30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਹੋਲੀ ਹਾਰਟ ਡੇਅ ਬੋਰਡਿੰਗ ਪਬਲਿਕ ਸਕੂਲ ਦਾ ਸੀ.ਬੀ.ਐੱਸ.ਈ. ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 15-05-2026
ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)-ਹੋਲੀ ਹਾਰਟ ਡੇਅ ਬੋਰਡਿੰਗ ਪਬਲਿਕ ਸਕੂਲ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਨੇ ਸੀ.ਬੀ.ਐੱਸ.ਈ. ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ | ਮੈਡੀਕਲ, ਨਾਨ-ਮੈਡੀਕਲ, ਕਾਮਰਸ ਅਤੇ ਹਿਊਮੈਨਿਟੀਜ਼ ਸਟਰੀਮ ਦੇ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਅੰਕ ਹਾਸਲ ਕਰਕੇ ਮੱਲ੍ਹਾਂ ਮਾਰੀਆਂ ਹਨ | ਸਕੂਲ ਦੇ ਹੋਣਹਾਰ ਵਿਦਿਆਰਥੀਆਂ ਵਿਚ ਅਰਮਾਨ ਨਾਗਪਾਲ ਨੇ 95.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਪਲਕ ਨੇ 94.8 ਪ੍ਰਤੀਸ਼ਤ, ਵਿਨਾਇਕ ਗੁੰਬਰ ਨੇ 94.6 ਪ੍ਰਤੀਸ਼ਤ, ਰਾਘਵ ਸੋਇਨ ਨੇ 94 ਪ੍ਰਤੀਸ਼ਤ, ਅਕਸ਼ਰਾ ਨੇ 93.6 ਪ੍ਰਤੀਸ਼ਤ, ਆਦਰਿਕਾ ਨੇ 93.4 ਪ੍ਰਤੀਸ਼ਤ, ਗੁਰਨੂਰ ਕੌਰ ਨੇ 93 ਪ੍ਰਤੀਸ਼ਤ, ਜ਼ਿਆ ਨੇ 92.2 ਪ੍ਰਤੀਸ਼ਤ, ਪਰਗਰੀਨ ਕੌਰ ਨੇ 90.8 ਪ੍ਰਤੀਸ਼ਤ, ਸ਼ੌਰਿਆ ਮਿਗਲਾਨੀ ਅਤੇ ਅਦਿਤੀ ਮਿੱਢਾ ਨੇ ਸਾਂਝੇ ਤੌਰ 'ਤੇ 88.6 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ | ਇਸ ਮਾਣਮੱਤੇ ਮੌਕੇ 'ਤੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਰਿਤੂ ਭੁਸਰੀ ਅਤੇ ਵਾਈਸ ਪਿ੍ੰਸੀਪਲ ਸ੍ਰੀਮਤੀ ਸ਼ਿਲਪਾ ਨੇ ਸਮੂਹ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ 'ਤੇ ਵਧਾਈ ਦਿੱਤੀ |
ਪਿਛਲੀ ਖ਼ਬਰ ਅਕਾਲ ਅਕੈਡਮੀ ਥੇਹ ਕਲੰਦਰ ਦੇ ਬਾਰ੍ਹਵੀਂ ਜਮਾਤ ਦੇ ਨਤੀਜੇ ਰਹੇ ਸ਼ਾਨਦਾਰ ਅਗਲੀ ਖ਼ਬਰ ਬਾਰ੍ਹਵੀਂ ਦੇ ਨਤੀਜਿਆਂ 'ਚ ਰਵਨੀਤ ਕੌਰ ਨੇ ਸੂਬੇ ਭਰ 'ਚੋਂ ਪ੍ਰਾਪਤ ਕੀਤਾ ਚੌਥਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।