30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਰਵਹਿਤਕਾਰੀ ਵਿੱਦਿਆ ਮੰਦਰ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 15-05-2026
ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)-ਲਾਲਾ ਸਰਨ ਦਾਸ ਬੂਟਾ ਰਾਮ ਅਗਰਵਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਦਾ 12ਵੀਂ ਦਾ ਨਤੀਜਾ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਬਹੁਤ ਸ਼ਾਨਦਾਰ ਰਿਹਾ ਹੈ | ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ ਸਦਕਾ ਵਿੱਦਿਅਕ ਖੇਤਰ 'ਚ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ | ਸਕੂਲ ਦੇ ਆਕਰਸ਼ ਨੇ ਮੈਡੀਕਲ ਗਰੁੱਪ ਵਿਚੋਂ ਅਤੇ ਸੁਹਾਨੀ ਨੇ ਹਿਊਮੈਨਿਟੀਜ਼ ਗਰੁੱਪ ਵਿਚੋਂ ਪੂਰੇ ਸ਼ਹਿਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਵੱਡੀ ਉਪਲਬਧੀ ਹਾਸਲ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ 13 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਜਦ ਕਿ 35 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ, 34 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਉਨ੍ਹਾਂ ਕਿਹਾ ਕਿ ਬਾਕੀ ਸਾਰੇ ਵਿਦਿਆਰਥੀਆਂ ਨੇ ਵੀ 50 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਫਲਤਾ ਹਾਸਲ ਕੀਤੀ ਹੈ | ਕਈ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿਚੋਂ ਪੂਰੇ ਅੰਕ ਪ੍ਰਾਪਤ ਕਰਕੇ ਮਿਸਾਲ ਪੈਦਾ ਕੀਤੀ ਹੈ | ਪੀਆ ਸਚਦੇਵਾ ਨੇ ਅੰਗਰੇਜ਼ੀ ਅਤੇ ਪੰਜਾਬੀ ਵਿਚੋਂ 100 ਵਿਚੋਂ 100 ਅੰਕ ਹਾਸਲ ਕੀਤੇ | ਪਰੀਸ਼ਾ ਨੇ ਸੰਗੀਤ ਅਤੇ ਪੰਜਾਬੀ ਵਿਚੋਂ ਜਦਕਿ ਈਸ਼ਾਨ ਚਾਵਲਾ ਨੇ ਸੰਗੀਤ ਵਿਚੋਂ 100 ਵਿਚੋਂ 100 ਅੰਕ ਪ੍ਰਾਪਤ ਕੀਤੇ | ਵੱਖ-ਵੱਖ ਵਿਸ਼ਿਆਂ ਵਿਚ ਵੀ ਵਿਦਿਆਰਥੀਆਂ ਦਾ ਪ੍ਰਦਰਸ਼ਨ ਲਾਜਵਾਬ ਰਿਹਾ | ਵਿਦਿਆਰਥੀਆਂ ਦੇ ਇਸ ਸ਼ਾਨਦਾਰ ਨਤੀਜੇ 'ਤੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਸਮੂਹ ਮੈਂਬਰਾਂ, ਪਿ੍ੰਸੀਪਲ ਸ੍ਰੀਮਤੀ ਮਧੂ ਸ਼ਰਮਾ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਹੈ | ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ |
ਪਿਛਲੀ ਖ਼ਬਰ ਭਾਜਪਾ ਆਗੂ ਦਲਜੀਤ ਤਿੰਨਾ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਅਕਾਲ ਅਕੈਡਮੀ ਥੇਹ ਕਲੰਦਰ ਦੇ ਬਾਰ੍ਹਵੀਂ ਜਮਾਤ ਦੇ ਨਤੀਜੇ ਰਹੇ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।