16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸੁਪਰੀਮ ਕੋਰਟ ਵਲੋਂ ਅਗਸਤ 'ਚ ਲਗਾਈ ਜਾਣ ਵਾਲੀ ਵਿਸ਼ੇਸ਼ ਲੋਕ ਅਦਾਲਤ Tਸਮਾਧਾਨ ਸਮਾਰੋਹ' ਸੰਬੰਧੀ ਪ੍ਰੀ-ਲੋਕ ਅਦਾਲਤਾਂ ਸ਼ੁਰੂ

ਅਜੀਤ ਡੈਸਕ 19-05-2026
ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਣਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵਲੋਂ ਅਗਸਤ 2026 ਵਿਚ ਲਗਾਈ ਜਾਣ ਵਾਲੀ ਵਿਸ਼ੇਸ਼ ਲੋਕ ਅਦਾਲਤ Tਸਮਾਧਾਨ ਸਮਾਰੋਹUਦੇ ਮੱਦੇਨਜ਼ਰ ਫ਼ਾਜ਼ਿਲਕਾ ਜ਼ਿਲ੍ਹਾ ਅਤੇ ਸਬ-ਡਿਵੀਜ਼ਨ ਪੱਧਰ 'ਤੇ ਪ੍ਰੀ-ਲੋਕ ਅਦਾਲਤਾਂ ਦਾ ਆਯੋਜਨ ਸ਼ੁਰੂ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਧਰਮਿੰਦਰ ਪਾਲ ਸਿੰਗਲਾ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਵਲੋਂ ਦਿੱਤੀ ਗਈ | ਮਾਣਯੋਗ ਜ਼ਿਲ੍ਹਾ ਜੱਜ ਨੇ ਦੱਸਿਆ ਕਿ ਸੂਬਾ ਅਥਾਰਿਟੀ ਦੇ ਹੁਕਮਾਂ ਤਹਿਤ ਬੀਤੀ 21 ਅਪ੍ਰੈਲ 2026 ਤੋਂ Tਸਮਾਧਾਨ ਤੁਹਾਡੇ ਦੁਆਰUਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ | ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਮਕਸਦ ਸਮਝੌਤਾ ਯੋਗ ਅਤੇ ਲੰਬਿਤ ਪਏ ਮਾਮਲਿਆਂ ਨੂੰ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਅਤੇ ਰਾਜ਼ੀਨਾਮੇ ਰਾਹੀਂ ਨਿਪਟਾਉਣਾ ਹੈ | ਇਨ੍ਹਾਂ ਪ੍ਰੀ-ਲੋਕ ਅਦਾਲਤਾਂ ਰਾਹੀਂ ਕੇਸਾਂ ਨੂੰ ਤਿਆਰ ਕੀਤਾ ਜਾ ਰਿਹਾ ਹੈ, ਤਾਂ ਜੋ ਅਗਸਤ 2026 ਵਿਚ ਹੋਣ ਵਾਲੀ ਰਾਸ਼ਟਰੀ ਪੱਧਰ ਦੀ ਵਿਸ਼ੇਸ਼ ਲੋਕ ਅਦਾਲਤ ਦੌਰਾਨ ਵੱਧ ਤੋਂ ਵੱਧ ਮਾਮਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾ ਸਕੇ | ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਤੋਂ ਪ੍ਰਾਪਤ ਹੋਈ ਅਧਿਕਾਰਤ ਸੂਚੀ ਅਨੁਸਾਰ ਉਨ੍ਹਾਂ ਤਮਾਮ ਪੱਖਕਾਰਾਂ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ ਹਨ, ਜਿਨ੍ਹਾਂ ਦੇ ਕੇਸ ਇਸ ਵੇਲੇ ਮਾਣਯੋਗ ਸੁਪਰੀਮ ਕੋਰਟ ਵਿਚ ਲੰਬਿਤ ਪਏ ਹਨ | ਅਜਿਹੇ ਗੰਭੀਰ ਮਾਮਲਿਆਂ ਦੇ ਸੁਚੱਜੇ ਅਤੇ ਸਹਿਮਤੀ ਆਧਾਰਿਤ ਨਿਪਟਾਰੇ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਦੇ ਦਫ਼ਤਰ ਵਿਖੇ ਨਿਰੰਤਰ ਪ੍ਰੀ-ਲੋਕ ਅਦਾਲਤਾਂ ਲਗਾਈਆਂ ਜਾ ਰਹੀਆਂ ਹਨ | ਧਰਮਿੰਦਰ ਪਾਲ ਸਿੰਗਲਾ ਨੇ ਲੋਕ ਅਦਾਲਤਾਂ ਦੇ ਮਹੱਤਵ 'ਤੇ ਚਾਨਣਾ ਪਾਉਂਦਿਆਂ ਆਖਿਆ ਕਿ ਰਾਜ਼ੀਨਾਮੇ ਰਾਹੀਂ ਮਾਮਲਿਆਂ ਦਾ ਜਲਦੀ ਨਿਪਟਾਰਾ ਹੋਣ ਨਾਲ ਅਦਾਲਤੀ ਕਾਰਵਾਈ ਵਿਚ ਲੱਗਣ ਵਾਲਾ ਕੀਮਤੀ ਸਮਾਂ ਅਤੇ ਪੈਸਾ, ਦੋਵਾਂ ਦੀ ਵੱਡੀ ਬੱਚਤ ਹੁੰਦੀ ਹੈ | ਇਸ ਦੇ ਨਾਲ ਹੀ ਪੱਖਕਾਰਾਂ ਵਿਚਕਾਰ ਆਪਸੀ ਦੁਸ਼ਮਣੀ ਖ਼ਤਮ ਹੁੰਦੀ ਹੈ ਅਤੇ ਆਪਸੀ ਸਹਿਯੋਗ ਤੇ ਭਰੋਸੇ ਦੀ ਭਾਵਨਾ ਮਜ਼ਬੂਤ ਹੁੰਦੀ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਲੋਕ ਅਦਾਲਤ ਵਿਚ ਹੋਏ ਫ਼ੈਸਲੇ ਦੀ ਮਾਨਤਾ ਸਿਵਲ ਕੋਰਟ ਦੀ ਡਿਗਰੀ ਦੇ ਬਰਾਬਰ ਹੁੰਦੀ ਹੈ ਅਤੇ ਇਸ ਫ਼ੈਸਲੇ ਖ਼ਿਲਾਫ਼ ਕਿਧਰੇ ਵੀ ਕੋਈ ਅਪੀਲ ਨਹੀਂ ਕੀਤੀ ਜਾ ਸਕਦੀ | ਅਦਾਲਤ ਵਲੋਂ ਜਨਹਿਤ ਵਿਚ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਜਾਣਕਾਰੀ, ਸਲਾਹ ਜਾਂ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਲਈ ਨਾਗਰਿਕ ਸੂਬਾ ਪੱਧਰੀ ਟੋਲ-ਫਰੀ ਨੰਬਰ 15100 ਜਾਂ ਡੀ.ਐੱਲ.ਐੱਸ.ਏ. ਫ਼ਾਜ਼ਿਲਕਾ ਦੇ ਦਫ਼ਤਰੀ ਨੰਬਰ 'ਤੇ ਸੰਪਰਕ ਕਰ ਸਕਦੇ ਹਨ |
ਪਿਛਲੀ ਖ਼ਬਰ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਨੌਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ 'ਚੋਂ ਜਿੱਤਿਆ ਸੋ... ਅਗਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਤਾਰਾ ਦੇਵੀ ਟਰੇਨਿੰਗ ਸੈਂਟਰ ਵਿਖੇ ਹਾਈਕਿੰਗ ਅਤੇ ਟਰੈਕਿੰਗ ਕੈਂਪ 'ਚ ਲਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।