29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਨਸ਼ੇ ਦਾ ਡੋਪ ਟੈਸਟ ਪਾਜ਼ੀਟਿਵ ਆਉਣ 'ਤੇ 1 ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 18-05-2026
ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਅਬੋਹਰ ਪੁਲਿਸ ਨੇ ਨਸ਼ੇ ਦਾ ਡੋਪ ਟੈੱਸਟ ਪਾਜ਼ੀਟਿਵ ਆਉਣ 'ਤੇ 1 ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਹੇਮੰਤ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਇਲਾਕੇ 'ਚ ਮੌਜੂਦ ਸੀ ਤਾਂ ਗਸ਼ਤ ਦੌਰਾਨ ਪਿੰਡ ਚੰਨਣ ਖੇੜਾ ਦੇ ਰਕਬੇ ਕੋਲ 1 ਵਿਅਕਤੀ ਝੂਲਦਾ ਹੋਇਆ ਪੈਦਲ ਆਉਂਦਾ ਦਿਖਾਈ ਦਿੱਤਾ | ਜਿਸ ਨੂੰ ਰੋਕ ਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਕੁਲਵੰਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਚੰਨਣ ਖੇੜਾ ਦੱਸਿਆ | ਜਿਸ ਦਾ ਡੋਪ ਟੈੱਸਟ ਕਰਵਾਉਣ 'ਤੇ ਪਾਜ਼ੀਟਿਵ ਆਉਣ 'ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਨੇ ਸੀਡ ਫਾਰਮ ਸਰਕਲ ਦਾ ਕੀਤਾ ਵਿਸਥਾਰ ਅਗਲੀ ਖ਼ਬਰ ਨੌਜਵਾਨ ਨੂੰ ਚਿੱਟੇ ਦਾ ਨਸ਼ਾ ਕਰਵਾ ਕੇ ਮੌਤ ਦੇ ਘਾਟ ਉਤਾਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।