01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਰੈੱਡ ਰੋਜ਼ ਪਬਲਿਕ ਸਕੂਲ ਜੰਡਵਾਲਾ ਭੀਮੇ ਸ਼ਾਹ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ 100 ਪ੍ਰਤੀਸ਼ਤ <br/>

ਅਜੀਤ ਡੈਸਕ 16-05-2026
ਮੰਡੀ ਅਰਨੀਵਾਲਾ,15 ਮਈ (ਨਿਸ਼ਾਨ ਸਿੰਘ ਮੋਹਲ਼ਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰੈੱਡ ਰੋਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡਵਾਲਾ ਭੀਮੇ ਸ਼ਾਹ ਨੇ ਆਪਣੀ ਸ਼ਾਨਦਾਰ ਰਿਵਾਇਤ ਨੂੰ ਬਰਕਰਾਰ ਰੱਖਦੇ ਹੋਏ ਇਸ ਸਾਲ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਮੈਡਮ ਲਖਵਿੰਦਰ ਕੌਰ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਸਾਇੰਸ ਸਟਰੀਮ ਵਿਚ ਸਕੂਲ ਦੇ ਕੁੱਲ 30 ਵਿਦਿਆਰਥੀਆਂ ਹਾਜ਼ਰ ਹੋਏ ਸਨ ਅਤੇ ਜਿਸ ਵਿਚੋਂ ਕੁੱਲ 22 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋ ਵੱਧ ਅੰਕ ਪ੍ਰਾਪਤ ਕਰਦੇ ਹੋਏ ਆਪਣੇ ਮਾਪਿਆ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਮੈਡਮ ਲਖਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਗਰਿਮਾ ਨੇ 93 ਪ੍ਰਤੀਸ਼ਤ, ਮਾਧਵੀ ਨੇ 91 ਪ੍ਰਤੀਸ਼ਤ ਅਤੇ ਗਰਿਮਾ ਝਾਂਬ ਨੇ 90.2 ਪ੍ਰਤੀਸ਼ਤ ਅੰਕਾਂ ਨਾਲ ਸਕੂਲ ਵਿਚੋਂ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਇਸ ਪ੍ਰਕਾਰ ਹਮਿਊਨਟੀਜ ਗਰੁੱਪ ਵਿਚੋਂ ਆਕਾਸ਼ਦੀਪ ਨੇ 88 ਪ੍ਰਤੀਸ਼ਤ, ਸਚਿਨ ਕੰਬੋਜ ਨੇ 87 ਪ੍ਰਤੀਸ਼ਤ ਅਤੇ ਰਮਨਦੀਪ ਨੇ 86 ਪ੍ਰਤੀਸ਼ਤ ਅੰਕ ਪ੍ਰਾਪਤ ਕਰਦੇ ਹੋਏ ਸਕੂਲ ਵਿਚੋਂ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮਿੰਦਰ ਸਿੰਘ ਅਤੇ ਪਿ੍ੰਸੀਪਲ ਲਖਵਿੰਦਰ ਕੌਰ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਵਾਰਡ ਨੰਬਰ 32 ਦੇ ਅੱਧਾ ਦਰਜਨ ਲੋਕ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਹੈਰੋਇਨ ਸਮੇਤ 3 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।