01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 16-05-2026

ਜਲਾਲਾਬਾਦ, 15 ਮਈ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਹਿਸਾਨ ਵਾਲਾ ਤੋਂ ਡਰੀਮ ਵਿਲਾ ਪੈਲੇਸ ਨੂੰ ਜਾਂਦੀ ਲਿੰਕ ਸੜਕ 'ਤੇ ਮੌਜੂਦ ਸੀ ਤਾਂ ਰਛਪਾਲ ਸਿੰਘ ਉਰਫ਼ ਰਿੰਕੂ ਪੁੱਤਰ ਮੱਖਣ ਸਿੰਘ ਵਾਸੀ ਪੰਜੇ ਕੇ ਹਿਠਾੜ ਹਾਲਅਬਾਦ ਭਾਈ ਮਤੀ ਦਾਸ ਕਾਲੋਨੀ ਜਲਾਲਾਬਾਦ ਪੁਲਿਸ ਨੂੰ ਦੇਖ ਕੇ ਖਿਸਕਣ ਲੱਗਿਆ | ਪੁਲਿਸ ਨੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 8 ਪੱਤੇ ਨਸ਼ੀਲੀਆਂ ਗੋਲੀਆਂ (ਕੁੱਲ 80 ਗੋਲੀਆਂ ) ਬਰਾਮਦ ਹੋਈਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਜ਼ਮੀਨ ਦੀ ਰਜਿਸਟਰੀ ਨਾ ਕਰਵਾ ਕੇ ਠੱਗੀ ਮਾਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਐਮ.ਏ.ਐਸ. ਸਕੂਲ ਜਿਓਣਵਾਲਾ 'ਚ ਉਤਸ਼ਾਹ ਨਾਲ ਮਨਾਇਆ ਮਾਂ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।