ਮੰਡੀ ਅਰਨੀਵਾਲਾ,15 ਮਈ (ਨਿਸ਼ਾਨ ਸਿੰਘ ਮੋਹਲ਼ਾ)-ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਰਨੀਵਾਲਾ ਦੇ ਵਿਦਿਆਰਥੀਆਂ ਨੇ ਸੀ.ਬੀ.ਐੱਸ.ਈ.ਬੋਰਡ ਦੀ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਅਤੇ ਵਿਦਿਆਰਥੀਆਂ ਨੇ ਮਿਹਨਤ, ਅਨੁਸ਼ਾਸਨ, ਲਗਨ ਅਤੇ ਅਧਿਆਪਕਾਂ ਦੀ ਰਹਿਨੁਮਾਈ ਨਾਲ ਉੱਚ ਅੰਕ ਪ੍ਰਾਪਤ ਕੀਤੇ | ਕਾਮਰਸ ਵਿਸ਼ੇ ਵਿਚ ਵਿਦਿਆਰਥਣ ਸਾਇਨਾ ਨੇ 93 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ ਸਥਾਨ ਹਾਸਲ ਕੀਤਾ | ਸਕਸ਼ਮ ਨਾਰੰਗ ਨੇ 89.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਹਰਮਨਪ੍ਰੀਤ ਕੌਰ ਨੇ 84.8 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਆਰਟਸ ਵਿਸ਼ੇ ਵਿਚ ਸ਼੍ਰੇਆ ਕੰਬੋਜ ਨੇ 91.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਅਨਮੋਲਪ੍ਰੀਤ ਕੌਰ ਨੇ 89.2 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਸਥਾਨ ਅਤੇ ਅਨਮੋਲਜੋਤ ਕੌਰ ਨੇ 88.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਸਾਇੰਸ ਦੀ ਵਿਦਿਆਰਥਣ ਜਪਜੀਪ੍ਰੀਤ ਕੌਰ ਨੇ ਅੰਗਰੇਜ਼ੀ ਵਿਸ਼ੇ ਵਿਚ 95 ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ | ਵਿਦਿਆਰਥਣ ਸੇਨਾ ਨੇ ਪੰਜਾਬੀ ਵਿਸ਼ੇ 'ਚ 100 ਵਿਚੋਂ 100 ਅੰਕ ਪ੍ਰਾਪਤ ਕਰਕੇ ਵਿਸ਼ੇਸ਼ ਉਪਲਬਧੀ ਹਾਸਲ ਕੀਤੀ | ਸਕੂਲ ਦੇ ਚੇਅਰਮੈਨ ਰਜਿੰਦਰ ਸਿੰਘ ਹੰਸ, ਪਿ੍ੰਸੀਪਲ ਪ੍ਰੇਮ ਕੰਬੋਜ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਸਦਕਾ ਹੀ ਇਹ ਸ਼ਾਨਦਾਰ ਨਤੀਜੇ ਸੰਭਵ ਹੋ ਸਕੇ ਹਨ | ਸਕੂਲ ਹਮੇਸ਼ਾ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉੱਚ ਸਿੱਖਿਆ ਲਈ ਪ੍ਰੇਰਿਤ ਕਰਨ ਵਾਸਤੇ ਵਚਨਬੱਧ ਰਹਿੰਦਾ ਹੈ |