01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋਣ 'ਤੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 15-05-2026
ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ 16 ਸਾਲਾ ਨੌਜਵਾਨ ਦੀ ਮੌਤ ਦੇ ਮਾਮਲੇ ਵਿਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਬ ਇੰਸਪੈਕਟਰ ਹਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਤਨਾਮ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਝੋਕ ਡਿਪੂਲਾਣਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਲੜਕਾ ਪਰਮਜੀਤ ਸਿੰਘ ਉਰਫ਼ ਬੌਬੀ, ਜਿਸ ਦੀ ਉਮਰ ਕਰੀਬ 16 ਸਾਲ ਹੈ, ਅਜੈ ਸਿੰਘ ਅਤੇ ਵਿਕਰਮ ਸਿੰਘ ਨਾਲ ਰਾਤ ਕਰੀਬ 9 ਵਜੇ ਮੋਟਰਸਾਈਕਲ 'ਤੇ ਘਰ ਆਇਆ ਸੀ | ਉਸ ਤੋਂ ਬਾਅਦ ਪਰਮਜੀਤ ਸਿੰਘ ਰਾਤ ਦੇਰ ਤੱਕ ਘਰ ਨਹੀਂ ਆਇਆ | ਜਿਸ 'ਤੇ ਪਰਿਵਾਰ ਨੇ ਉਸ ਦੀ ਭਾਲ ਕਰੀਬ ਰਾਤ 2 ਵਜੇ ਤੱਕ ਕੀਤੀ ਅਤੇ ਅਜੈ ਸਿੰਘ ਦੇ ਘਰ ਜਾ ਕੇ ਪੁੱਛ ਪੜਤਾਲ ਕੀਤੀ ਤਾਂ ਅਜੈ ਸਿੰਘ ਨੇ ਦੱਸਿਆ ਕਿ ਰਾਤ ਪਰਮਜੀਤ ਕਰੀਬ 9 ਵਜੇ ਉਸ ਨੂੰ ਘਰ ਛੱਡ ਗਿਆ ਸੀ, ਉਸ ਤੋਂ ਬਾਅਦ ਨਹੀਂ ਪਤਾ | ਮੈਂਬਰ ਸਤਨਾਮ ਸਿੰਘ ਨੇ ਸਵੇਰੇ 6 ਵਜੇ ਉਸ ਦੇ ਘਰ ਜਾ ਦੱਸਿਆ ਕਿ ਉਨ੍ਹਾਂ ਦਾ ਲੜਕਾ ਸੜਕ ਕਿਨਾਰੇ ਪਿਆ ਹੈ | ਜਿਸ ਦੀ ਮੌਤ ਹੋ ਚੁੱਕੀ ਹੈ | ਇਸ ਮਾਮਲੇ 'ਚ ਪੁਲਿਸ ਨੇ ਪਾਲੋ ਬਾਈ ਪਤਨੀ ਜੋਗਿੰਦਰ ਸਿੰਘ, ਅਜੈ ਸਿੰਘ, ਵਿਕਰਮ ਸਿੰਘ ਉਰਫ਼ ਵਿੱਕੀ ਅਤੇ ਗਗਨਦੀਪ ਸਿੰਘ ਪੁੱਤਰਾਨ ਜੋਗਿੰਦਰ ਸਿੰਘ ਵਾਸੀ ਪਿੰਡ ਝੋਕ ਡਿਪੂਲਾਣਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਪਾਣੀ ਦੀ ਵਾਰੀ ਨੂੰ ਲੈ ਕੇ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਲੁਟੇਰਿਆਂ ਵਲੋਂ ਵਿਅਕਤੀ ਦਾ ਕਤਲ ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਕੀਤਾ ਇਨਕਾਰ, ਲਾਇਆ ਜਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।