ਅਬੋਹਰ, 18 ਮਈ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਅਤੇ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਵਲੋਂ ਸ਼ਹਿਰ ਦੇ ਵਾਰਡ ਨੰਬਰ 38 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਨਗਰ ਨਿਗਮ ਚੋਣ ਲੜ ਰਹੇ ਹਰਕਿਰਨ ਕੌਰ ਦੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਦੌਰਾਨ ਹਲਕਾ ਇੰਚਾਰਜ ਅਰੁਣ ਨਾਰੰਗ ਅਤੇ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਨੇ ਉਮੀਦਵਾਰ ਹਰਕਿਰਨ ਕੌਰ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ | ਇਸ ਮੌਕੇ ਵੱਡੀ 'ਚ ਵਾਰਡ ਵਾਸੀ ਹਾਜ਼ਰ ਸਨ |