16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵਿਧਾਇਕ ਸਵਨਾ ਨੇ ਵਾਰਡ ਨੰਬਰ 3, 4 ਅਤੇ 11 'ਚ 'ਆਪ' ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ

ਅਜੀਤ ਡੈਸਕ 19-05-2026
ਫ਼ਾਜ਼ਿਲਕਾ, 18 ਮਈ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਪੱਖ ਵਿਚ ਚੋਣ ਪ੍ਰਚਾਰ ਨੂੰ ਗਤੀ ਦਿੰਦਿਆਂ ਹਲਕਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਮੋਰਚਾ ਸੰਭਾਲ ਲਿਆ ਗਿਆ ਹੈ | ਵਿਧਾਇਕ ਸਵਨਾ ਵਲੋਂ ਰੋਜ਼ਾਨਾ ਸਵੇਰੇ ਤੜਕਸਾਰ ਤੋਂ ਹੀ ਵੱਖ-ਵੱਖ ਵਾਰਡਾਂ ਵਿਚ ਜਾ ਕੇ ਡੋਰ-ਟੂ-ਡੋਰ ਜਨਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸ਼ਾਮ ਵੇਲੇ ਵਿਸ਼ੇਸ਼ ਚੋਣ ਸਭਾਵਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ ਜਾ ਰਹੀ ਹੈ | ਇਸੇ ਲੜੀ ਤਹਿਤ ਵਿਧਾਇਕ ਸਵਨਾ ਨੇ ਵਾਰਡ ਨੰਬਰ 11 ਵਿਚ ਦਸਤਕ ਦਿੱਤੀ | ਉਨ੍ਹਾਂ ਨੇ ਪਾਰਟੀ ਉਮੀਦਵਾਰ ਟੇਕ ਚੰਦ ਬਬਲੀ ਦੇ ਹੱਕ ਵਿਚ ਵਾਰਡ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਦਿਆਂ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ | ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਫ਼ਾਜ਼ਿਲਕਾ ਵਾਸੀ ਪਹਿਲਾਂ ਸਾਰੀਆਂ ਰਵਾਇਤੀ ਪਾਰਟੀਆਂ ਨੂੰ ਅਜ਼ਮਾ ਚੁੱਕੇ ਹਨ, ਪਰ ਜਿੱਤਣ ਤੋਂ ਬਾਅਦ ਕਿਸੇ ਨੇ ਵੀ ਸ਼ਹਿਰ ਦੀ ਸਾਰ ਨਹੀਂ ਲਈ | ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਪੰਜਾਬ ਦੀ ਆਪ ਸਰਕਾਰ ਸ਼ਹਿਰ ਵਿਚ ਵਿਕਾਸ ਕਾਰਜ ਕਰਵਾਉਣਾ ਚਾਹੁੰਦੀ ਸੀ ਤਾਂ ਨਗਰ ਕੌਂਸਲ 'ਤੇ ਕਾਬਜ਼ ਕਾਂਗਰਸ ਦੇ ਬੋਰਡ ਨੇ ਸਹਿਯੋਗ ਦੇਣ ਦੀ ਬਜਾਏ ਹਮੇਸ਼ਾ ਕੰਮਾਂ ਵਿਚ ਰੋੜੇ ਅਟਕਾਏ | ਉਨ੍ਹਾਂ ਕਿਹਾ ਕਿ ਹੁਣ ਸ਼ਹਿਰ ਵਾਸੀਆਂ ਕੋਲ ਸੁਨਹਿਰੀ ਮੌਕਾ ਹੈ ਕਿ ਉਹ ਇੱਕਜੁੱਟ ਹੋ ਕੇ 'ਆਪ' ਦੇ ਉਮੀਦਵਾਰਾਂ ਨੂੰ ਜਿਤਾਉਣ ਤਾਂ ਜੋ ਵਿਕਾਸ ਦੇ ਨਵੇਂ ਰਸਤੇ ਖੁੱਲ੍ਹ ਸਕਣ | ਇਸ ਉਪਰੰਤ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਾਰਡ ਨੰਬਰ 3 ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪਾਰਟੀ ਉਮੀਦਵਾਰ ਸੁਨੀਲ ਮੈਣੀ ਦੇ ਹੱਕ ਵਿਚ ਪ੍ਰਚਾਰ ਕੀਤਾ | ਵਿਧਾਇਕ ਸਵਨਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਾਂਗਰਸੀ ਬੋਰਡ ਵੱਲੋਂ ਪਾਏ ਗਏ ਵਿਘਨਾਂ ਦੇ ਬਾਵਜੂਦ ਸੁਨੀਲ ਮੈਣੀ ਨੇ ਨਗਰ ਕੌਂਸਲ ਇੰਚਾਰਜ ਵਜੋਂ ਬੇਹੱਦ ਸ਼ਾਨਦਾਰ ਭੂਮਿਕਾ ਨਿਭਾਉਂਦਿਆਂ ਵਾਰਡ ਵਿਚ ਕਈ ਅਹਿਮ ਕੰਮ ਕਰਵਾਏ ਹਨ | ਵਿਧਾਇਕ ਸਵਨਾ ਨੇ ਵਾਰਡ ਨੰਬਰ 4 ਦਾ ਰੁਖ਼ ਕੀਤਾ ਅਤੇ ਉੱਥੋਂ ਦੀ ਪਾਰਟੀ ਉਮੀਦਵਾਰ ਸੰਗੀਤਾ ਰਾਣੀ ਦੇ ਹੱਕ ਵਿਚ ਵੋਟਾਂ ਮੰਗੀਆਂ | ਉਨ੍ਹਾਂ ਕਿਹਾ ਕਿ ਭਾਜਪਾ ਅਤੇ ਕਾਂਗਰਸ ਨੇ ਇਸ ਵਾਰਡ ਦੀ ਹਮੇਸ਼ਾ ਅਣਦੇਖੀ ਕੀਤੀ ਹੈ, ਪਰ ਹੁਣ ਵਾਰਡ ਦੀ ਹੀ ਵਸਨੀਕ ਸੰਗੀਤਾ ਰਾਣੀ ਆਮ ਆਦਮੀ ਪਾਰਟੀ ਵੱਲੋਂ ਚੋਣ ਮੈਦਾਨ ਵਿਚ ਹਨ, ਜਿਨ੍ਹਾਂ ਨੂੰ ਵਾਰਡ ਵਾਸੀਆਂ ਨੂੰ ਸੇਵਾ ਦਾ ਮੌਕਾ ਜ਼ਰੂਰ ਦੇਣਾ ਚਾਹੀਦਾ ਹੈ | ਇਸ ਚੋਣ ਪ੍ਰਚਾਰ ਮੁਹਿੰਮ ਦੌਰਾਨ ਮੁੱਖ ਤੌਰ 'ਤੇ ਉਮੀਦਵਾਰ ਸੁਨੀਲ ਮੈਣੀ, ਟੇਕ ਚੰਦ ਰੇਵਾੜੀਆ, ਸੰਗੀਤਾ ਰਾਣੀ, ਨਰੇਸ਼ ਰਾਜਦੇਵ, ਆਸ਼ਾ ਸ਼ਰਮਾ, 'ਆਪ' ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਅਲਕਾ ਜੁਨੇਜਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਅਹੁਦੇਦਾਰ, ਵਰਕਰ ਅਤੇ ਸਥਾਨਕ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਦੀ ਧਰਮ-ਪਤਨੀ ਖ਼ੁਸ਼ਬੂ ਸਾਵਨਸੁਖਾ ਨੇ ਸੰਭਾਲੀ 'ਆਪ' ਉਮੀਦਵਾਰਾਂ ਦੇ ਚੋਣ ਪ੍ਰਚਾਰ ਦੀ ਕਮਾਨ ਅਗਲੀ ਖ਼ਬਰ ਡੀ.ਏ.ਵੀ ਹਰੀਪੁਰਾ ਦੇ 12ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।