01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਰਕਾਰੀ ਡੀ-ਐਡਿਕਸ਼ਨ ਅਤੇ ਰੀ-ਹੈਬੀਲੀਟੇਸ਼ਨ ਆਊਟ ਸੋਰਸ ਕਰਮਚਾਰੀ ਯੂਨੀਅਨ ਦੀ ਚੋਣ -ਰਾਕੇਸ਼ ਕੁਮਾਰ ਬਣੇ ਜ਼ਿਲ੍ਹਾ ਪ੍ਰਧਾਨ <br/>

ਅਜੀਤ ਡੈਸਕ 16-05-2026
ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਸਰਕਾਰੀ ਡੀ-ਐਡਿਕਸ਼ਨ ਅਤੇ ਰੀ-ਹੈਬੀਲੀਟੇਸ਼ਨ ਸੁਸਾਇਟੀ ਆਊਟ ਸੋਰਸ ਇੰਪਲਾਈਜ਼ ਯੂਨੀਅਨ ਫ਼ਾਜ਼ਿਲਕਾ ਦੀ ਇਕ ਅਹਿਮ ਮੀਟਿੰਗ ਹੋਈ ਜਿਸ ਵਿਚ ਸਰਵਸੰਮਤੀ ਨਾਲ ਚੋਣ ਕਰਕੇ ਨਵੀਂ ਟੀਮ ਦਾ ਗਠਨ ਕੀਤਾ ਗਿਆ | ਇਸ ਚੋਣ ਦੌਰਾਨ ਰਾਕੇਸ਼ ਕੁਮਾਰ ਨੂੰ ਸਰਵਸੰਮਤੀ ਨਾਲ ਯੂਨੀਅਨ ਦਾ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ | ਸੂਬਾ ਪ੍ਰਧਾਨ ਯਾਦਵਿੰਦਰ ਸਿੰਘ, ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਰਿੰਦਰ ਸਿੰਘ ਲਾਡਾਂ ਅਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਪਾਰਸ ਕੱਕੜ ਦੀ ਅਗਵਾਈ ਹੇਠ ਨੇਪਰੇ ਚੜ੍ਹੀ ਇਸ ਚੋਣ ਵਿਚ ਜ਼ਿਲ੍ਹੇ ਭਰ ਦੇ ਕਰਮਚਾਰੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਨਵੀਂ ਕਾਰਜਕਾਰਨੀ ਦਾ ਗਠਨ ਕਰਦਿਆਂ ਸ੍ਰੀਮਤੀ ਕਰਮਜੀਤ ਕੌਰ ਨੂੰ ਵਾਈਸ ਪ੍ਰਧਾਨ, ਨਿਸ਼ਾਨ ਸਿੰਘ ਨੂੰ ਜਨਰਲ ਸਕੱਤਰ, ਤਰਨਜੋਤ ਕੌਰ ਨੂੰ ਸਕੱਤਰ, ਨਗ਼ਮਾ ਰਾਣੀ ਨੂੰ ਕੈਸ਼ੀਅਰ, ਰਾਜ ਕੁਮਾਰ ਨੂੰ ਮੀਡੀਆ ਇੰਚਾਰਜ ਅਤੇ ਨਵਜੋਤ ਸਿੰਘ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ | ਇਸ ਮੌਕੇ ਫ਼ਰੀਦਕੋਟ ਤੋਂ ਵਿਸ਼ੇਸ਼ ਤੌਰ 'ਤੇ ਲਵਲੀ ਸਿੰਘ ਅਤੇ ਸਨੀ ਦਿਓਲ ਵੀ ਸ਼ਾਮਲ ਹੋਏ | ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਰਾਕੇਸ਼ ਕੁਮਾਰ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਆਊਟ ਸੋਰਸ ਅਤੇ ਸੁਸਾਇਟੀ ਮੁਲਾਜ਼ਮਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ 'ਤੇ ਗੰਭੀਰ ਚਰਚਾ ਕੀਤੀ ਗਈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਆਊਟ ਸੋਰਸ ਅਤੇ ਵੱਖ-ਵੱਖ ਸੁਸਾਇਟੀਆਂ ਦੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਨਾ ਤਾਂ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਅਤੇ ਨਾ ਹੀ ਪਿਛਲੇ ਚਾਰ ਸਾਲਾਂ ਦੌਰਾਨ ਤਨਖ਼ਾਹਾਂ ਵਿਚ ਕੋਈ ਵਾਧਾ ਕੀਤਾ ਗਿਆ | ਇਸ ਦੇ ਉਲਟ ਮਿਲਣ ਵਾਲਾ ਬੋਨਸ ਵੀ ਬੰਦ ਕਰ ਦਿੱਤਾ ਗਿਆ ਹੈ | ਯੂਨੀਅਨ ਆਗੂਆਂ ਨੇ ਮੁੱਖ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਮੂਹ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ, ਸਟਾਫ਼ ਨਰਸਾਂ ਨੂੰ ਕੈਟਾਗਰੀ-ਬੀ ਦੇ ਅਨੁਸਾਰ ਤਨਖ਼ਾਹ ਦਿੱਤੀ ਜਾਵੇ, ਸਾਲਾਨਾ ਇੰਕਰੀਮੈਂਟ, ਕਮਾਈਆਂ ਛੁੱਟੀਆਂ ਅਤੇ ਮੈਡੀਕਲ ਛੁੱਟੀਆਂ ਦੀ ਸਹੂਲਤ ਦਿੱਤੀ ਜਾਵੇ | ਇਸ ਤੋਂ ਇਲਾਵਾ ਸਮੂਹ ਕਰਮਚਾਰੀਆਂ ਦੀ ਰਜਿਸਟਰੇਸ਼ਨ ਆਈ.ਐੱਚ.ਆਰ.ਐਮ.ਐੱਸ ਪੋਰਟਲ 'ਤੇ ਕੀਤੀ ਜਾਵੇ | ਆਗੂਆਂ ਨੇ ਦੋਸ਼ ਲਾਇਆ ਕਿ ਇਨ੍ਹਾਂ ਮੰਗਾਂ ਦਾ ਹੱਲ ਨਾ ਹੋਣ ਕਾਰਨ ਮੁਲਾਜ਼ਮ ਆਰਥਿਕ ਅਤੇ ਸਮਾਜਿਕ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ | ਨਵੀਂ ਟੀਮ ਨੇ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿਚ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਮਨਵਾਉਣ ਲਈ ਤਿੱਖੇ ਸੰਘਰਸ਼ ਉਲੀਕੇ ਜਾਣਗੇ |

ਪਿਛਲੀ ਖ਼ਬਰ ਪੰਜਾਬ ਮਿਊਾਸੀਪਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਗਟ <br/> ਅਗਲੀ ਖ਼ਬਰ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਲਈ ਕੈਰੀਅਰ ਮਾਰਗ ਦਰਸ਼ਨ ਸੈਸ਼ਨ ਦਾ ਆਯੋਜਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।