20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨਗਰ ਨਿਗਮ ਅਬੋਹਰ, ਨਗਰ ਕੌਂਸਲ ਫ਼ਾਜ਼ਿਲਕਾ ਤੇ ਨਗਰ ਪੰਚਾਇਤ ਅਰਨੀਵਾਲਾ ਸ਼ੇਖ਼ ਸੁਭਾਨ ਲਈ ਹੋਣਗੀਆਂ ਚੋਣਾਂ-ਜ਼ਿਲ੍ਹਾ ਚੋਣ ਅਫ਼ਸਰ

ਅਜੀਤ ਡੈਸਕ 14-05-2026
ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਆਉਂਦੀਆਂ ਨਗਰ ਨਿਗਮ ਅਬੋਹਰ, ਨਗਰ ਕੌਂਸਲ ਫ਼ਾਜ਼ਿਲਕਾ 'ਤੇ ਨਗਰ ਪੰਚਾਇਤ ਅਰਨੀਵਾਲਾ ਸ਼ੇਖ਼ ਸੁਭਾਨ ਦੀਆਂ ਚੋਣਾਂ 26 ਮਈ ਨੂੰ ਕਰਵਾਈਆਂ ਜਾਣਗੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਚੋਣਾਂ ਨੂੰ ਸੁਚੱਜੇ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਵਲੋਂ ਰਿਟਰਨਿੰਗ ਅਫ਼ਸਰ ਨਾਮਜ਼ਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਨਗਰ ਨਿਗਮ ਅਬੋਹਰ ਲਈ ਐੱਸ.ਡੀ.ਐੱਮ ਅਬੋਹਰ ਰਵਿੰਦਰ ਅਰੋੜਾ, ਨਗਰ ਕੌਂਸਲ ਫ਼ਾਜ਼ਿਲਕਾ ਲਈ ਐੱਸ.ਡੀ.ਐਮ. ਫ਼ਾਜ਼ਿਲਕਾ ਜੁਗਰਾਜ ਸਿੰਘ 'ਤੇ ਨਗਰ ਪੰਚਾਇਤ ਅਰਨੀਵਾਲਾ ਲਈ ਐਕਸੀਅਨ ਬਿਜਲੀ ਬੋਰਡ ਫ਼ਾਜ਼ਿਲਕਾ ਰਜਿੰਦਰ ਕੁਮਾਰ ਨੂੰ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਚੋਣਾਂ ਨਿਰਪੱਖ, ਸੁਤੰਤਰ ਅਤੇ ਸ਼ਾਂਤੀ ਪੂਰਵਕ ਢੰਗ ਨਾਲ ਯਕੀਨੀ ਬਣਾਉਣ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ | ਜ਼ਿਲ੍ਹਾ ਚੋਣ ਅਫ਼ਸਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ 16 ਮਈ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ | 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ | ਨਾਮਜ਼ਦਗੀਆਂ ਪੱਤਰਾਂ ਦੀ ਜਾਂਚ 18 ਮਈ ਦਿਨ ਸੋਮਵਾਰ ਨੂੰ ਹੋਵੇਗੀ | ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 19 ਮਈ ਦਿਨ ਮੰਗਲਵਾਰ ਨੂੰ ਦੁਪਹਿਰ 3 ਵਜੇ ਤੱਕ ਹੈ | 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ | ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਨਗਰ ਨਿਗਮ ਅਬੋਹਰ ਦੇ ਰਜਿਸਟਰਡ ਵੋਟਰਾਂ ਦੀ ਗਿਣਤੀ 1,12,270 ਹੈ | ਜਿਨ੍ਹਾਂ ਵਿਚ 59,251 ਪੁਰਸ਼, 53,015 ਅÏਰਤਾਂ ਅਤੇ 4 ਹੋਰ ਵੋਟਰ ਹਨ | ਨਗਰ ਨਿਗਮ ਅਬੋਹਰ ਦੇ ਕੁੱਲ ਵਾਰਡ 50 ਅਤੇ 120 ਪੋਲਿੰਗ ਬੂਥ ਹਨ | ਨਗਰ ਕੌਂਸਲ ਫ਼ਾਜ਼ਿਲਕਾ ਦੇ ਰਜਿਸਟਰਡ ਵੋਟਰਾਂ ਦੀ ਗਿਣਤੀ 53,822 ਹੈ | ਜਿਨ੍ਹਾਂ ਵਿਚ 28, 271 ਪੁਰਸ਼, 25,547 ਅÏਰਤਾਂ ਅਤੇ 4 ਹੋਰ ਵੋਟਰ ਹਨ | ਨਗਰ ਕੌਂਸਲ ਫ਼ਾਜ਼ਿਲਕਾ ਵਿਖੇ ਕੁੱਲ 25 ਵਾਰਡ ਅਤੇ 58 ਪੋਲਿੰਗ ਬੂਥ ਹਨ | ਇਸੇ ਤਰ੍ਹਾਂ ਨਗਰ ਪੰਚਾਇਤ ਅਰਨੀਵਾਲਾ ਦੇ ਰਜਿਸਟਰਡ ਵੋਟਾਂ ਦੀ ਗਿਣਤੀ 7662 ਹੈ | ਜਿਨ੍ਹਾਂ ਵਿਚ 3952 ਪੁਰਸ਼, 3710 ਅÏਰਤਾਂ ਅਤੇ 0 ਹੋਰ ਵੋਟਰ ਹਨ | ਨਗਰ ਨਿਗਮ ਅਰਨੀਵਾਲਾ ਦੇ ਕੁੱਲ 11 ਵਾਰਡ ਅਤੇ 11 ਪੋਲਿੰਗ ਬੂਥ ਹਨ |
ਪਿਛਲੀ ਖ਼ਬਰ ਰਾਮਸਰਾ ਸੜਕ ਹਾਦਸੇ ਦੇ ਮਿ੍ਤਕਾਂ ਦਾ ਹੋਇਆ ਪੋਸਟਮਾਰਟਮ ਅਗਲੀ ਖ਼ਬਰ ਹਰੇਕ ਆਗੂ ਅਤੇ ਵਰਕਰ ਆਪਣੀ ਬਣਦੀ ਜ਼ਿੰਮੇਵਾਰੀ ਬਖ਼ੂਬੀ ਨਿਭਾਵੇ-ਕੁਲਬੀਰ ਸਿੰਘ ਜ਼ੀਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।