17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਜ਼ਿਲ੍ਹਾ ਚੋਣ ਅਫ਼ਸਰ ਵਲੋਂ 'ਸਪੈਸ਼ਲ ਇੰਟੈਂਸਿਵ ਰਿਵੀਜ਼ਨ' ਸੰਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ

ਫ਼ਾਜ਼ਿਲਕਾ ਵਿਖੇ ਭਾਰਤ ਚੋਣ ਕਮਿਸ਼ਨ ਦੇ ਸ਼ਡਿਊਲ ਸੰਬੰਧੀ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨਾਲ ਮੌਜੂਦ ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂ | ਅਜੀਤ ਤਸਵੀਰ <br/> 19-05-2026
ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵਲੋਂ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸੁਧਾਈ ਲਈ 'ਸਪੈਸ਼ਲ ਇੰਟੈਂਸਿਵ ਰਿਵੀਜ਼ਨ' ਦਾ ਅਧਿਕਾਰਤ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ | ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਪਾਲਨਾ ਹਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵਲੋਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ.ਮਨਦੀਪ ਕੌਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਹਾਜ਼ਰ ਸਿਆਸੀ ਆਗੂਆਂ ਨੂੰ ਚੋਣ ਕਮਿਸ਼ਨ ਵਲੋਂ ਨਿਰਧਾਰਿਤ ਕੀਤੇ ਗਏ ਵੱਖ-ਵੱਖ ਪੜਾਵਾਂ ਦੇ ਸ਼ਡਿਊਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ 25 ਜੂਨ ਤੋਂ 24 ਜੁਲਾਈ ਤੱਕ ਬੀ.ਐੱਲ.ਓਜ ਵਲੋਂ ਘਰ-ਘਰ ਜਾ ਕੇ ਗਣਨਾ ਫਾਰਮ ਭਰੇ ਜਾਣਗੇ | ਇਸੇ ਦੌਰਾਨ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ (ਪੁਨਰ-ਗਠਨ) ਦੀ ਪ੍ਰਕਿਰਿਆ ਵੀ ਮੁਕੰਮਲ ਕੀਤੀ ਜਾਵੇਗੀ | 31 ਜੁਲਾਈ ਨੂੰ ਪ੍ਰਾਪਤ ਫਾਰਮਾਂ ਦੇ ਆਧਾਰ 'ਤੇ ਡਰਾਫ਼ਟ (ਮੁੱਢਲੀ) ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ | 31 ਜੁਲਾਈ ਤੋਂ 30 ਅਗਸਤ ਤੱਕ ਆਮ ਜਨਤਾ ਅਤੇ ਪਾਰਟੀਆਂ ਪਾਸੋਂ ਨਵੀਆਂ ਵੋਟਾਂ ਬਣਾਉਣ, ਕਟਵਾਉਣ ਜਾਂ ਸੋਧ ਸਬੰਧੀ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ | 31 ਜੁਲਾਈ ਤੋਂ 28 ਸਤੰਬਰ ਤੱਕ ਪ੍ਰਾਪਤ ਹੋਏ ਤਮਾਮ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਾਨੂੰਨੀ ਪ੍ਰਕਿਰਿਆ ਤਹਿਤ ਕੀਤਾ ਜਾਵੇਗਾ | 1 ਅਕਤੂਬਰ ਨੂੰ ਸਾਰੀਆਂ ਸੋਧਾਂ, ਨਾਮ ਜੋੜਨ/ਮਿਟਾਉਣ ਅਤੇ ਰੈਸ਼ਨੇਲਾਈਜ਼ੇਸ਼ਨ ਤੋਂ ਬਾਅਦ ਅਪਡੇਟਿਡ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਕਰ ਦਿੱਤੀ ਜਾਵੇਗੀ | ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਜ਼ੋਰ ਦੇ ਕੇ ਆਖਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਇਸ ਮਹੱਤਵਪੂਰਨ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਲਈ ਰਾਜਨੀਤਕ ਪਾਰਟੀਆਂ ਦੀ ਸਰਗਰਮ ਸ਼ਮੂਲੀਅਤ ਬਹੁਤ ਲਾਜ਼ਮੀ ਹੈ | ਉਨ੍ਹਾਂ ਸਾਰੀਆਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਹਰੇਕ ਪੋਲਿੰਗ ਸਟੇਸ਼ਨ 'ਤੇ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ, ਤਾਂ ਜੋ ਮੁਹਿੰਮ ਦੌਰਾਨ ਬੀ.ਐਲ.ਓਜ ਦਾ ਪੂਰਨ ਸਹਿਯੋਗ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਯੋਗ ਨਾਗਰਿਕ ਬਤੌਰ ਵੋਟਰ ਰਜਿਸਟਰ ਹੋਣ ਤੋਂ ਵਾਂਝਾ ਨਾ ਰਹੇ ਅਤੇ ਕਿਸੇ ਵੀ ਅਯੋਗ ਵਿਅਕਤੀ ਦਾ ਨਾਮ ਵੋਟਰ ਸੂਚੀ ਵਿਚ ਦਰਜ ਨਾ ਹੋਵੇ | ਇਸ ਅਹਿਮ ਬੈਠਕ ਵਿਚ ਇੰਡੀਅਨ ਨੈਸ਼ਨਲ ਕਾਂਗਰਸ ਵਲੋਂ ਕਿ੍ਸ਼ਨ ਕੁਮਾਰ ਸੇਠੀ, ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਮੀਤ ਸਿੰਘ, ਆਮ ਆਦਮੀ ਪਾਰਟੀ ਵਲੋਂ ਬੂਟਾ ਰਾਮ ਕੰਬੋਜ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਸੁਬੋਧ ਵਰਮਾ ਬਤੌਰ ਨੁਮਾਇੰਦੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਅਤੇ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ |
ਪਿਛਲੀ ਖ਼ਬਰ ਕਿਸਾਨਾਂ 'ਤੇ ਲਾਠੀਚਾਰਜ ਖ਼ਿਲਾਫ਼ ਭਾਕਿਯੂ (ਏਕਤਾ) ਉਗਰਾਹਾਂ ਵਲੋਂ ਮੋਦੀ ਸਰਕਾਰ ਤੇ ਪੰਜਾਬ ਰਾਜਪਾਲ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਅਸਮੀਤਾ ਨੈਸ਼ਨਲ ਰੋਇੰਗ ਚੈਂਪੀਅਨਸ਼ਿਪ 'ਚ ਮੋਗੇ ਦੀਆਂ ਖਿਡਾਰਨਾਂ ਨੇ ਸੋਨੇ, ਚਾਂਦੀ ਅਤੇ ਕਾਂਸੀ ਮੈਡਲ ਜਿੱਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।