ਅਬੋਹਰ, 12 ਮਈ (ਤੇਜਿੰਦਰ ਸਿੰਘ ਖ਼ਾਲਸਾ)-ਉਪ ਮੰਡਲ ਦੇ ਪਿੰਡ ਖਿੱਪਾਂ ਵਾਲੀ ਵਿਖੇ ਬਾਬਾ ਭੂਮੀਆ ਜੀ ਸਪੋਰਟਸ ਕਲੱਬ ਵਲੋਂ ਕਿ੍ਕੇਟ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਟੇਟ ਕੋਆਰਡੀਨੇਟਰ ਸੁਨੀਲ ਮੇਘਵਾਲ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਲ ਹੋਏ | ਸੁਨੀਲ ਮੇਘਵਾਲ ਨੇ ਦੱਸਿਆ ਕਿ ਟੂਰਨਾਮੈਂਟ ਵਿਚ ਨੌਜਵਾਨ ਖਿਡਾਰੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਦੌਰਾਨ ਉਨ੍ਹਾਂ ਨੌਜਵਾਨ ਖਿਡਾਰੀਆਂ ਨੂੰ ਖੇਡਾਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਵੀ ਦਿੱਤਾ | ਉਨ੍ਹਾਂ ਇਲਾਕੇ ਦੇ ਹੋਰ ਨੌਜਵਾਨਾਂ ਅਤੇ ਪਿੰਡ ਵਾਸੀਆਂ ਨੂੰ ਖੇਡਾਂ ਵਿਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ | ਇਸ ਮੌਕੇ ਰਾਧਾ ਕਿ੍ਸ਼ਨ ਪ੍ਰਧਾਨ ਪੀ.ਐੱਸ.ਪੀ.ਸੀ.ਐਲ, ਦੇਵੀ ਲਾਲ, ਪੰਚਾਇਤ ਮੈਂਬਰ ਭਲਵਾਨ ਸਿੰਘ ਖਿੱਪਾਵਾਲੀ, ਹਰੀਪਾਲ ਕਲੇਰ ਆਦਿ ਤੋਂ ਇਲਾਵਾ ਟੂਰਨਾਮੈਂਟ ਦੇ ਪ੍ਰਬੰਧਕ ਹਾਜ਼ਰ ਸਨ | ਇਸ ਦੌਰਾਨ ਉਨ੍ਹਾਂ ਨੇ 2027 ਵਿਚ ਕਾਂਗਰਸ ਦੀ ਸਰਕਾਰ ਬਣਦੇ ਹੀ ਪਿੰਡ ਨੂੰ ਪੱਕਾ ਖੇਡ ਗਰਾਊਾਡ ਦੇਣ ਦਾ ਵਾਅਦਾ ਵੀ ਕੀਤਾ | ਸਮਾਪਤੀ 'ਤੇ ਬਾਬਾ ਭੂਮੀਆ ਜੀ ਸਪੋਰਟਸ ਕਲੱਬ ਖਿੱਪਾਂ ਵਾਲੀ ਦੇ ਪ੍ਰਬੰਧਕਾਂ ਵਲੋਂ ਸੁਨੀਲ ਮੇਘਵਾਲ ਅਤੇ ਰਾਣਾ ਬਲਜੀਤ ਸਿੰਘ ਚਹਿਲ ਦਾ ਸਹਿਯੋਗ ਦੇ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |