01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਪਾਣੀ ਦੀ ਵਾਰੀ ਨੂੰ ਲੈ ਕੇ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 15-05-2026
ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)- ਥਾਣਾ ਖੂਈਆਂ ਸਰਵਰ ਪੁਲਿਸ ਨੇ ਪਾਣੀ ਦੀ ਵਾਰੀ ਖ਼ਰਾਬ ਕਰਨ ਅਤੇ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਬ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਸ਼ਮੀਰੀ ਲਾਲ ਪੁੱਤਰ ਜੰਮੂ ਰਾਮ ਵਾਸੀ ਦੀਵਾਨ ਖੇੜਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਆਪਣੇ ਖੇਤ ਵਿਚ ਪਾਣੀ ਦੀ ਵਾਰੀ ਲਾਉਣ ਗਿਆ ਸੀ ਤਾਂ ਉੱਥੇ ਸ਼ਾਂਤੀ ਦੇਵੀ ਪਤਨੀ ਅਮੀਰ ਚੰਦ ਅਤੇ ਅਰੁਣ ਪੁੱਤਰ ਅਮੀਰ ਚੰਦ ਵਾਸੀ ਸੇਤੀਆ ਕਾਲੋਨੀ ਗੰਗਾਨਗਰ ਨੇ ਆ ਕੇ ਉਸ ਦੀ ਮਾਰਕੁੱਟ ਕੀਤੀ ਅਤੇ ਪਾਣੀ ਦੀ ਵਾਰੀ ਖ਼ਰਾਬ ਕਰ ਦਿੱਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਨਸ਼ੀਲੇ ਕੈਪਸੂਲਾਂ ਸਮੇਤ ਅÏਰਤ ਕਾਬੂ ਅਗਲੀ ਖ਼ਬਰ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋਣ 'ਤੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।