17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਵਿਖੇ 'ਸਪੈੱਲ-ਬੀ' ਪ੍ਰਤੀਯੋਗਤਾ ਕਰਵਾਈ

ਅਜੀਤ ਡੈਸਕ 19-05-2026
ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)-ਜੀਨੀਅਸ ਕਾਨਵੈਂਟ ਸਕੂਲ, ਕਟੈਹੜਾ ਵਿਖੇ ਵਿਦਿਆਰਥੀਆਂ ਦੀ ਭਾਸ਼ਾਈ ਮੁਹਾਰਤ, ਬੌਧਿਕ ਸਮਰੱਥਾ ਅਤੇ ਵੱਖ-ਵੱਖ ਵਿਸ਼ਿਆਂ ਦੇ ਗਿਆਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਪ੍ਰਭਾਵਸ਼ਾਲੀ 'ਸਪੈੱਲ ਬੀ' ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ | ਇਸ ਅਕਾਦਮਿਕ ਮੁਕਾਬਲੇ ਵਿਚ ਜਮਾਤ ਦੂਜੀ ਤੋਂ ਨੌਵੀਂ ਤੱਕ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ, ਆਤਮ-ਵਿਸ਼ਵਾਸ ਅਤੇ ਲਗਨ ਨਾਲ ਭਾਗ ਲਿਆ | ਇਸ ਪ੍ਰਤੀਯੋਗਤਾ ਨੂੰ ਵਿਦਿਆਰਥੀਆਂ ਦੀ ਉਮਰ ਅਤੇ ਜਮਾਤਾਂ ਦੇ ਅਨੁਸਾਰ ਦੋ ਵਰਗਾਂ ਵਿਚ ਵੰਡਿਆ ਗਿਆ ਸੀ | ਦੂਜੀ ਤੋਂ ਚੌਥੀ ਜਮਾਤ ਦੇ ਨੰਨ੍ਹੇ ਵਿਦਿਆਰਥੀਆਂ ਲਈ 'ਓਰਲ (ਮੌਖਿਕ) ਰਾਊਾਡ' ਰੱਖਿਆ ਗਿਆ, ਜਿਸ ਵਿਚ ਬੱਚਿਆਂ ਨੇ ਸਟੇਜ 'ਤੇ ਆ ਕੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਸ਼ਬਦਾਂ ਦੇ ਸਪੈਲਿੰਗ ਅਤੇ ਉਚਾਰਨ ਦੱਸੇ | ਬੱਚਿਆਂ ਦਾ ਆਤਮ-ਵਿਸ਼ਵਾਸ ਸਾਰਿਆਂ ਦੇ ਖਿੱਚ ਦਾ ਕੇਂਦਰ ਰਿਹਾ | ਦੂਜੇ ਪਾਸੇ, ਪੰਜਵੀਂ ਤੋਂ ਨਵੀਂ ਜਮਾਤ ਦੇ ਵਿਦਿਆਰਥੀਆਂ ਲਈ ਲਿਖਤੀ ਮੁਕਾਬਲਾ ਕਰਵਾਇਆ ਗਿਆ | ਇਸ ਵਿਚ ਵਿਦਿਆਰਥੀਆਂ ਨੂੰ ਸਾਇੰਸ, ਸੋਸ਼ਲ ਸਟੱਡੀਜ਼, ਇੰਗਲਿਸ਼, ਹਿੰਦੀ, ਪੰਜਾਬੀ ਅਤੇ ਕੰਪਿਊਟਰ ਵਿਸ਼ਿਆਂ ਨਾਲ ਸਬੰਧਿਤ ਅÏਖੇ ਸ਼ਬਦ ਅਤੇ ਪ੍ਰਸ਼ਨ ਪੁੱਛੇ ਗਏ, ਜਿਨ੍ਹਾਂ ਦੇ ਉੱਤਰ ਬੱਚਿਆਂ ਨੇ ਬੜੀ ਇਕਾਗਰਤਾ ਨਾਲ ਦਿੱਤੇ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਕਵਿਤਾ ਸਪੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਕੂਲ ਵਿਚ ਸਿੱਖਿਆ ਦੇ ਨਾਲ-ਨਾਲ ਬੱਚਿਆਂ ਦੀ ਸ਼ਖ਼ਸੀਅਤ ਅਤੇ ਬੌਧਿਕ ਵਿਕਾਸ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ | ਅਜਿਹੇ ਮੁਕਾਬਲੇ ਬੱਚਿਆਂ ਵਿਚ ਸਿੱਖਣ ਦੀ ਇੱਛਾ ਅਤੇ ਸਿਹਤਮੰਦ ਮੁਕਾਬਲੇਬਾਜ਼ੀ ਦੀ ਭਾਵਨਾ ਪੈਦਾ ਕਰਦੇ ਹਨ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਰਾਘਵ ਸਪੜਾ ਨੇ ਵੀ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਦੇ ਦੌਰ ਵਿਚ ਬੱਚਿਆਂ ਦਾ ਹਰ ਵਿਸ਼ੇ ਵਿਚ ਮਜ਼ਬੂਤ ਹੋਣਾ ਜ਼ਰੂਰੀ ਹੈ | 'ਸਪੈੱਲ ਬੀ' ਵਰਗੀਆਂ ਗਤੀਵਿਧੀਆਂ ਬੱਚਿਆਂ ਦੀ ਸੋਚਣ ਅਤੇ ਯਾਦ ਰੱਖਣ ਦੀ ਸਮਰੱਥਾ ਨੂੰ ਵਧਾਉਂਦੀਆਂ ਹਨ | ਮੁਕਾਬਲੇ ਦੇ ਅਖੀਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਮੋਹਰੀ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਕੂਲ ਪ੍ਰਬੰਧਨ ਨੇ ਭਵਿੱਖ ਵਿਚ ਵੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਿਆਨ ਵਰਧਕ ਗਤੀਵਿਧੀਆਂ ਨਿਰੰਤਰ ਜਾਰੀ ਰੱਖਣ ਦਾ ਵਿਸ਼ਵਾਸ ਦਿਵਾਇਆ |
ਪਿਛਲੀ ਖ਼ਬਰ ਬੀ.ਐੱਡ.ਅਧਿਆਪਕ ਫ਼ਰੰਟ ਲੁਧਿਆਣਾ ਨੇ ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਸਕੂਲਾਂ ਦੇ ਬੱਚਿਆਂ ਨੂੰ ਪੜ੍ਹਨ-ਲਿਖਣ ਸਮੱਗਰੀ ਵੰ... ਅਗਲੀ ਖ਼ਬਰ ਨਸ਼ੀਲੇ ਕੈਪਸੂਲਾਂ ਅਤੇ ਨਾਜਾਇਜ਼ ਸ਼ਰਾਬ ਸਮੇਤ ਅÏਰਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।