01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪੰਜਾਬ ਮਿਊਾਸੀਪਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਗਟ <br/>

ਅਜੀਤ ਡੈਸਕ 16-05-2026
ਫ਼ਾਜ਼ਿਲਕਾ, 15 ਮਈ (ਅਮਰਜੀਤ ਸ਼ਰਮਾ)-ਪੰਜਾਬ ਮਿਊਾਸੀਪਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਰਾਂਚ ਨਗਰ ਕੌਂਸਲ ਫ਼ਾਜ਼ਿਲਕਾ ਦੀ ਇਕ ਅਹਿਮ ਮੀਟਿੰਗ ਪ੍ਰਤਾਪ ਬਾਗ਼ ਵਿਚ ਸੂਬਾਈ ਆਗੂਆਂ ਦੀ ਅਗਵਾਈ ਹੇਠ ਹੋਈ | ਮੀਟਿੰਗ ਦੀ ਪ੍ਰਧਾਨਗੀ ਰਾਜ ਕੁਮਾਰ ਸਾਰਸਰ ਵਲੋਂ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਰਾਜ ਕੁਮਾਰ ਸਾਰਸਰ ਨੇ ਪੰਜਾਬ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ | ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ | ਉਨ੍ਹਾਂ ਨੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨੂੰ ਰੋਕੇ ਜਾਣ 'ਤੇ ਗਹਿਰੀ ਚਿੰਤਾ ਅਤੇ ਰੋਸ ਪ੍ਰਗਟਾਇਆ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ, ਮੈਡੀਕਲ ਭੱਤੇ ਅਤੇ ਦਫ਼ਤਰਾਂ ਵਿਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰਕੇ ਉਨ੍ਹਾਂ ਦੇ ਬਕਾਏ ਜਾਰੀ ਕਰੇ | ਇਸ ਮੌਕੇ ਚੇਅਰਮੈਨ ਪ੍ਰਦੀਪ ਕੁਮਾਰ ਧਵਨ ਅਤੇ ਹੋਰਾਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ | ਉਨ੍ਹਾਂ ਮੰਗ ਕੀਤੀ ਕਿ ਰੋਕਿਆ ਗਿਆ 18 ਪ੍ਰਤੀਸ਼ਤ ਡੀ.ਏ.ਜਲਦ ਦਿੱਤਾ ਜਾਵੇ, ਮਾਰਚ 2020 ਤੋਂ ਬਾਕੀ ਰਹਿੰਦੇ ਭੱਤਿਆਂ ਦਾ ਭੁਗਤਾਨ ਕੀਤਾ ਜਾਵੇ ਅਤੇ ਬਾਕੀ ਰਹਿੰਦੇ 2 ਪ੍ਰਤੀਸ਼ਤ ਦੇ ਹਿਸਾਬ ਨਾਲ ਅਗਲਾ ਲਾਭ ਵੀ ਦਿੱਤਾ ਜਾਵੇ | ਜਨਰਲ ਸਕੱਤਰ ਕੁਲਵੰਤ ਰਾਏ ਗਾਬਾ ਨੇ ਵੀ ਸਰਕਾਰ ਪਾਸੋਂ ਮੰਗ ਕੀਤੀ ਕਿ 1 ਜਨਵਰੀ 2016 ਤੋਂ 30 ਜੂਨ 2021 ਤੱਕ ਦੇ ਰੋਕੇ ਗਏ ਬਕਾਏ ਇਕਮੁਸ਼ਤ ਖਾਤਿਆਂ ਵਿਚ ਪਾਏ ਜਾਣ | ਮੀਟਿੰਗ ਦੌਰਾਨ ਖ਼ਜ਼ਾਨਚੀ ਖੇਮ ਰਾਜ ਵਲੋਂ ਪਿਛਲੇ ਖ਼ਰਚੇ ਅਤੇ ਫ਼ੰਡਾਂ ਦਾ ਵੇਰਵਾ ਸਾਰਿਆਂ ਦੇ ਸਾਹਮਣੇ ਰੱਖਿਆ ਗਿਆ, ਜਿਸ ਨੂੰ ਸਰਵਸੰਮਤੀ ਨਾਲ ਪਾਸ ਕੀਤਾ ਗਿਆ | ਪੈਨਸ਼ਨਰਾਂ ਨੇ ਮੰਗ ਕੀਤੀ ਕਿ 2016 ਤੋਂ ਪਹਿਲਾਂ ਰਿਟਾਇਰ ਹੋਏ ਕਰਮਚਾਰੀਆਂ ਦੀ ਨਵੀਂ ਤਨਖ਼ਾਹ ਕਮਿਸ਼ਨ ਰਿਪੋਰਟ, ਮੈਡੀਕਲ ਰੀਇੰਬਰਸਮੈਂਟ ਦੀ ਰਕਮ ਅਤੇ 1 ਜਨਵਰੀ 2016 ਤੋਂ ਬਾਅਦ ਸੇਵਾਮੁਕਤ ਹੋਏ ਮੁਲਾਜ਼ਮਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ | ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਮੋਹਨ ਲਾਲ ਗੁਗਲਾਨੀ, ਸੂਰਜ ਪ੍ਰਕਾਸ਼, ਸ਼ਾਮ ਲਾਲ ਠਕਰਾਲ, ਅਰਜਨ ਦੇਵ, ਅਸ਼ੋਕ ਸੇਤੀਆ, ਕਾਂਸ਼ੀ ਰਾਮ, ਨਾਨਕ ਚੰਦ, ਬਿਮਲਾ ਦੇਵੀ, ਸੁਨੀਤਾ ਰਾਣੀ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਜਥੇਦਾਰ ਮਲੂਕ ਸਿੰਘ ਵਲੋਂ ਮਾਤਾ ਦੀ ਯਾਦ ਵਿਚ ਮੱਲਾਂਵਾਲਾ ਚੌਂਕ 'ਚ ਲਗਵਾਇਆ ਠੰਢੇ ਪਾਣੀ ਵਾਲਾ ਵਾਟਰ ਕੂਲਰ ਅਗਲੀ ਖ਼ਬਰ ਸਰਕਾਰੀ ਡੀ-ਐਡਿਕਸ਼ਨ ਅਤੇ ਰੀ-ਹੈਬੀਲੀਟੇਸ਼ਨ ਆਊਟ ਸੋਰਸ ਕਰਮਚਾਰੀ ਯੂਨੀਅਨ ਦੀ ਚੋਣ -ਰਾਕੇਸ਼ ਕੁਮਾਰ ਬਣੇ ਜ਼ਿਲ੍ਹਾ ਪ੍ਰਧਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।