17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਸ਼ੀਲੇ ਕੈਪਸੂਲਾਂ ਅਤੇ ਨਾਜਾਇਜ਼ ਸ਼ਰਾਬ ਸਮੇਤ ਅÏਰਤ ਕਾਬੂ

ਅਜੀਤ ਡੈਸਕ 19-05-2026
ਜਲਾਲਾਬਾਦ, 18 ਮਈ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਨਸ਼ੀਲੇ ਕੈਪਸੂਲਾਂ ਅਤੇ ਨਾਜਾਇਜ਼ ਸ਼ਰਾਬ ਸਮੇਤ ਇਕ ਅÏਰਤ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਅਮਨਦੀਪ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ 'ਤੇ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕੁਲਦੀਪ ਕੌਰ ਪਤਨੀ ਸੰਦੀਪ ਸਿੰਘ ਵਾਸੀ ਪਿੰਡ ਕੰਨਲ਼ਾ ਵਾਲੇ ਝੁੱਗੇ ਨਸ਼ੀਲੇ ਕੈਪਸੂਲ ਅਤੇ ਸ਼ਰਾਬ ਨਾਜਾਇਜ਼ ਵੇਚਣ ਦੀ ਆਦੀ ਹੈ, ਜੋ ਅੱਜ ਵੀ ਆਪਣੇ ਘਰ ਵਿਚ ਬੈਠੀ ਇਹ ਸਾਮਾਨ ਵੇਚ ਰਹੀ ਹੈ | ਪੁਲਿਸ ਵਲੋਂ ਛਾਪੇਮਾਰੀ ਕਰਕੇ ਉਸ ਨੂੰ 15 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 200 ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਵਿਖੇ 'ਸਪੈੱਲ-ਬੀ' ਪ੍ਰਤੀਯੋਗਤਾ ਕਰਵਾਈ ਅਗਲੀ ਖ਼ਬਰ 31,000 ਤਨਖਾਹ ਕਟੌਤੀ ਦੇ ਰੋਸ ਵਜੋਂ 23 ਮਈ ਨੂੰ ਮੰਤਰੀ ਦੇ ਘਰ ਬੱਚੇ ਛੱਡਣ ਜਾਣਗੇ 1007 ਦਫਤਰੀ ਮੁਲਾਜ਼ਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।