29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਰੇਡੀਐਂਟ ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 18-05-2026
ਮੰਡੀ ਅਰਨੀਵਾਲਾ, 17 ਮਈ (ਨਿਸ਼ਾਨ ਸਿੰਘ ਮੋਹਲ਼ਾ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਰੇਡੀਐਂਟ ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਇਸ ਸਾਲ ਵੀ ਸ਼ਾਨਦਾਰ ਰਿਹਾ | ਸਕੂਲ ਦੇ ਵਿਦਿਆਰਥੀਆਂ ਨੇ ਸਿਰਫ਼ ਉੱਚ ਅੰਕ ਹੀ ਪ੍ਰਾਪਤ ਨਹੀਂ ਕੀਤੇ, ਸਗੋਂ ਪੂਰੇ ਬਲਾਕ ਅਰਨੀਵਾਲਾ ਵਿਚ ਵੀ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ | ਸਕੂਲ ਦੀ ਹੋਣਹਾਰ ਵਿਦਿਆਰਥਣ ਅਰਪਨਪ੍ਰੀਤ ਕੌਰ ਨੇ 96 ਫ਼ੀਸਦੀ ਅੰਕ ਪ੍ਰਾਪਤ ਕਰਕੇ ਬਲਾਕ ਅਰਨੀਵਾਲਾ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਉਪਲਬਧੀ ਨਾਲ ਸਕੂਲ, ਮਾਪਿਆਂ ਅਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ਇਸ ਤੋਂ ਇਲਾਵਾ ਸਕੂਲ ਦੀਆਂ ਹੋਰ ਵਿਦਿਆਰਥਣਾਂ ਵਿਚੋਂ ਦੇਵਾਂਸ਼ੀ ਢਾਕਾ ਨੇ 91 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਜਯਾ ਕੰਬੋਜ ਨੇ 90.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਪਹਿਲੀ ਡਿਵੀਜ਼ਨ ਨਾਲ ਪਰੀਖਿਆ ਪਾਸ ਕੀਤੀ ਹੈ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜੇ ਵਿਚ ਵੀ ਸਕੂਲ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਬਲਾਕ ਅਰਨੀਵਾਲਾ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਸੀ | ਨਤੀਜੇ ਦੀ ਘੋਸ਼ਣਾ ਤੋਂ ਬਾਅਦ ਵਿਦਿਆਰਥੀਆਂ ਨੇ ਇੱਕ-ਦੂਜੇ ਨੂੰ ਮਿਠਾਈ ਖਵਾਈ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ | ਡਾ. ਪੰਕਜ ਧਮੀਜਾ ਐਗਜ਼ੀਕਿਊਟਿਵ ਡਾਇਰੈਕਟਰ ਨੇ ਕਿਹਾ ਕਿ ਇਹ ਨਤੀਜੇ ਸਿਰਫ਼ ਅੰਕਾਂ ਦੀ ਸਫਲਤਾ ਨਹੀਂ ਸਗੋਂ ਵਿਦਿਆਰਥੀਆਂ ਦੀ ਲਗਨ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਸਮਰਪਿਤ ਸੇਵਾ ਦਾ ਪ੍ਰਤੀਕ ਹਨ | ਇਸ ਮੌਕੇ ਸਕੂਲ ਪਿ੍ੰਸੀਪਲ ਸ੍ਰੀਮਤੀ ਨੀਤੀ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੇ ਪੂਰੇ ਸਾਲ ਦੌਰਾਨ ਬਹੁਤ ਮਿਹਨਤ ਅਤੇ ਅਨੁਸ਼ਾਸਨ ਨਾਲ ਪੜ੍ਹਾਈ ਕੀਤੀ ਹੈ | ਅਰਪਨਪ੍ਰੀਤ ਕੌਰ ਵਲੋਂ ਬਲਾਕ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨਾ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ | ਡਾ. ਗੁਰਵੀਨ ਕੌਰ ਨੇ ਕਿਹਾ ਕਿ ਇਸ ਸਫਲਤਾ ਦਾ ਸਿਹਰਾ ਸਕੂਲ ਦੀ ਸੁਚੱਜੀ ਅਕਾਦਮਿਕ ਯੋਜਨਾ ਨੂੰ ਜਾਂਦਾ ਹੈ | ਸੌਰਵ ਕੁੱਬਾ ਸੀਨੀਅਰ ਵਿੰਗ ਕੋਆਰਡੀਨੇਟਰ ਨੇ ਕਿਹਾ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚਕਾਰ ਚੰਗਾ ਤਾਲਮੇਲ ਹੀ ਇਸ ਸਫਲਤਾ ਦੀ ਕੁੰਜੀ ਹੈ | ਇਸ ਮੌਕੇ ਸਕੂਲ ਦੇ ਸਮੁੱਚੇ ਸਟਾਫ਼ ਅਤੇ ਮਾਪਿਆਂ ਨੇ ਬੱਚਿਆਂ ਦੀ ਇਸ ਸ਼ਾਨਦਾਰ ਸਫਲਤਾ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਰਾਜਪਾਲ ਭਵਨ ਵੱਲ ਕੂਚ ਕਰਦੇ ਕਿਸਾਨਾਂ 'ਤੇ ਲਾਠੀ ਚਾਰਜ ਕਰਨ ਅਤੇ ਹੰਝੂ ਗੈਸ ਛੱਡਣ ਦੀ ਨਿਖੇਧੀ ਅਗਲੀ ਖ਼ਬਰ ਭਗਤ ਪੂਰਨ ਸਿੰਘ ਕਮੇਟੀ ਨੇ ਪੱਟੀ ਸਦੀਕ ਬੱਸ ਸਟੈਂਡ ਦੀ ਨੁਹਾਰ ਬਦਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।