18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਗਰ ਕੌਂਸਲ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ-ਅਬਜ਼ਰਵਰਾਂ ਨੇ ਆਗੂਆਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ <br/>

ਜਲਾਲਾਬਾਦ ਵਿੱਚ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਦੇ ਆਬਜ਼ਰਵਰ ਅਤੇ ਰਾਜ ਬਖ਼ਸ਼ ਕੰਬੋਜ | ਤਸਵੀਰ-ਜਤਿੰਦਰ ਪਾਲ ਸਿੰਘ <br/> 13-05-2026
ਜਲਾਲਾਬਾਦ, 12 ਮਈ (ਜਤਿੰਦਰ ਪਾਲ ਸਿੰਘ)-ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਚੋਣ ਮੋਡ ਵਿਚ ਨਜ਼ਰ ਆ ਰਹੀ ਹੈ | ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓ.ਬੀ.ਸੀ ਵਿਭਾਗ ਦੇ ਚੇਅਰਮੈਨ ਅਤੇ ਪੰਜਾਬ ਇਲੈੱਕਸ਼ਨ ਕਮੇਟੀ ਦੇ ਮੈਂਬਰ ਰਾਜ ਬਖ਼ਸ਼ ਕੰਬੋਜ ਦੇ ਦਫ਼ਤਰ ਵਿਖੇ ਹੋਈ ਇੱਕ ਅਹਿਮ ਮੀਟਿੰਗ ਵਿੱਚ ਪਾਰਟੀ ਦੀ ਮਜ਼ਬੂਤੀ ਅਤੇ ਚੋਣ ਰਣਨੀਤੀ 'ਤੇ ਮੰਥਨ ਕੀਤਾ ਗਿਆ | ਇਸ ਮੀਟਿੰਗ ਵਿੱਚ ਜਲਾਲਾਬਾਦ ਲਈ ਨਿਯੁਕਤ ਆਬਜ਼ਰਵਰ ਰਾਜਿੰਦਰ ਛਾਬੜਾ ਅਤੇ ਅਰਨੀਵਾਲਾ ਦੇ ਆਬਜ਼ਰਵਰ ਗੁਰਚਰਨ ਸਿੰਘ ਨਾਹਰ ਨੇ ਵੀ ਸ਼ਿਰਕਤ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜ ਬਖ਼ਸ਼ ਕੰਬੋਜ ਨੇ ਦਾਅਵਾ ਕੀਤਾ ਕਿ ਪਾਰਟੀ ਵਰਕਰਾਂ ਦਾ ਜੋਸ਼ ਸਿਖ਼ਰਾਂ 'ਤੇ ਹੈ ਅਤੇ ਕਾਂਗਰਸ ਇੱਕਜੁੱਟ ਹੋ ਕੇ ਚੋਣ ਲੜੇਗੀ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਨ੍ਹਾਂ ਚੋਣਾਂ ਵਿਚ ਕਾਂਗਰਸ ਪਾਰਟੀ ਹੰੂਝਾ ਫੇਰ ਜਿੱਤ ਹਾਸਲ ਕਰੇਗੀ ਅਤੇ ਨਗਰ ਕੌਂਸਲ ਵਿਚ ਆਪਣਾ ਪ੍ਰਧਾਨ ਬਣਾਏਗੀ | ਇਸ ਦੌਰਾਨ ਆਬਜ਼ਰਵਰ ਰਾਜਿੰਦਰ ਛਾਬੜਾ ਨੇ ਸਪਸ਼ਟ ਕੀਤਾ ਕਿ ਟਿਕਟਾਂ ਦੀ ਵੰਡ ਸਮੇਂ ਉਨ੍ਹਾਂ ਸਮਰਪਿਤ ਅਤੇ ਪੁਰਾਣੇ ਵਰਕਰਾਂ ਨੂੰ ਪਹਿਲ ਦਿੱਤੀ ਜਾਵੇਗੀ ਜੋ ਜ਼ਮੀਨੀ ਪੱਧਰ ਤੇ ਮਜ਼ਬੂਤ ਪਕੜ ਰੱਖਦੇ ਹਨ ਅਤੇ ਪਾਰਟੀ ਪ੍ਰਤੀ ਵਫ਼ਾਦਾਰ ਹਨ | ਵਰਕਰਾਂ ਨੇ ਵੀ ਇਕ ਸੁਰ ਵਿਚ ਪਾਰਟੀ ਨੂੰ ਜਿੱਤ ਦਿਵਾਉਣ ਦਾ ਸੰਕਲਪ ਲਿਆ |

ਪਿਛਲੀ ਖ਼ਬਰ ਸ਼੍ਰੋ.ਅ. ਦਲ ਯੂਰਪ ਦੇ ਮੁਖੀ ਇਕਬਾਲ ਸਿੰਘ ਭੱਟੀ ਦੀ ਪ੍ਰੇਰਨਾ ਸਦਕਾ ਪੰਜਾਬੀ ਨੌਜਵਾਨਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ ਅਗਲੀ ਖ਼ਬਰ ਬਾਬਾ ਭੂਮੀਆਂ ਜੀ ਸਪੋਰਟਸ ਕਲੱਬ ਖਿੱਪਾਂ ਵਾਲੀ ਵਲੋਂ ਕਰਵਾਇਆ ਕਿ੍ਕਟ ਟੂਰਨਾਮੈਂਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।