20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਅਨਿਲ ਸੇਠੀ ਦੇ 'ਆਪ' ਵਿਚ ਜਾਣ ਨਾਲ ਸਿਆਸਤ ਗਰਮਾਈ, ਸੁਰਜੀਤ ਜਿਆਣੀ ਨੇ ਦੱਸਿਆ 'ਸਿਆਸੀ ਖ਼ੁਦਕੁਸ਼ੀ'

ਅਜੀਤ ਡੈਸਕ 14-05-2026
ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਾਬਕਾ ਨਗਰ ਕੌਂਸਲ ਪ੍ਰਧਾਨ ਅਤੇ ਭਾਜਪਾ ਆਗੂ ਰਹੇ ਅਨਿਲ ਸੇਠੀ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਜ਼ਿਲ੍ਹੇ ਦੀ ਸਿਆਸਤ 'ਚ ਭੂਚਾਲ ਆ ਗਿਆ ਹੈ | ਇਸ ਘਟਨਾਕ੍ਰਮ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਭਾਜਪਾ ਦੇ ਸੀਨੀਅਰ ਆਗੂ, ਸਾਬਕਾ ਮੰਤਰੀ ਅਤੇ ਸਾਬਕਾ ਵਿਧਾਇਕ ਸੁਰਜੀਤ ਕੁਮਾਰ ਜਿਆਣੀ ਨੇ ਅਨਿਲ ਸੇਠੀ ਦੇ ਇਸ ਫ਼ੈਸਲੇ ਨੂੰ 'ਸਿਆਸੀ ਖ਼ੁਦਕੁਸ਼ੀ' ਕਰਾਰ ਦਿੱਤਾ ਹੈ | ਮੀਡੀਆ ਨਾਲ ਗੱਲਬਾਤ ਕਰਦਿਆਂ ਸੁਰਜੀਤ ਜਿਆਣੀ ਨੇ ਕਿਹਾ ਕਿ ਅਨਿਲ ਸੇਠੀ ਨੂੰ ਰਾਜਨੀਤਿਕ ਪਛਾਣ ਅਤੇ ਮਜ਼ਬੂਤੀ ਭਾਰਤੀ ਜਨਤਾ ਪਾਰਟੀ ਨੇ ਦਿੱਤੀ ਸੀ | ਭਾਜਪਾ ਨੇ ਹੀ ਉਨ੍ਹਾਂ ਨੂੰ ਨਗਰ ਕੌਂਸਲ ਦਾ ਪ੍ਰਧਾਨ ਬਣਾ ਕੇ ਸ਼ਹਿਰ ਦੀ ਸਿਆਸਤ ਵਿਚ ਸਥਾਪਿਤ ਕੀਤਾ ਪਰ ਹੁਣ ਉਨ੍ਹਾਂ ਨੇ ਪਾਰਟੀ ਛੱਡ ਕੇ ਆਪਣਾ ਨੁਕਸਾਨ ਕਰ ਲਿਆ ਹੈ | ਜਿਆਣੀ ਨੇ ਦਾਅਵਾ ਕੀਤਾ ਕਿ ਫ਼ਾਜ਼ਿਲਕਾ ਵਿਚ ਆਮ ਆਦਮੀ ਪਾਰਟੀ ਦੀ ਹਾਲਤ ਇੰਨੀ ਪਤਲੀ ਹੈ ਕਿ ਉਨ੍ਹਾਂ ਨੂੰ ਵਾਰਡ ਪੱਧਰ 'ਤੇ ਚੋਣ ਲੜਨ ਲਈ ਉਮੀਦਵਾਰ ਤੱਕ ਨਹੀਂ ਮਿਲ ਰਹੇ | ਦੂਜੇ ਪਾਸੇ ਭਾਜਪਾ ਨੇ ਆਪਣੇ 25 ਵਾਰਡਾਂ ਲਈ ਉਮੀਦਵਾਰਾਂ ਦੀ ਸੂਚੀ ਲਗਭਗ ਤਿਆਰ ਕਰ ਲਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਉਣ ਵਾਲਾ ਸਮਾਂ ਭਾਜਪਾ ਦਾ ਹੈ ਅਤੇ ਪਾਰਟੀ ਵਿਕਾਸ ਦੇ ਮੁੱਦੇ 'ਤੇ ਚੋਣਾਂ ਲੜ ਕੇ ਫ਼ਾਜ਼ਿਲਕਾ ਨਗਰ ਕੌਂਸਲ ਵਿਚ ਆਪਣਾ ਬੋਰਡ ਬਣਾਏਗੀ | ਸਾਬਕਾ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਫ਼ਾਜ਼ਿਲਕਾ ਵਿਚ ਬੇਮਿਸਾਲ ਵਿਕਾਸ ਕਾਰਜ ਹੋਏ ਸਨ | ਉਨ੍ਹਾਂ ਪੰਜਾਬ ਦੀ ਮੌਜੂਦਾ ਸਰਕਾਰ 'ਤੇ ਕੇਂਦਰ ਦੀਆਂ ਯੋਜਨਾਵਾਂ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਦੇ ਦੋਸ਼ ਵੀ ਲਾਏ | ਉਨ੍ਹਾਂ ਭਰੋਸਾ ਜਤਾਇਆ ਕਿ ਜਨਤਾ ਭਾਜਪਾ ਦੀਆਂ ਨੀਤੀਆਂ ਅਤੇ ਪਿਛਲੇ ਵਿਕਾਸ ਕਾਰਜਾਂ ਦੇ ਆਧਾਰ 'ਤੇ ਉਨ੍ਹਾਂ ਦਾ ਸਾਥ ਦੇਵੇਗੀ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੁਹੰਮਦ ਅਮੀਰਾ ਦੀ ਚੜ੍ਹਤ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵਧਾਇਆ ਮਾਣ ਅਗਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਫ਼ਾਜ਼ਿਲਕਾ ਜ਼ਿਲ੍ਹੇ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।