29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਰਾਮਗੜ੍ਹੀਆ ਬਰਾਦਰੀ ਵਲੋਂ ਭਾਈਚਾਰੇ ਲਈ ਵੱਖਰੀ ਜਗ੍ਹਾ ਅਤੇ ਸਥਾਈ ਦਫ਼ਤਰ ਬਣਾਉਣ ਸੰਬੰਧੀ ਪ੍ਰਸ਼ਾਸਨ ਅਤੇ ਸਰਕਾਰ ਕੋਲ ਅਪੀਲ

ਅਜੀਤ ਡੈਸਕ 18-05-2026
ਫਿਰੋਜ਼ਪੁਰ, 17 ਮਈ (ਸੁਖਵਿੰਦਰ ਸਿੰਘ)-ਸ਼ਹਿਰ ਦੀ ਰਾਮਗੜ੍ਹੀਆ ਬਰਾਦਰੀ ਵਲੋਂ ਭਾਈਚਾਰੇ ਲਈ ਵੱਖਰੀ ਜਗ੍ਹਾ ਅਤੇ ਸਥਾਈ ਦਫਤਰ ਬਣਾਉਣ ਦੀ ਮੰਗ ਨੂੰ ਲੈ ਕੇ ਪ੍ਰਸ਼ਾਸਨ ਅਤੇ ਸਰਕਾਰ ਕੋਲ ਅਪੀਲ ਕੀਤੀ | ਰਾਮਗੜ੍ਹੀਆ ਬਰਾਦਰੀ ਦੇ ਪ੍ਰਧਾਨ ਹਰਭਜਨ ਸਿੰਘ ਦੜਿਆਲਾ ਅਤੇ ਆਗੂ ਸਵਰਨ ਸਿੰਘ ਐਸ.ਜੀ.ਪੀ.ਸੀ. ਨੇ ਕਿਹਾ ਕਿ ਸ਼ਹਿਰ ਵਿਚ ਰਾਮਗੜ੍ਹੀਆ ਭਾਈਚਾਰੇ ਦਾ ਵੋਟ ਬੈਂਕ ਕਾਫ਼ੀ ਵੱਡਾ ਹੈ ਪਰ ਇਸ ਦੇ ਬਾਵਜੂਦ ਭਾਈਚਾਰੇ ਨੂੰ ਹਰ ਵਾਰ ਪਿੱਛੇ ਰੱਖਿਆ ਜਾਂਦਾ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਦੇਖਾ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਰਾਮਗੜ੍ਹੀਆ ਬਰਾਦਰੀ ਲਈ ਅੱਜ ਤੱਕ ਕੋਈ ਸਥਾਈ ਦਫਤਰ ਜਾਂ ਮੀਟਿੰਗ ਸਥਾਨ ਨਹੀਂ ਬਣਾਇਆ ਗਿਆ | ਜਿਸ ਕਾਰਨ ਲੋਕਾਂ ਦੀਆਂ ਸਮੱਸਿਆਵਾਂ ਨੂੰ ਇਕੱਠੇ ਬੈਠ ਕੇ ਸੁਣਨ ਅਤੇ ਉਨ੍ਹਾਂ ਨੂੰ ਪ੍ਰਸ਼ਾਸਨ ਜਾਂ ਸਰਕਾਰ ਤੱਕ ਪਹੁੰਚਾਉਣ ਵਿਚ ਮੁਸ਼ਕਲ ਆਉਂਦੀ ਹੈ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਰਾਮਗੜ੍ਹੀਆ ਭਾਈਚਾਰੇ ਲਈ ਜਲਦ ਤੋਂ ਜਲਦ ਉਚਿਤ ਜਗ੍ਹਾ ਅਲਾਟ ਕੀਤੀ ਜਾਵੇ ਤਾਂ ਜੋ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਵਾਇਆ ਜਾ ਸਕੇ | ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਰਾਮਗੜ੍ਹੀਆ ਕੌਮ ਦਾ ਇਤਿਹਾਸ ਕੁਰਬਾਨੀਆਂ ਅਤੇ ਬਹਾਦਰੀ ਨਾਲ ਭਰਿਆ ਹੋਇਆ ਹੈ | ਉਨ੍ਹਾਂ ਦੱਸਿਆ ਕਿ ਸਿੱਖ ਕੌਮ ਦੇ ਮਹਾਨ ਯੋਧੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੇ ਸਿੱਖ ਕੌਮ ਅਤੇ ਪੰਜਾਬ ਦੀ ਰੱਖਿਆ ਲਈ ਅਹਿਮ ਯੋਗਦਾਨ ਪਾਇਆ ਸੀ | ਉਨ੍ਹਾਂ ਨੇ ਕਈ ਜੰਗਾਂ ਵਿਚ ਬਹਾਦਰੀ ਨਾਲ ਲੜ ਕੇ ਕੌਮ ਦੀ ਸ਼ਾਨ ਨੂੰ ਬੁਲੰਦ ਕੀਤਾ ਅਤੇ ਆਪਣੀਆਂ ਕੁਰਬਾਨੀਆਂ ਨਾਲ ਇਤਿਹਾਸ ਵਿੱਚ ਵਿਲੱਖਣ ਪਛਾਣ ਬਣਾਈ | ਉਨ੍ਹਾਂ ਕਿਹਾ ਕਿ 2027 ਵਿੱਚ ਹੋਣ ਵਾਲੀਆਂ ਚੋਣਾਂ ਦੌਰਾਨ ਰਾਮਗੜ੍ਹੀਆ ਬਰਾਦਰੀ ਵਲੋਂ ਵੱਡੇ ਐਲਾਨ ਕੀਤੇ ਜਾਣਗੇ ਅਤੇ ਪੂਰਾ ਭਾਈਚਾਰਾ ਇੱਕ ਮੰਚ 'ਤੇ ਇਕੱਠਾ ਹੋ ਕੇ ਆਪਣੀ ਏਕਤਾ ਅਤੇ ਤਾਕਤ ਦਾ ਪ੍ਰਦਰਸ਼ਨ ਕਰੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਜਰਨੈਲ ਸਿੰਘ ਗਾਬੜੀਆ, ਸਵਰਨ ਸਿੰਘ ਐਸ.ਜੀ.ਪੀ.ਸੀ, ਅੰਗਰੇਜ਼ ਸਿੰਘ, ਅਮਰ ਸਿੰਘ , ਬੱਗਾ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਰਾਧਾ ਕਿ੍ਸ਼ਨ ਮੰਦਰ ਵਿਖੇ ਭਜਨ ਕੀਰਤਨ ਅਤੇ ਚੌਂਕੀ ਦਾ ਆਯੋਜਨ ਅਗਲੀ ਖ਼ਬਰ ਰਾਜਪਾਲ ਭਵਨ ਵੱਲ ਕੂਚ ਕਰਦੇ ਕਿਸਾਨਾਂ 'ਤੇ ਲਾਠੀ ਚਾਰਜ ਕਰਨ ਅਤੇ ਹੰਝੂ ਗੈਸ ਛੱਡਣ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।