01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਸ਼ੇ ਦੀ ਹਾਲਤ ਵਿਚ 3 ਵਿਅਕਤੀਆਂ ਨੂੰ ਕਾਬੂ ਕੀਤਾ

ਅਜੀਤ ਡੈਸਕ 16-05-2026

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈਆਂ ਸਰਵਰ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਪ੍ਰਤਾਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਇਕ ਵਿਅਕਤੀ ਜੱਸਾ ਸਿੰਘ ਉਰਫ਼ ਰੋਡੀ ਪੁੱਤਰ ਜੀਤਾ ਸਿੰਘ ਵਾਸੀ ਕਿੱਲਿ੍ਹਆਂਵਾਲੀ ਨੂੰ ਕਾਬੂ ਕਰਕੇ ਉਸ ਦਾ ਡੋਪ ਟੈੱਸਟ ਕਰਵਾਇਆ | ਡੋਪ ਟੈੱਸਟ ਦੀ ਰਿਪੋਰਟ ਪਾਜ਼ੀਟਿਵ ਆਉਣ 'ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਂਚ ਅਧਿਕਾਰੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਪਿੰਡ ਤੂਤ ਵਾਲਾ ਨੂੰ ਕਾਬੂ ਕਰਕੇ ਉਸ ਦਾ ਡੋਪ ਟੈੱਸਟ ਕਰਵਾਇਆ | ਡੋਪ ਟੈੱਸਟ ਰਿਪੋਰਟ ਪਾਜ਼ੀਟਿਵ ਆਉਣ ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਂਚ ਅਧਿਕਾਰੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਸੀਤੋ ਗੰੁਨੋ੍ਹ ਦੀ ਫਿਰਨੀ 'ਤੇ ਪੁੱਜੀ ਤਾਂ ਸਾਹਮਣੇ ਤੋਂ ਸੁਗਰੀਵ ਪੁੱਤਰ ਪ੍ਰਕਾਸ਼ ਵਾਸੀ ਪਿੰਡ ਸੀਤੋ ਗੰੁਨੋ੍ਹ ਨਸ਼ੇ ਦੀ ਹਾਲਤ ਵਿਚ ਸੜਕ 'ਤੇ ਝੂਲਦਾ ਦਿਖਾਈ ਦਿੱਤਾ, ਜਿਸ ਨੂੰ ਕਾਬੂ ਕਰਕੇ ਡੋਪ ਟੈੱਸਟ ਕਰਵਾਇਆ ਗਿਆ | ਜਿਸ ਦੌਰਾਨ ਉਸ ਦਾ ਡੋਪ ਟੈੱਸਟ ਪਾਜ਼ੀਟਿਵ ਆਉਣ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਨੂੰ ਲੈ ਕੇ ਫ਼ਾਜ਼ਿਲਕਾ ਸ਼ਹਿਰ ਦੇ ਗਲੀ ਮੁਹੱਲਿਆਂ 'ਚ ਗੰਦਗੀ ਦੇ ਲੱਗੇ ਭਰਮਾਰ <br/> ਅਗਲੀ ਖ਼ਬਰ ਜ਼ਮੀਨ ਦੀ ਰਜਿਸਟਰੀ ਨਾ ਕਰਵਾ ਕੇ ਠੱਗੀ ਮਾਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।