20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਮੀਟਿੰਗਾਂ ਦਾ ਦੌਰ ਜਾਰੀ

ਅਜੀਤ ਡੈਸਕ 14-05-2026
ਅਬੋਹਰ, 13 ਮਈ (ਤੇਜਿੰਦਰ ਸਿੰਘ ਖ਼ਾਲਸਾ)-ਨਗਰ ਨਿਗਮ ਚੋਣਾਂ ਦਾ ਐਲਾਨ ਹੁੰਦੇ ਹੀ ਸ਼੍ਰੋਮਣੀ ਅਕਾਲੀ ਦਲ ਵਲੋਂ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ | ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਅਬੋਹਰ ਹਲਕੇ ਤੋਂ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਵਲੋਂ ਲਗਾਤਾਰ ਸੰਭਾਵੀ ਉਮੀਦਵਾਰਾਂ ਨਾਲ ਰਾਬਤਾ ਕਰਕੇ ਸੂਚੀ ਤਿਆਰ ਕੀਤੀ ਜਾ ਰਹੀ ਹੈ | ਇਸ ਸੰਬੰਧੀ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 29 ਦੇ ਵਰਕਰਾਂ ਦੀ ਮੀਟਿੰਗ ਹਰਬਿੰਦਰ ਸਿੰਘ ਹੈਰੀ ਸੰਧੂ ਦੇ ਨਿਵਾਸ ਸਥਾਨ 'ਤੇ ਹੋਈ | ਇਸ ਦੌਰਾਨ ਸੰਭਾਵੀ ਉਮੀਦਵਾਰ ਦੇ ਨਾਮ 'ਤੇ ਚਰਚਾ ਕੀਤੀ ਗਈ ਅਤੇ ਵਰਕਰਾਂ ਨੂੰ ਇੱਕਜੁੱਟ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਦਾ ਪ੍ਰਚਾਰ ਕਰਦੇ ਹੋਏ ਅਕਾਲੀ ਦਲ ਦੇ ਉਮੀਦਵਾਰ ਨੂੰ ਜੇਤੂ ਬਣਾਉਣ ਦੀ ਅਪੀਲ ਵੀ ਕੀਤੀ | ਹਰਬਿੰਦਰ ਸਿੰਘ ਹੈਰੀ ਸੰਧੂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨਗਰ ਨਿਗਮ ਚੋਣਾਂ ਦੇ ਲਈ ਪੂਰੀ ਤਰ੍ਹਾਂ ਤਿਆਰ ਹੈ | ਅਬੋਹਰ ਨਗਰ ਨਿਗਮ ਦੇ 50 ਵਾਰਡਾਂ ਤੋਂ ਹੀ ਅਕਾਲੀ ਦਲ ਵਲੋਂ ਉਮੀਦਵਾਰ ਖੜੇ ਕੀਤੇ ਜਾਣਗੇ ਅਤੇ ਇਸ ਵਾਰ ਯਕੀਨਨ ਸ਼ਹਿਰ ਦੇ ਲੋਕ ਸ਼ਹਿਰ ਦੇ ਭਵਿੱਖ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਂਦੇ ਹੋਏ ਅਕਾਲੀ ਦਲ ਦਾ ਬੋਰਡ ਬਣਾਉਣਗੇ |
ਇਸ ਮੌਕੇ ਦੀਪ ਕੰਬੋਜ, ਹਰਚਰਨ ਸਿੰਘ ਪੱਪੂ, ਪਟੇਲ ਘੁਲਾ, ਸਾਹਿਲ ਛਾਬੜਾ, ਅਜੀਤਪਾਲ ਸਿੰਘ ਰਿੰਕੂ ਆਦਿ ਤੋ ਇਲਾਵਾ ਵਾਰਡ ਨੰਬਰ 29 ਦੇ ਲੋਕ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਅਲਿਆਣਾ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ 19 ਮਈ ਦੀ ਏਟਕ ਦੀ ਸੂਬਾ ਪੱਧਰੀ ਰੈਲੀ 'ਚ ਵੱਡੀ ਗਿਣਤੀ 'ਚ ਉਸਾਰੀ ਕਿਰਤੀ ਹੋਣਗੇ ਸ਼ਾਮਿਲ- ਸ਼ਰਮਾ,ਢਾਬਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।