16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪਿੰਡ ਕਾਹਨੇ ਵਾਲਾ 'ਚ ਪ੍ਰਸ਼ਾਸਨ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ

ਅਜੀਤ ਡੈਸਕ 19-05-2026
ਜਲਾਲਾਬਾਦ, 18 ਮਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਹਲਕੇ ਦੇ ਪਿੰਡ ਕਾਹਨੇ ਵਾਲਾ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਅਤੇ Tਸੰਪਰਕ Tਮੀਟਿੰਗ ਕਰਵਾਈ ਗਈ¢ ਮੀਟਿੰਗ ਵਿਚ ਵੱਖ-ਵੱਖ ਪਿੰਡਾਂ ਦੇ ਵੀ.ਡੀ.ਸੀ ਮੈਂਬਰ, ਸਮਾਜ ਸੇਵਕ, ਮੁਹਤਬਰ, ਗਰਾਮ ਪੰਚਾਇਤਾਂ ਦੇ ਅਹੁਦੇਦਾਰਾਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ¢ ਕੈਂਪ ਦੌਰਾਨ ਜ਼ਿਲ੍ਹਾ ਫ਼ਾਜ਼ਿਲਕਾ ਦੇ ਐੱਸ ਐੱਸ ਪੀ ਗਗਨ ਅਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕੀਤਾ¢ ਉਨ੍ਹਾਂ ਨਸ਼ਿਆਂ ਅਤੇ ਅਪਰਾਧ ਵਿਰੁੱਧ ਸਾਂਝੀ ਮੁਹਿੰਮ ਚਲਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਮਾਜ ਨੂੰ ਨਸ਼ਾ ਮੁਕਤ ਅਤੇ ਅਪਰਾਧ ਰਹਿਤ ਬਣਾਉਣ ਲਈ ਲੋਕਾਂ ਅਤੇ ਪੁਲਿਸ ਪ੍ਰਸ਼ਾਸਨ ਦੇ ਸਾਂਝੇ ਯਤਨ ਬਹੁਤ ਜ਼ਰੂਰੀ ਹਨ¢ ਐੱਸ.ਐੱਸ.ਪੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ-ਆਪਣੇ ਇਲਾਕਿਆਂ 'ਚ ਨਸ਼ਿਆਂ ਅਤੇ ਅਪਰਾਧ ਵਿਰੁੱਧ ਜਾਗਰੂਕਤਾ ਫੈਲਾਈ ਜਾਵੇ ਅਤੇ ਜੇਕਰ ਕਿਸੇ ਵੀ ਤਰਾਂ ਦੀ ਸ਼ੱਕੀ ਗਤੀਵਿਧੀ ਸਾਹਮਣੇ ਆਵੇ ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ¢ ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਸ਼ੇ ਖ਼ਿਲਾਫ਼ ਲੜਾਈ ਨੂੰ ਪੂਰੀ ਤਰਾਂ ਕਾਮਯਾਬ ਨਹੀਂ ਬਣਾਇਆ ਜਾ ਸਕਦਾ¢ ਇਸ ਮੌਕੇ ਮਾਰਕੀਟ ਕਮੇਟੀ ਜਲਾਲਾਬਾਦ ਦੇ ਚੇਅਰਮੈਨ ਦੇਵ ਰਾਜ ਸ਼ਰਮਾ, ਡੀ.ਐੱਸ.ਪੀ ਜਲਾਲਾਬਾਦ ਗੁਰਸੇਵਕ ਸਿੰਘ ਬਰਾੜ, ਵਪਾਰ ਮੰਡਲ ਜਲਾਲਾਬਾਦ ਦੇ ਪ੍ਰਧਾਨ ਬੱਬੂ ਡੋਡਾ, ਸਰਪੰਚ ਵਿਕੀ ਕਾਹਨੇ ਵਾਲਾ, ਖੱਤਰੀ ਬਰਾਦਰੀ ਦੇ ਪ੍ਰਧਾਨ ਦੀਪਕ ਸਹਿਗਲ ਅਤੇ ਹੋਰ ਪਤਵੰਤੇ ਹਾਜ਼ਰ ਸਨ¢
ਪਿਛਲੀ ਖ਼ਬਰ ਭਾਜਪਾ ਦੇ ਸੀਨੀਅਰ ਆਗੂ ਨਵੀਨ ਗੁੰਬਰ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ ਅਗਲੀ ਖ਼ਬਰ ਬੀ.ਐੱਡ.ਅਧਿਆਪਕ ਫ਼ਰੰਟ ਲੁਧਿਆਣਾ ਨੇ ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਸਕੂਲਾਂ ਦੇ ਬੱਚਿਆਂ ਨੂੰ ਪੜ੍ਹਨ-ਲਿਖਣ ਸਮੱਗਰੀ ਵੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।