29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸੰਤ ਕਬੀਰ ਕਾਲਜ ਜ਼ੀਰਾ ਵਿਖੇ ਨਰਸਿੰਗ ਕਲਾਸ ਦੇ ਵਿਦਿਆਰਥੀਆਂ ਲਈ ਮੁੱਢਲੀ ਸਹਾਇਤਾ ਜਾਗਰੂਕਤਾ ਸੈਮੀਨਾਰ ਲਗਾਇਆ

ਅਜੀਤ ਡੈਸਕ 18-05-2026
ਜ਼ੀਰਾ, 17 ਮਈ (ਰਜਨੀਸ਼ ਕਥੂਰੀਆ)-ਸੰਤ ਕਬੀਰ ਕਾਲਜ ਜ਼ੀਰਾ ਵਿਖੇ ਨਰਸਿੰਗ ਕਲਾਸ ਦੇ ਵਿਦਿਆਰਥੀਆਂ ਲਈ ਮੁੱਢਲੀ ਸਹਾਇਤਾ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਮਾਜਿਕ ਜਾਗਰੂਕਤਾ ਨੂੰ ਧਿਆਨ ਵਿਚ ਰੱਖਦਿਆਂ ਕਰਵਾਏ ਗਏ ਇਸ ਸੈਮੀਨਾਰ ਵਿਚ ਅਮਨਦੀਪ ਉਜਾਲਾ ਸਾਈਜਨਸ ਹਸਪਤਾਲ ਮੋਗਾ ਰੋਡ ਫਿਰੋਜ਼ਪੁਰ ਵਲੋਂ ਡਾ. ਮਨੋਜ ਕੁਮਾਰ, ਮਨਜੀਤ ਸਿੰਘ, ਸੁਸ਼ੀਲ ਅਰੋੜਾ ਅਤੇ ਰਾਜਵੀਰ ਸਿੰਘ ਸਮੇਤ ਕਾਬਲ ਡਾਕਟਰਾਂ ਅਤੇ ਮੈਡੀਕਲ ਮਾਹਿਰਾਂ ਦੀ ਵਿਸ਼ੇਸ਼ ਟੀਮ ਨੇ ਸ਼ਿਰਕਤ ਕੀਤੀ | ਸੈਮੀਨਾਰ ਦੌਰਾਨ ਡਾਕਟਰਾਂ ਦੀ ਟੀਮ ਨੇ ਵਿਦਿਆਰਥੀਆਂ ਨੂੰ ਰੋਡ ਐਕਸੀਡੈਂਟ ਦੇ ਮੌਕੇ 'ਤੇ ਜ਼ਖਮੀ ਵਿਅਕਤੀ ਨੂੰ ਮੁੱਢਲੀ ਸਹਾਇਤਾ ਦੇਣ ਦੇ ਤਰੀਕੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਹਾਦਸੇ ਸਮੇਂ ਘਬਰਾਉਣ ਦੀ ਬਜਾਏ ਸਬਰ ਅਤੇ ਸਮਝਦਾਰੀ ਤੋਂ ਕੰਮ ਲੈਣਾ ਬਹੁਤ ਜ਼ਰੂਰੀ ਹੁੰਦਾ ਹੈ | ਇਸ ਤੋਂ ਇਲਾਵਾ ਦਿਲ ਦਾ ਦੌਰਾ ਪੈਣ ਤੇ ਮਰੀਜ਼ ਨੂੰ ਸੀ.ਪੀ.ਆਰ. ਦੇਣ ਦੇ ਤਰੀਕੇ ਵੀ ਅਮਲੀ ਰੂਪ ਵਿਚ ਸਮਝਾਏ ਗਏ | ਡਾਕਟਰਾਂ ਨੇ ਸਨੇਕ ਬਾਈਟ ਦੀ ਸਥਿਤੀ ਵਿਚ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ? ਇਸ ਬਾਰੇ ਵੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਸਮੇਂ ਸਿਰ ਦਿੱਤੀ ਗਈ ਮੁੱਢਲੀ ਸਹਾਇਤਾ ਕਈ ਵਾਰ ਮਰੀਜ਼ ਦੀ ਜ਼ਿੰਦਗੀ ਬਚਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ | ਇਸ ਮੌਕੇ ਹੋਰ ਵੀ ਕਈ ਐਮਰਜੈਂਸੀ ਹਾਲਾਤਾਂ ਜਿਵੇਂ ਬੇਹੋਸ਼ੀ, ਸੜਨ, ਖ਼ੂਨ ਵਗਣ ਅਤੇ ਹੱਡੀ ਟੁੱਟਣ ਆਦਿ ਵਿਚ ਮੁੱਢਲੀ ਸਹਾਇਤਾ ਦੇਣ ਸਬੰਧੀ ਜਾਣਕਾਰੀ ਦਿੱਤੀ ਗਈ | ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ ਅਤੇ ਡਾਕਟਰਾਂ ਨੂੰ ਵੱਖ-ਵੱਖ ਸਵਾਲ ਪੁੱਛ ਕੇ ਆਪਣੀਆਂ ਜਿਗਿਆਸਾਵਾਂ ਦਾ ਨਿਵਾਰਨ ਕੀਤਾ | ਵਿਦਿਆਰਥੀਆਂ ਵਲੋਂ ਸੈਮੀਨਾਰ ਨੂੰ ਭਰਪੂਰ ਹੁੰਗਾਰਾ ਮਿਲਿਆ | ਇਸ ਮੌਕੇ ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਅਤੇ ਐਮ.ਡੀ. ਡਾ. ਸੁਖਦੇਵ ਸਿੰਘ, ਪਿ੍ੰਸੀਪਲ ਡਾ.ਵੀਰਪਾਲ ਵਲੋਂ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅਜਿਹੇ ਜਾਗਰੂਕਤਾ ਸੈਮੀਨਾਰ ਵਿਦਿਆਰਥੀਆਂ ਲਈ ਬਹੁਤ ਲਾਭਦਾਇਕ ਸਾਬਤ ਹੁੰਦੇ ਹਨ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾਂਦੇ ਰਹਿਣਗੇ | ਇਸ ਮੌਕੇ ਸਵਰਨ ਸਿੰਘ ਅਤੇ ਸਟਾਫ ਮੈਂਬਰ ਮੈਡਮ ਸੁਰੇਖਾ, ਹਰਮਨ ਸਿੰਘ, ਗੁਰਪ੍ਰੀਤ ਸਿੰਘ, ਗੁਰਤੀਰਥ ਸਿੰਘ, ਨਵਕਰਨ, ਸਿਮਰਨਜੀਤ ਕੌਰ, ਰੋਮਨਪ੍ਰੀਤ, ਪਲਕਪ੍ਰੀਤ, ਰਮਨ, ਰਮਨਦੀਪ ਕੌਰ, ਜਸਪ੍ਰੀਤ ਕੌਰ, ਪੂਨਮ, ਰਾਜਵਿੰਦਰ, ਵਨੀਤਾ, ਵੀਰਪਾਲ ਅਤੇ ਅਮਾਨਤ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਸ਼ਨੀ ਮਹਾਰਾਜ ਦਾ ਜਨਮ ਦਿਨ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਮਹਿੰਗਾਈ, ਬੇਰੁਜ਼ਗਾਰੀ ਅਤੇ ਨਸ਼ਿਆਂ ਤੋਂ ਧਿਆਨ ਹਟਾਉਣ ਲਈ ਫ਼ਿਰਕਾਪ੍ਰਸਤੀ ਨੂੰ ਦਿੱਤਾ ਜਾ ਰਿਹਾ ਬੜਾਵਾ-ਲਾਰੈਂਸ ਚੌਧਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।