01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਮੋਹਰ ਸਿੰਘ ਵਾਲਾ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਵਿਧਾਇਕ ਗੋਲਡੀ ਕੰਬੋਜ ਨੇ ਦਿੱਤੀ ਹਰੀ ਝੰਡੀ <br/>

ਅਜੀਤ ਡੈਸਕ 16-05-2026
ਜਲਾਲਾਬਾਦ,15 ਮਈ (ਜਤਿੰਦਰ ਪਾਲ ਸਿੰਘ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਜਲਾਲਾਬਾਦ ਦੇ ਪਿੰਡ ਮੋਹਰ ਸਿੰਘ ਵਾਲਾ (ਧਰਮੂ ਵਾਲਾ) ਤੋਂ ਸ਼ਰਧਾਲੂਆਂ ਦੀ ਬੱਸ ਨੂੰ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਹਰੀ ਝੰਡੀ ਦੇ ਕੇ ਤੀਰਥ ਯਾਤਰਾ ਲਈ ਰਵਾਨਾ ਕੀਤਾ ਗਿਆ¢ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਅੰਮਿ੍ਤਸਰ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਜਲਿ੍ਹਆਂਵਾਲਾ ਬਾਗ਼ ਅਤੇ ਵਾਹਗਾ ਬਾਰਡਰ ਜਾਣਗੇ¢ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਵਿਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ¢ ਇਸ ਮੌਕੇ ਪਿੰਡ ਮੋਹਰ ਸਿੰਘ ਵਾਲਾ (ਧਰਮੂ ਵਾਲਾ) ਦੇ ਸਰਪੰਚ ਅਤੇ ਸਰਪੰਚ ਯੂਨੀਅਨ ਜਲਾਲਾਬਾਦ ਦੇ ਪ੍ਰਧਾਨ ਗਣੇਸ਼ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ¢ ਇਸ ਦੇ ਨਾਲ ਹੀ ਵੱਡੀ ਗਿਣਤੀ ਵਿਚ ਪਿੰਡ ਵਾਸੀ, ਆਮ ਆਦਮੀ ਪਾਰਟੀ ਦੇ ਵਰਕਰ ਅਤੇ ਇਲਾਕੇ ਦੇ ਵਿਅਕਤੀ ਵੀ ਸਮਾਗਮ ਵਿਚ ਸ਼ਾਮਲ ਹੋਏ¢ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਵਲ਼ੋਂ ਬਜ਼ੁਰਗਾਂ ਅਤੇ ਧਾਰਮਿਕ ਭਾਵਨਾਵਾਂ ਨਾਲ ਜੁੜੇ ਲੋਕਾਂ ਲਈ ਇਹ ਇੱਕ ਇਤਿਹਾਸਕ ਉਪਰਾਲਾ ਕੀਤਾ ਗਿਆ ਹੈ ਜਿਸ ਦੇ ਤਹਿਤ ਆਮ ਪਰਿਵਾਰਾਂ ਦੇ ਲੋਕ ਵੀ ਹੁਣ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ¢ ਉਨ੍ਹਾਂ ਕਿਹਾ ਕਿ ਪਹਿਲਾਂ ਗ਼ਰੀਬ ਅਤੇ ਮੱਧ ਵਰਗ ਦੇ ਬਹੁਤ ਸਾਰੇ ਲੋਕ ਆਰਥਿਕ ਤੰਗੀ ਕਾਰਨ ਤੀਰਥ ਯਾਤਰਾ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ ਪਰ ਹੁਣ ਪੰਜਾਬ ਸਰਕਾਰ ਵਲ਼ੋਂ ਮੁਫ਼ਤ ਯਾਤਰਾ, ਰਹਿਣ-ਸਹਿਣ ਅਤੇ ਹੋਰ ਸਹੂਲਤਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਜਿਸ ਨਾਲ ਬਜ਼ੁਰਗਾਂ ਵਿਚ ਖ਼ੁਸ਼ੀ ਦੀ ਲਹਿਰ ਹੈ¢ ਇਸ ਮੌਕੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵਲ਼ੋਂ ਕੀਤੀ ਗਈ ਇਹ ਕੋਸ਼ਿਸ਼ਾਂ ਬਹੁਤ ਹੀ ਸ਼ਲਾਘਾਯੋਗ ਹੈ¢ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਹਲਕੇ ਦੇ ਹਰ ਪਿੰਡ ਅਤੇ ਸ਼ਹਿਰ ਦੇ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਮਿਲ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਇਹ ਮੁਹਿੰਮ ਜਾਰੀ ਰੱਖੀ ਜਾਵੇਗੀ¢

ਪਿਛਲੀ ਖ਼ਬਰ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਲਈ ਕੈਰੀਅਰ ਮਾਰਗ ਦਰਸ਼ਨ ਸੈਸ਼ਨ ਦਾ ਆਯੋਜਨ <br/> ਅਗਲੀ ਖ਼ਬਰ ਫ਼ਾਜ਼ਿਲਕਾ ਵਾਰ ਮੈਮੋਰੀਅਲ ਵੈੱਲਫੇਅਰ ਸੁਸਾਇਟੀ ਅਤੇ ਸ਼ਿਵ ਸੈਨਾ (ਸ਼ਿੰਦੇ ਗਰੁੱਪ) ਵਲੋਂ ਲਾਵਾਰਿਸ ਲਾਸ਼ ਦਾ ਸੰਸਕਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।