ਬੱਲੂਆਣਾ, 15 ਮਈ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਹਿੰਮਤਪੁਰਾ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਜੇਠ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਪਾਠ ਦੇ ਭੋਗ ਉਪਰੰਤ ਗੁਰੂ ਦਾ ਲੰਗਰ ਅਤੇ ਖੀਰ ਦੇ ਲੰਗਰ ਅਤੁੱਟ ਵਰਤਾਏ ਗਏ | ਲੰਗਰ ਦੀ ਸੇਵਾ ਲਾਭ ਸਿੰਘ ਪੁੱਤਰ ਸਵ.ਮਲਕੀਤ ਸਿੰਘ ਦੇ ਪਰਿਵਾਰ ਵਲੋਂ ਕੀਤੀ ਗਈ | ਹਰਦੀਪ ਸਿੰਘ ਸੰਗਰ ਨੇ ਗੁਰੂਆਂ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਮੇਂ ਸੰਗਤਾਂ ਦਾ ਭਾਰੀ ਇਕੱਠ ਹਾਜ਼ਰ ਸੀ | ਮੁੱਖ ਗ੍ਰੰਥੀ ਬਾਬਾ ਹਰਪਾਲ ਸਿੰਘ ਨੇ ਪ੍ਰਮਾਤਮਾ ਅੱਗੇ ਨੱਗਰ ਖੇੜੇ 'ਤੇ ਸੱੁਖ ਸ਼ਾਂਤੀ ਬਣਾਈ ਰੱਖਣ ਲਈ ਅਰਦਾਸ ਕੀਤੀ |