20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਆਪ ਦਾ ਟਕਸਾਲੀ ਵਰਕਰ ਪ੍ਰੇਮ ਸਿੰਘ ਭਾਜਪਾ ਵਿਚ ਸ਼ਾਮਿਲ

ਅਜੀਤ ਡੈਸਕ 14-05-2026
ਮੰਡੀ ਅਰਨੀਵਾਲਾ, 13 ਮਈ (ਨਿਸ਼ਾਨ ਸਿੰਘ ਮੋਹਲ਼ਾ)-ਅਰਨੀਵਾਲਾ ਵਿਚ ਨਗਰ ਪੰਚਾਇਤ ਦੀਆਂ ਚੋਣਾਂ ਦਾ ਚੋਣ ਦੰਗਲ ਸ਼ੁਰੂ ਹੁੰਦੇ ਹੀ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ | ਆਪ ਦੇ ਟਕਸਾਲੀ ਵਰਕਰ ਪ੍ਰੇਮ ਸਿੰਘ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ | ਉਨ੍ਹਾਂ ਨੂੰ ਬੀ.ਜੇ.ਪੀ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ, ਮੰਡਲ ਪ੍ਰਧਾਨ ਬਲਵਿੰਦਰ ਸਿੰਘ ਅÏਲਖ, ਮਨਜਿੰਦਰ ਸਿੰਘ ਸਾਜਨ ਖੇੜਾ, ਯੁਵਾ ਮੋਰਚਾ ਦੇ ਪ੍ਰਧਾਨ ਲਵਿਸ਼ ਸ਼ਰਮਾ ਨੇ ਸ਼ਮੂਲੀਅਤ ਕਰਵਾਈ | ਪ੍ਰੇਮ ਸਿੰਘ ਨੇ ਦੱਸਿਆ ਕਿ ਉਹ 2008 ਤੋਂ ਆਮ ਆਦਮੀ ਪਾਰਟੀ ਦੇ ਨਾਲ ਉਸ ਵੇਲੇ ਤੋਂ ਜੁੜੇ ਹੋਏ ਨੇ ਜਦੋਂ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ , ਅੰਨ੍ਹਾ ਹਜ਼ਾਰੇ ਅਤੇ ਬਾਬਾ ਰਾਮਦੇਵ ਵਲੋਂ ਅੰਦੋਲਨ ਸ਼ੁਰੂ ਕੀਤਾ ਗਿਆ | ਪ੍ਰੇਮ ਸਿੰਘ ਨੇ ਦੱਸਿਆ ਕਿ ਉਹ ਸਾਲ 2021 ਵਿਚ ਵਾਰਡ ਨੰਬਰ ਛੇ ਤੋਂ ਪਾਰਟੀ ਟਿਕਟ ਤੇ ਚੋਣ ਵੀ ਲੜ ਚੁੱਕੇ ਹਨ | ਇਸ ਵਾਰ ਪਾਰਟੀ ਵੱਲੋਂ ਉਨ੍ਹਾਂ ਨੂੰ ਦਰਕਿਨਾਰ ਕੀਤਾ ਗਿਆ ਹੈ | ਜਿਸ ਕਰਕੇ ਉਨ੍ਹਾਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ | ਪ੍ਰੇਮ ਸਿੰਘ ਦੇ ਬੇਟੇ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਵਾਰਡ ਨੰਬਰ ਛੇ ਤੋਂ ਭਾਰਤੀ ਜਨਤਾ ਪਾਰਟੀ ਵਲੋਂ ਐਮ.ਸੀ ਦੀ ਚੋਣ ਲੜਨਗੇ |
ਪਿਛਲੀ ਖ਼ਬਰ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਜ਼ਿਲ੍ਹਾ ਖ਼ਜ਼ਾਨਚੀ ਅਦਿੱਤਿਆ ਦੀ ਮੁੱਢਲੀ ਮੈਂਬਰਸ਼ਿਪ ਕੀਤੀ ਰੱਦ ਅਗਲੀ ਖ਼ਬਰ ਪੀ.ਐਮ.ਸ਼੍ਰੀ ਸਰਕਾਰੀ ਕੰਨਿਆ ਸਕੂਲ ਫ਼ਾਜ਼ਿਲਕਾ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।