29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਰਾਜਪਾਲ ਭਵਨ ਵੱਲ ਕੂਚ ਕਰਦੇ ਕਿਸਾਨਾਂ 'ਤੇ ਲਾਠੀ ਚਾਰਜ ਕਰਨ ਅਤੇ ਹੰਝੂ ਗੈਸ ਛੱਡਣ ਦੀ ਨਿਖੇਧੀ

ਅਜੀਤ ਡੈਸਕ 18-05-2026
ਜ਼ੀਰਾ, 17 ਮਈ (ਰਜਨੀਸ਼ ਕਥੂਰੀਆ)-ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਸੀਨੀਅਰ ਆਗੂ ਲਖਵੀਰ ਸਿੰਘ ਸੁੱਖੇਵਾਲਾ,ਬਲਕਾਰ ਸਿੰਘ ਭੁੱਲਰ ਅਤੇ ਸੁਖਦੇਵ ਸਿੰਘ ਬੱਗੀ ਪਤਨੀ ਨੇ ਇੱਥੇ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕਰਨ ਦੇ ਨੋਟੀਫ਼ਿਕੇਸ਼ਨ ਨੂੰ ਰੱਦ ਕਰਵਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਪਿਛਲੇ ਦਿਨੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਰਾਜਪਾਲ ਭਵਨ ਵੱਲ ਕੂਚ ਕਰ ਰਹੇ ਹਜ਼ਾਰਾਂ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਅਤੇ ਉਹਨਾਂ ਉੱਪਰ ਹੰਝੂ ਗੈੱਸ ਦੇ ਗੋਲੇ ਸੁੱਟਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਇਹਨਾਂ ਆਗੂਆਂ ਨੇ ਕਿਹਾ ਕਿ ਇਹ ਪੁਲਿਸ ਅਤੇ ਸਰਕਾਰਾਂ ਦੀ ਕਾਰਵਾਈ ਬਹੁਤ ਹੀ ਨਿੰਦਣਯੋਗ ਹੈ | ਉਹਨਾਂ ਕਿਹਾ ਕਿ ਜਦੋਂ ਕੋਈ ਮੁਲਾਜ਼ਮ, ਮਜ਼ਦੂਰ, ਕਿਸਾਨ ਆਪਣੇ ਹੱਕ ਮੰਗਣ ਲਈ ਸੜਕਾਂ ਤੇ ਨਿਕਲਦੇ ਹਨ ਤਾਂ ਸਮੇਂ ਦੀਆਂ ਹਾਕਮ ਸਰਕਾਰਾਂ ਉਹਨਾਂ ਤੇ ਤਸ਼ੱਦਦ ਕਰਕੇ ਸੰਘਰਸ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਰਦੀਆਂ ਹਨ | ਉਹਨਾਂ ਕਿਹਾ ਕਿ ਲਾਠੀਆਂ ਜਾਂ ਹੰਝੂ ਗੈੱਸ ਦੀ ਵਰਤੋਂ ਕਰਕੇ ਹੱਕ ਸੱਚ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ | ਬਲਕਾਰ ਸਿੰਘ ਭੁੱਲਰ ਨੇ ਕਿਹਾ ਕਿ ਜੋ ਸਾਥੀ ਸੰਘਰਸ਼ ਕਰਦੇ ਹਨ ਉਹ ਸਰਕਾਰਾਂ ਦੀਆਂ ਲਾਠੀਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਉਹਨਾਂ ਦਾ ਕਾਫ਼ਲਾ ਹੋਰ ਵੀ ਲੰਬਾ ਹੁੰਦਾ ਹੈ |
ਪਿਛਲੀ ਖ਼ਬਰ ਰਾਮਗੜ੍ਹੀਆ ਬਰਾਦਰੀ ਵਲੋਂ ਭਾਈਚਾਰੇ ਲਈ ਵੱਖਰੀ ਜਗ੍ਹਾ ਅਤੇ ਸਥਾਈ ਦਫ਼ਤਰ ਬਣਾਉਣ ਸੰਬੰਧੀ ਪ੍ਰਸ਼ਾਸਨ ਅਤੇ ਸਰਕਾਰ ਕੋਲ ਅਪੀ... ਅਗਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।