16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਭਾਜਪਾ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਉਮੀਦਵਾਰ ਆਪਣੀਆਂ ਪਾਰਟੀਆਂ ਛੱਡ 'ਆਪ' 'ਚ ਹੋਏ ਸ਼ਾਮਿਲ-ਅਰੁਣ ਨਾਰੰਗ

ਅਜੀਤ ਡੈਸਕ 19-05-2026
ਅਬੋਹਰ, 18 ਮਈ (ਵਿਵੇਕ ਹੂੜੀਆ)-ਅਬੋਹਰ ਦੇ ਵਾਰਡ ਨੰਬਰ 49 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗਣੇਸ਼ ਸਬਲਾਨੀਆ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਵਾਰਡ ਦੀ ਸਾਬਕਾ ਭਾਜਪਾ ਉਮੀਦਵਾਰ ਪੁਸ਼ਪਾ ਰਾਣੀ ਤੇ ਤਾਰਾ ਚੰਦ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸਹੀਰਾਮ ਆਪਣੀਆਂ-ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ | 'ਆਪ' ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਸਿਰੋਪਾਓ ਪਹਿਨਾ ਕੇ ਪਾਰਟੀ ਵਿਚ ਜੀ ਆਇਆਂ ਆਖਿਆ | ਇਸ ਵਿਸ਼ੇਸ਼ ਮੌਕੇ 'ਆਪ' ਦੇ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸਵਾਦੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਨਾ ਕੇਵਲ ਆਮ ਲੋਕ, ਬਲਕਿ ਦੂਜੀਆਂ ਪਾਰਟੀਆਂ ਦੇ ਰਵਾਇਤੀ ਆਗੂ 'ਤੇ ਵਰਕਰ ਵੀ ਲਗਾਤਾਰ 'ਆਪ' ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਦੋ ਪ੍ਰਮੁੱਖ ਪਾਰਟੀਆਂ ਦੇ ਆਗੂਆਂ ਨੇ 'ਆਪ' ਉਮੀਦਵਾਰ ਗਣੇਸ਼ ਸਬਲਾਨੀਆ ਨੂੰ ਆਪਣਾ ਸਮਰਥਨ ਦਿੱਤਾ ਹੈ, ਜਿਸ ਨਾਲ ਇਸ ਵਾਰਡ ਤੋਂ ਪਾਰਟੀ ਦੀ ਇਤਿਹਾਸਕ ਜਿੱਤ ਯਕੀਨੀ ਹੋ ਗਈ ਹੈ | ਉਨ੍ਹਾਂ ਦਾਅਵਾ ਕੀਤਾ ਕਿ 'ਆਪ' ਉਮੀਦਵਾਰ ਦੀ ਜਿੱਤ ਨਾਲ ਇਸ ਵਾਰਡ ਵਿਚ ਵਿਕਾਸ ਦੇ ਕਾਰਜਾਂ ਨੂੰ ਤੇਜ਼ ਰਫ਼ਤਾਰ ਮਿਲੇਗੀ | ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਨੇ ਵਾਰਡ ਵਾਸੀਆਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਵੱਧ ਤੋਂ ਵੱਧ ਵੋਟਾਂ ਪਾ ਕੇ 'ਆਪ' ਉਮੀਦਵਾਰ ਨੂੰ ਕਾਮਯਾਬ ਬਣਾਉਣ ਦੀ ਅਪੀਲ ਕੀਤੀ | ਦੂਜੇ ਪਾਸੇ ਉਮੀਦਵਾਰ ਗਣੇਸ਼ ਸਬਲਾਨੀਆ ਨੇ ਪਾਰਟੀ ਹਾਈਕਮਾਂਡ, ਆਏ ਹੋਏ ਆਗੂਆਂ ਅਤੇ ਵਾਰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਪ੍ਰਗਟ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਵਾਰਡ ਦੀ ਨੁਹਾਰ ਬਦਲਣ ਲਈ ਹਮੇਸ਼ਾ ਤਤਪਰ ਰਹਿਣਗੇ |
ਪਿਛਲੀ ਖ਼ਬਰ ਫ਼ਾਜ਼ਿਲਕਾ ਨਗਰ ਕੌਂਸਲ ਚੋਣਾਂ 'ਚ ਸਮਾਜ ਸੇਵਿਕਾ ਪੂਜਾ ਲੂਥਰਾ ਸਚਦੇਵਾ ਨੇ 5 ਆਜ਼ਾਦ ਉਮੀਦਵਾਰਾਂ ਨੂੰ ਦਿੱਤਾ ਸਮਰਥਨ ਅਗਲੀ ਖ਼ਬਰ ਭਾਜਪਾ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਉਮੀਦਵਾਰ ਆਪਣੀਆਂ ਪਾਰਟੀਆਂ ਛੱਡ 'ਆਪ' 'ਚ ਹੋਏ ਸ਼ਾਮਿਲ-ਅਰੁਣ ਨਾਰੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।