01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਨਵੀਂ ਆਬਾਦੀ 'ਚ ਚੋਰਾਂ ਦੇ ਹੌਸਲੇ ਬੁਲੰਦ

ਅਜੀਤ ਡੈਸਕ 15-05-2026
ਅਬੋਹਰ, 14 ਮਈ(ਵਿਵੇਕ ਹੂੜੀਆ)-ਸ਼ਹਿਰ ਦੇ ਨਵੀਂ ਆਬਾਦੀ ਖੇਤਰ ਵਿਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਨੀਂਦ ਉਡਾ ਦਿੱਤੀ ਹੈ | ਬੀਤੀ ਰਾਤ ਗਲੀ ਨੰਬਰ-12 'ਚ ਛੋਟੀ ਪੌੜੀ ਵਿਚ ਅਣਪਛਾਤੇ ਚੋਰਾਂ ਨੇ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਨਕਦੀ ਅਤੇ ਮੋਬਾਈਲ ਫ਼ੋਨ ਚੋਰੀ ਕਰ ਲਏ | ਹੈਰਾਨੀ ਦੀ ਗੱਲ ਇਹ ਹੈ ਕਿ ਜਿਸ ਵੇਲੇ ਚੋਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ, ਉਸ ਵੇਲੇ ਪੂਰਾ ਪਰਿਵਾਰ ਘਰ ਦੇ ਅੰਦਰ ਸੁੱਤਾ ਹੋਇਆ ਸੀ | ਪੀੜਤ ਮਕਾਨ ਮਾਲਕ ਰਾਜੂ, ਜੋ ਅਬੋਹਰ ਕਲੱਬ ਨੇੜੇ ਫਾਸਟ ਫੂਡ ਦੀ ਰੇਹੜੀ ਲਗਾਉਂਦਾ ਹੈ, ਨੇ ਦੱਸਿਆ ਕਿ ਬੀਤੀ ਦੇਰ ਰਾਤ ਉਹ ਆਪਣੇ ਪਰਿਵਾਰ ਸਮੇਤ ਸੁੱਤਾ ਹੋਇਆ ਸੀ | ਰਾਤ ਕਰੀਬ 2 ਤੋਂ 2:30 ਵਜੇ ਦੇ ਦਰਮਿਆਨ ਅਣਪਛਾਤੇ ਚੋਰ ਛੱਤ ਦੇ ਰਸਤੇ ਘਰ ਵਿਚ ਦਾਖਲ ਹੋਏ | ਚੋਰ ਘਰ ਵਿਚੋਂ 4 ਮੋਬਾਈਲ ਫ਼ੋਨ, ਕਰੀਬ 12 ਹਜ਼ਾਰ ਰੁਪਏ ਦੀ ਨਕਦੀ ਅਤੇ ਇਕ ਗੁੱਲਕ ਲੈ ਗਏ, ਜਿਸ ਵਿਚ ਲਗਭਗ 4 ਹਜ਼ਾਰ ਰੁਪਏ ਜਮਾਂ ਸਨ | ਸਵੇਰੇ ਜਦੋਂ ਪਰਿਵਾਰ ਦੀ ਅੱਖ ਖੁੱਲ੍ਹੀ ਤਾਂ ਘਰ ਦਾ ਸਾਰਾ ਸਾਮਾਨ ਖਿੱਲਰਿਆ ਪਿਆ ਸੀ | ਤਲਾਸ਼ ਕਰਨ 'ਤੇ ਚੋਰੀ ਕੀਤੀ ਗਈ ਗੁੱਲਕ ਘਰ ਦੀ ਛੱਤ 'ਤੇ ਖ਼ਾਲੀ ਹਾਲਤ ਵਿਚ ਮਿਲੀ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਚੋਰ ਵਾਰਦਾਤ ਤੋਂ ਬਾਅਦ ਛੱਤ ਦੇ ਰਸਤੇ ਹੀ ਫ਼ਰਾਰ ਹੋ ਗਏ |
ਪੀੜਤ ਪਰਿਵਾਰ ਨੇ ਇਸ ਸਬੰਧੀ ਥਾਣਾ ਨੰਬਰ 2 ਦੀ ਪੁਲਿਸ ਨੂੰ ਸੂਚਨਾ ਦਿੱਤੀ ਹੈ | ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਨਵੀਂ ਆਬਾਦੀ ਖੇਤਰ ਵਿਚ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਸਥਾਨਕ ਨਿਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਇਸ ਤੋਂ ਇੱਕ ਦਿਨ ਪਹਿਲਾਂ ਵੀ ਇਸੇ ਇਲਾਕੇ ਵਿਚ ਚੋਰਾਂ ਨੇ ਚਾਰ ਘਰਾਂ ਨੂੰ ਨਿਸ਼ਾਨਾ ਬਣਾਇਆ ਸੀ | ਮੁਹੱਲਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਖੇਤਰ ਵਿਚ ਰਾਤ ਦੀ ਗਸ਼ਤ ਵਧਾਈ ਜਾਵੇ ਅਤੇ ਚੋਰਾਂ ਨੂੰ ਜਲਦ ਗਿ੍ਫ਼ਤਾਰ ਕੀਤਾ ਜਾਵੇ |
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਰਾਮਸਰਾ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਜੀ.ਟੀ.ਯੂ. ਨੇ ਪ੍ਰਮੋਸ਼ਨ ਲਿਸਟਾਂ ਸੋਧਣ ਅਤੇ ਸਾਰੇ ਟੈੱਟ ਪਾਸ ਅਧਿਆਪਕਾਂ ਦਾ ਡਾਟਾ ਮੰਗਣ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।