ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਵਿਖੇ ਡੀ.ਐਲ.ਐਡ ਭਾਗ ਦੂਜਾ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਦੌਰਾਨ ਕਾਲਜ ਦੇ ਪਿ੍ੰਸੀਪਲ ਵਿਜੈ ਗਰੋਵਰ ਵਲੋਂ ਪੜ੍ਹਾਈ ਪੂਰੀ ਕਰ ਚੁੱਕੇ ਡੀ.ਐਲ.ਐਡ.ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਤੁਹਾਨੂੰ ਸਭ ਨੂੰ ਸਫਲਤਾ ਮਿਲੇ | ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਦੌਰਾਨ ਸ਼ਬਦ ਗਾਇਣ, ਭਾਸ਼ਣ, ਨਿ੍ਤ, ਕਵਿਤਾਵਾਂ ਆਦਿ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ | ਵਿਦਿਆਰਥੀ ਨਰੇਸ਼ ਕੁਮਾਰ ਮਿਸਟਰ ਫੇਅਰਵੈੱਲ ਅਤੇ ਵਿਦਿਆਰਥਣ ਮਨੀਸ਼ਾ ਮਿਸ ਫੇਅਰਵੈੱਲ ਚੁਣੀ ਗਈ | ਇਸ ਦੌਰਾਨ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪ੍ਰੋਫੈਸਰ ਮਨਦੀਪ ਕੌਰ, ਗੁਰਦੀਪ ਕੌਰ, ਰੀਮਾ ਪਹੁਜਾ ਅਤੇ ਵਿਦਿਆਰਥੀ ਹਾਜ਼ਰ ਸਨ |