ਬੱਲੂਆਣਾ, 12 ਮਈ (ਜਸਮੇਲ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਵਲੋਂ ਬੀਤੇ ਕੱਲ੍ਹ ਦਸਵੀਂ ਜਮਾਤ ਦੇ ਨਤੀਜੇ ਐਲਾਨੇ ਗਏ | ਹਲਕਾ ਬੱਲੂਆਣਾ ਦੇ ਵੱਖ-ਵੱਖ ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਤਾਰਾਂਵਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਨਰਾਇਣਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੂਆਣਾ, ਸਰਕਾਰੀ ਹਾਈ ਸਕੂਲ ਮਲੂਕਪੁਰਾ, ਸਰਕਾਰੀ ਹਾਈ ਸਕੂਲ ਬਹਾਦਰ ਖੇੜਾ, ਸਰਕਾਰੀ ਹਾਈ ਸਕੂਲ ਢਾਬਾਂ ਕੋਕਰੀਆਂ, ਸਰਕਾਰੀ ਹਾਈ ਸਕੂਲ ਹਿੰਮਤਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਲਾਰ ਆਦਿ ਸਕੂਲਾਂ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਮੁਖੀਆਂ ਨੇ ਪਹਿਲੇ ਤਿੰਨ ਸਥਾਨਾਂ 'ਤੇ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ |