20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਲੁੱਟ ਦੀ ਨੀਅਤ ਪਿਤਾ-ਪੁੱਤਰ 'ਤੇ ਹਮਲਾ, ਜ਼ਖ਼ਮੀ ਪਿਤਾ ਨੇ ਇਲਾਜ ਦੌਰਾਨ ਦਮ ਤੋੜਿਆ

ਅਜੀਤ ਡੈਸਕ 14-05-2026
ਅਬੋਹਰ, 13 ਮਈ (ਵਿਵੇਕ ਹੂੜੀਆ)-ਅਬੋਹਰ ਦੇ ਲਾਈਨਪਾਰ ਖੇਤਰ ਕੰਧਵਾਲਾ ਰੋਡ 'ਤੇ ਦੇਰ ਰਾਤ ਲੁੱਟ ਦੀ ਨੀਅਤ ਨਾਲ ਪਿਤਾ-ਪੁੱਤਰ 'ਤੇ ਕੀਤੇ ਗਏ ਹਮਲੇ ਵਿਚ ਜ਼ਖ਼ਮੀ ਹੋਏ ਪਿਤਾ ਰਾਮੂ ਕੁਮਾਰ ਨੇ ਫ਼ਰੀਦਕੋਟ ਦੇ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ | ਘਟਨਾ ਤੋਂ ਬਾਅਦ ਗ਼ੁੱਸੇ ਵਿਚ ਆਏ ਪਰਿਵਾਰਕ ਮੈਂਬਰਾਂ ਨੇ ਥਾਣਾ ਨੰਬਰ ਦੋ ਦੇ ਬਾਹਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ, ਜਿਸ ਤੋਂ ਬਾਅਦ ਪੁਲਿਸ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ | ਕੰਧਵਾਲਾ ਰੋਡ ਗਲੀ ਨੰਬਰ 3 ਦੇ ਵਾਸੀ ਅਨਿਲ ਕੁਮਾਰ ਨੇ ਦੱਸਿਆ ਕਿ ਉਹ ਰਾਤ ਕਰੀਬ 2 ਵਜੇ ਆਪਣੇ ਪਿਤਾ ਰਾਮੂ ਕੁਮਾਰ ਨੂੰ ਦਿੱਲੀ ਐਕਸਪੈੱ੍ਰਸ ਟਰੇਨ ਚੜ੍ਹਾਉਣ ਲਈ ਮੋਟਰਸਾਈਕਲ 'ਤੇ ਰੇਲਵੇ ਸਟੇਸ਼ਨ ਜਾ ਰਿਹਾ ਸੀ | ਜਦੋਂ ਉਹ ਸਨਰਾਈਜ਼ ਹੋਟਲ ਨੇੜੇ ਪਹੁੰਚੇ ਤਾਂ 6-7 ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ | ਲੁਟੇਰਿਆਂ ਨੇ ਪੈਸੇ ਅਤੇ ਕੀਮਤੀ ਸਾਮਾਨ ਦੀ ਮੰਗ ਕੀਤੀ ਅਤੇ ਵਿਰੋਧ ਕਰਨ 'ਤੇ ਉਨ੍ਹਾਂ 'ਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰ ਦਿੱਤਾ | ਹਮਲਾਵਰਾਂ ਨੇ ਰਾਮੂ ਕੁਮਾਰ ਦੇ ਸਿਰ ਵਿਚ ਇੱਟਾਂ ਮਾਰ ਕੇ ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਜੇਬ ਵਿਚੋਂ 1000 ਰੁਪਏ ਕੱਢ ਕੇ ਫ਼ਰਾਰ ਹੋ ਗਏ | ਐੱਸ.ਪੀ. ਆਸਵੰਤ ਸਿੰਘ ਨੇ ਪੀੜਤ ਪਰਿਵਾਰ ਨੂੰ ਸਮਝਾਇਆ ਅਤੇ ਭਰੋਸਾ ਦਿੱਤਾ ਕਿ ਜਲਦੀ ਹੀ ਸਾਰੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ | ਪੁਲਿਸ ਨੇ ਅਨਿਲ ਕੁਮਾਰ ਦੇ ਬਿਆਨਾਂ 'ਤੇ 6-7 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਮਾਨਸਿਕ ਤੌਰ 'ਤੇ ਪਰੇਸ਼ਾਨ ਵਿਅਕਤੀ ਲਾਪਤਾ ਅਗਲੀ ਖ਼ਬਰ ਰਾਮਸਰਾ ਸੜਕ ਹਾਦਸੇ ਦੇ ਮਿ੍ਤਕਾਂ ਦਾ ਹੋਇਆ ਪੋਸਟਮਾਰਟਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।