ਨੀਤੀ ਸਿੰਘ ਨੇ ਕਿਹਾ ਕਿ Tਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਫ਼ਰਜ਼ ਹੈ, ਕਿਉਂਕਿ ਉਨ੍ਹਾਂ ਦੀ ਕੁਰਬਾਨੀ ਸਾਡੇ ਅੰਦਰ ਸੇਵਾ ਅਤੇ ਦੇਸ਼-ਭਗਤੀ ਦੀ ਭਾਵਨਾ ਨੂੰ ਜਿਉਂਦਾ ਰੱਖਦੀ ਹੈ | ਅਕਾਦਮਿਕ ਮੁਖੀ ਡਾ. ਗੁਰਵੀਨ ਕੌਰ ਨੇ ਕਿਹਾ ਕਿ ਸਕੂਲਾਂ ਵਿਚ ਇਸ ਤਰ੍ਹਾਂ ਦੇ ਜਾਗਰੂਕਤਾ ਭਰੇ ਸਮਾਗਮ ਵਿਦਿਆਰਥੀਆਂ ਦੇ ਅੰਦਰ ਦੇਸ਼ ਪ੍ਰੇਮ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ | ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸਮਾਜ ਵਿਚ ਸ਼ਾਂਤੀ, ਭਾਈਚਾਰੇ ਅਤੇ ਏਕਤਾ ਨੂੰ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ | ਸਮਾਗਮ ਦੇ ਅੰਤ ਵਿਚ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸ਼ਾਂਤੀ ਲਈ ਸੰਕਲਪ ਲਿਆ |

ਪਿਛਲੀ ਖ਼ਬਰ ਸ੍ਰੀ ਗਊ ਰਕਸ਼ਣੀ ਸਭਾ 450 ਤੋਂ ਵੱਧ ਨੰਦੀਆਂ ਦੀ ਕਰ ਰਹੀ ਹੈ ਸੰਭਾਲ, ਸ਼ਹਿਰ ਵਾਸੀਆਂ ਨੂੰ ਮਿਲੀ ਰਾਹਤ <br/> ਅਗਲੀ ਖ਼ਬਰ ਬੀ.ਕਾਮ. ਦੇ ਪਹਿਲੇ ਸਮੈਸਟਰ ਵਿਚ ਗੋਪੀ ਚੰਦ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।