27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਹੈਰੋਇਨ ਸਮੇਤ 2 ਵਿਅਕਤੀ ਕਾਬੂ

ਅਜੀਤ ਡੈਸਕ 20-05-2026
ਫ਼ਾਜ਼ਿਲਕਾ, 19 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 2 ਅਬੋਹਰ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਆਲਮਗੜ੍ਹ ਚੌਂਕ ਫੋਕਲ ਪੁਆਇੰਟ ਨੂੰ ਜਾਂਦੀ ਸੜਕ ਵੱਲ ਜਾ ਰਹੀ ਸੀ ਤਾਂ ਸਾਹਮਣੇ ਤੋਂ ਦੋ ਨੌਜਵਾਨ ਲੜਕੇ ਆਪਸ ਵਿਚ ਗੱਲਾਂ ਬਾਤਾਂ ਕਰਦੇ ਆਉਂਦੇ ਦਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਹੱਥ ਵਿਚ ਫੜੇ ਮੋਮੀ ਲਿਫ਼ਾਫ਼ੇ ਨੂੰ ਸੁੱਟ ਕੇ ਖਿਸਕਣ ਲੱਗੇ | ਪੁਲਿਸ ਪਾਰਟੀ ਵਲੋਂ ਕਾਬੂ ਕਰਨ 'ਤੇ ਉਨ੍ਹਾਂ ਕੋਲੋਂ 15 ਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਵਲੋਂ ਪ੍ਰਦੀਪ ਕੁਮਾਰ ਉਰਫ਼ ਕੁਮਾਰ ਮੱਛਰ ਪੁੱਤਰ ਰਾਜੂ ਉਰਫ਼ ਰਾਜੂ ਫਾਈਟਰ ਵਾਸੀ ਆਰੀਆ ਨਗਰ ਗਲੀ ਨੰਬਰ 9 ਅਬੋਹਰ ਅਤੇ ਗੌਰਵ ਪੁੱਤਰ ਸਤੀਸ਼ ਕੁਮਾਰ ਵਾਸੀ ਅਜੀਮਗੜ ਅਬੋਹਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਅਿਖ਼ਲ ਭਾਰਤੀ ਮਹਿਲਾ ਅਗਰਵਾਲ ਸੰਮੇਲਨ ਵਲੋਂ ਉੱਦਮੀ ਨਾਰੀ ਸਨਮਾਨ ਸਮਾਰੋਹ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।