01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਆਤਮ ਵੱਲਭ ਸਕੂਲ ਦੇ ਬੱਚਿਆਂ ਨੇ ਸਕੂਲ ਗਾਰਡਨ 'ਚ ਕੁਦਰਤ ਸੰਗ ਬਿਤਾਇਆ ਸਮਾਂ <br/>

ਅਜੀਤ ਡੈਸਕ 16-05-2026
ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਆਤਮ ਵੱਲਭ ਪਬਲਿਕ ਸਕੂਲ ਦੇ ਬਲੂਮ-1 ਦੇ ਨੰਨ੍ਹੇ-ਮੁੰਨੇ ਬੱਚਿਆਂ ਲਈ ਸਕੂਲ ਦੇ ਗਾਰਡਨ ਵਿਚ ਇਕ ਵਿਸ਼ੇਸ਼ ਵਿੱਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ | ਇਸ ਦੌਰੇ ਦੌਰਾਨ ਨੰਨ੍ਹੇ ਵਿਦਿਆਰਥੀਆਂ ਨੇ ਗਾਰਡਨ ਵਿਚ ਖਿੜੇ ਵੱਖ-ਵੱਖ ਕਿਸਮਾਂ ਦੇ ਫੁੱਲਾਂ, ਪੌਦਿਆਂ ਅਤੇ ਉੱਚੇ ਰੁੱਖਾਂ ਦਾ ਬੜੀ ਬਾਰੀਕੀ ਨਾਲ ਨਿਰੀਖਣ ਕੀਤਾ | ਸਕੂਲ ਦੀਆਂ ਅਧਿਆਪਕਾਵਾਂ ਨੇ ਬੱਚਿਆਂ ਨੂੰ ਪੌਦਿਆਂ ਦੀ ਉਪਯੋਗਤਾ ਅਤੇ ਸਾਡੇ ਜੀਵਨ ਵਿਚ ਸਾਫ਼-ਸੁਥਰੇ ਵਾਤਾਵਰਨ ਦੀ ਮਹੱਤਤਾ ਬਾਰੇ ਬਹੁਤ ਹੀ ਰੋਚਕ ਜਾਣਕਾਰੀ ਦਿੱਤੀ | ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਸਾਰੀਆਂ ਗਤੀਵਿਧੀਆਂ ਵਿਚ ਹਿੱਸਾ ਲਿਆ ਅਤੇ ਕੁਦਰਤੀ ਸੁੰਦਰਤਾ ਦਾ ਅਨੰਦ ਮਾਣਿਆ | ਇਸ ਦੌਰਾਨ ਵਿਦਿਆਰਥੀਆਂ ਨੇ ਅਨੁਸ਼ਾਸਨ ਦੀ ਮਿਸਾਲ ਪੇਸ਼ ਕੀਤੀ ਅਤੇ ਸਮੂਹ ਵਿਚ ਮਿਲਜੁਲ ਕੇ ਸਮਾਂ ਬਿਤਾਇਆ | ਅਖੀਰ ਵਿਚ ਸਾਰੇ ਬੱਚਿਆਂ ਨੂੰ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਦਾ ਸੰਦੇਸ਼ ਦਿੱਤਾ ਗਿਆ | ਸਕੂਲ ਦੇ ਚੇਅਰਮੈਨ ਰਮਨ ਵਾਟਸ, ਪਿ੍ੰਸੀਪਲ ਸ਼੍ਰੀਮਤੀ ਸੰਗੀਤਾ ਤਿੰਨਾ, ਡਾਇਰੈਕਟਰ ਦੀਪਕ ਸ਼ਰਮਾ, ਵਾਈਸ ਪਿ੍ੰਸੀਪਲ ਸ਼੍ਰੀਮਤੀ ਸੀਮਾ ਧੀਂਗੜਾ ਅਤੇ ਪ੍ਰਧਾਨ ਨਰਿੰਦਰ ਸਚਦੇਵਾ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ | ਉਨ੍ਹਾਂ ਕਹਾ ਕਿ ਅਜਿਹੇ ਦੌਰੇ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਸਹਾਈ ਹੁੰਦੇ ਹਨ | ਬੱਚਿਆਂ ਦੇ ਮਾਪਿਆਂ ਨੇ ਵੀ ਸਕੂਲ ਦੀ ਇਸ ਗਤੀਵਿਧੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ |

ਪਿਛਲੀ ਖ਼ਬਰ ਫ਼ਾਜ਼ਿਲਕਾ ਵਾਰ ਮੈਮੋਰੀਅਲ ਵੈੱਲਫੇਅਰ ਸੁਸਾਇਟੀ ਅਤੇ ਸ਼ਿਵ ਸੈਨਾ (ਸ਼ਿੰਦੇ ਗਰੁੱਪ) ਵਲੋਂ ਲਾਵਾਰਿਸ ਲਾਸ਼ ਦਾ ਸੰਸਕਾਰ... ਅਗਲੀ ਖ਼ਬਰ ਦੋ ਧਿਰਾਂ ਵਿਚਕਾਰ ਝਗੜੇ ਦੌਰਾਨ ਜ਼ਖਮੀ ਹੋਏ ਬਜ਼ੁਰਗ ਦੀ ਇਲਾਜ ਦੌਰਾਨ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।